09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਅਕਾਲੀ ਦਲ ਦੀ ਡੋਰ ਟੂ ਡੋਰ ਮੁਹਿੰਮ ਯਾਦੂ ਨੇ ਪਿੰਡ ਭਾਦਲਾ ਨੀਚਾ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਦੀ ਡੋਰ ਟੂ ਡੋਰ ਮੁਹਿੰਮ ਤਹਿਤ ਹਲਕਾ ਖੰਨਾ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵਲੋਂ ਸ਼ੁੱਕਰਵਾਰ ਨੂੰ ਪਿੰਡ ਭਾਦਲਾ ਨੀਚਾ ਵਿਖੇ ਘਰ ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ। ਆਉਣ ਵਾਲੀਆਂ ਚੋਣਾਂ ਲਈ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਤਿਆਰ ਕਰਨ ਸਬੰਧੀ ਸੁਝਾਅ ਮੰਗੇ ਗਏ।

Ad Position 21
No active advertisement
ਅਜੀਤ ਡੈਸਕ 10-10-2026
ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਦੀ ਡੋਰ ਟੂ ਡੋਰ ਮੁਹਿੰਮ ਤਹਿਤ ਹਲਕਾ ਖੰਨਾ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵਲੋਂ ਸ਼ੁੱਕਰਵਾਰ ਨੂੰ ਪਿੰਡ ਭਾਦਲਾ ਨੀਚਾ ਵਿਖੇ ਘਰ ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ। ਆਉਣ ਵਾਲੀਆਂ ਚੋਣਾਂ ਲਈ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਤਿਆਰ ਕਰਨ ਸਬੰਧੀ ਸੁਝਾਅ ਮੰਗੇ ਗਏ। ਇਸ ਦੌਰਾਨ ਲੋਕਾਂ ਨਾਲ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਉਲੀਕੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਲੋਕਾਂ ਦੇ ਸੁਝਾਅ ਤੇ ਵਿਚਾਰ ਵੀ ਸੁਣੇ ਗਏ। ਯਾਦੂ ਨੇ ਕਿਹਾ ਕਿ ਆਪ ਤੇ ਕਾਂਗਰਸ ਨੇ ਪਿਛਲੇ 10 ਸਾਲਾਂ ’ਚ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ। ਅਕਾਲੀ ਦਲ ਦੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੇ ਲੋਕ ਭਲਾਈ ਤੇ ਪੰਜਾਬ ਦੀ ਤਰੱਕੀ ਦੇ ਕਾਰਜ ਠੱਪ ਕਰ ਦਿੱਤੇ ਗਏ। ਪਿਛਲੇ 10 ਸਾਲਾਂ ’ਚ ਸੂਬਾ ਬਹੁਤ ਪਿਛੜ ਗਿਆ ਹੈ। ਯਾਦੂ ਨੇ ਲੋਕਾਂ ਨੂੰ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਖੇਤਰੀ ਪਾਰਟੀ ਅਕਾਲੀ ਦਲ ਨੂੰ ਮੁੜ ਤੋਂ ਮਜ਼ਬੂਤ ਕਰਨ ਜਿਸ ਨਾਲ ਪੰਜਾਬ ਦਿੱਲੀ ਦੀਆਂ ਰਾਸ਼ਟਰੀ ਪਾਰਟੀਆਂ ਤੋਂ ਮੁਕਤ ਕੀਤਾ ਜਾ ਸਕੇ। ਇਸ ਮੌਕੇ ਤੇਜਿੰਦਰ ਸਿੰਘ ਇਕੋਲਾਹਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪਵਨਜੋਤ ਸਿੰਘ ਹਰਿਓ ਸਰਕਲ ਪ੍ਰਧਾਨ, ਹਰਪ੍ਰੀਤ ਸਿੰਘ ਕਾਲਾ ਐੱਸ. ਸੀ. ਵਿੰਗ ਸਰਕਲ ਪ੍ਰਧਾਨ, ਸੰਦੀਪ ਸਿੰਘ ਸੀਪਾ, ਗੁਰਮੀਤ ਸਿੰਘ ਕਾਲਾ, ਸੁਖਵੀਰ ਸਿੰਘ, ਕੁਲਵੀਰ ਸਿੰਘ ਨੰਬਰਦਾਰ, ਹਰਦੀਪ ਸਿੰਘ ਦੀਪਾ, ਹਰਜੋਤ ਸਿੰਘ, ਵਿਮਲ ਭਾਂਬਰੀ, ਸਤਵੀਰ ਸਿੰਘ ਸੱਤਾ, ਹਰਵਿੰਦਰ ਸਿੰਘ, ਅਜੈਬ ਸਿੰਘ, ਧੀਰ ਸਿੰਘ, ਮਲਕੀਤ ਸਿੰਘ, ਕੁਲਵਿੰਦਰ ਸਿੰਘ, ਹਰਿੰਦਰ ਸਿੰਘ ਸਰਪੰਚ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਸਤਨਾਮ ਸਿੰਘ, ਰਫ਼ੀਕ ਖਾਨ, ਹਰਨੂਰ ਸਿੰਘ, ਗੁਰਜੰਟ ਸਿੰਘ ਲਾਲੀ, ਦਲਵੀਰ ਸਿੰਘ ਗਿੱਲ, ਜਰਨੈਲ ਸਿੰਘ ਜੈਲਾ, ਪਲਵਿੰਦਰ ਸਿੰਘ, ਨਵਜੋਤ ਸਿੰਘ, ਸਨੀ ਭਾਦਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯਾਦੂ ਵਲੋਂ ਜੋਗਿੰਦਰ ਸਿੰਘ ਕਾਕਾ ਨੂੰ ਬੀ. ਸੀ. ਵਿੰਗ ਖੰਨਾ-2 ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਸਿਆੜ ਵਿਖੇ ‘ਮੈਗਾ ਮਾਪੇ ਅਧਿਆਪਕ ਮਿਲਣੀ’ ਪ੍ਰੋਗਰਾਮ ਕਰਵਾਇਆ
Ad Position 24