ਵਿਕਟੋਰੀਆ ਸਕੂਲ ਲਹਿਰਾ ਵਿਖੇ ਬਾਲ ਅਵਸਥਾ ਤੋਂ ਕਿਸ਼ੋਰ ਅਵਸਥਾ ਤੱਕ ਸਿਹਤ ਸੰਬੰਧੀ ਜਾਗਰੂਕਤਾ ਸੈਸ਼ਨ
-ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਬਦਲਾਵਾਂ ਨੂੰ ਸਮਝਣਾ ਸਿਹਤਮੰਦ ਵਿਕਾਸ ਲਈ ਜ਼ਰੂਰੀ-ਡਾ. ਨਿਧੀ ਅਗਰਵਾਲ
ਡੇਹਲੋਂ, 10 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਵਿਦਿਆਰਥੀਆਂ ਨੂੰ ਬਾਲ ਅਵਸਥਾ ਤੋਂ ਕਿਸ਼ੋਰ ਅਵਸਥਾ ਵੱਲ ਹੋਣ ਵਾਲੇ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਬਦਲਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਦੀ ਨੋਇਡਾ ਆਧਾਰਿਤ ਸੰਸਥਾ ਦੀ ਰਾਈਟ ਸਟੋਰੀ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।
ਡੇਹਲੋਂ, 10 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਵਿਦਿਆਰਥੀਆਂ ਨੂੰ ਬਾਲ ਅਵਸਥਾ ਤੋਂ ਕਿਸ਼ੋਰ ਅਵਸਥਾ ਵੱਲ ਹੋਣ ਵਾਲੇ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਬਦਲਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਦੀ ਨੋਇਡਾ ਆਧਾਰਿਤ ਸੰਸਥਾ ਦੀ ਰਾਈਟ ਸਟੋਰੀ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਸੰਸਥਾ ਵਲੋਂ ਨੌਜਵਾਨਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ, ਨਵੀਆਂ ਪਹਿਲਕਦਮੀਆਂ ਅਤੇ ਨਵੀਨਤਮ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਸੈਸ਼ਨ ਦੇ ਮੁੱਖ ਬੁਲਾਰੇ ਡਾ. ਨਿਧੀ ਅਗਰਵਾਲ ਨੇ ਵਿਦਿਆਰਥੀਆਂ ਨਾਲ ਸਹਿਜ ਅਤੇ ਸੰਵੇਦਨਸ਼ੀਲ ਢੰਗ ਨਾਲ ਗੱਲ ਕਰਦਿਆਂ ਕਿਸ਼ੋਰ ਅਵਸਥਾ ਦੌਰਾਨ ਹੋਣ ਵਾਲੇ ਕੁਦਰਤੀ ਸਰੀਰਕ ਬਦਲਾਵਾਂ, ਨਿੱਜੀ ਸਫ਼ਾਈ, ਪੋਸ਼ਣ, ਮਾਨਸਿਕ ਸਿਹਤ, ਭਾਵਨਾਤਮਕ ਉਤਾਰ-ਚੜ੍ਹਾਅ ਅਤੇ ਆਤਮ-ਵਿਸ਼ਵਾਸ ਵਰਗੇ ਮਹੱਤਵਪੂਰਨ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਕਿਸ਼ੋਰ ਅਵਸਥਾ ਜੀਵਨ ਦਾ ਇੱਕ ਮਹੱਤਵਪੂਰਨ ਅਤੇ ਕੁਦਰਤੀ ਪੜਾਅ ਹੈ, ਜਿਸ ਵਿੱਚ ਸਰੀਰ ਅਤੇ ਮਨ ਵਿੱਚ ਕਈ ਤਰ੍ਹਾਂ ਦੇ ਬਦਲਾਅ ਆਉਂਦੇ ਹਨ। ਇਨ੍ਹਾਂ ਬਦਲਾਵਾਂ ਨੂੰ ਲੈ ਕੇ ਕਿਸੇ ਕਿਸਮ ਦੀ ਝਿਜਕ, ਡਰ ਜਾਂ ਗਲਤ ਧਾਰਨਾ ਰੱਖਣ ਦੀ ਬਜਾਏ ਸਹੀ ਜਾਣਕਾਰੀ ਪ੍ਰਾਪਤ ਕਰਨੀ ਅਤੇ ਲੋੜ ਪੈਣ ’ਤੇ ਮਾਪਿਆਂ, ਅਧਿਆਪਕਾਂ ਜਾਂ ਸਿਹਤ ਮਾਹਿਰਾਂ ਨਾਲ ਖੁੱਲ੍ਹ ਕੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ, ਨਿਯਮਿਤ ਕਸਰਤ, ਪੂਰੀ ਨੀਂਦ, ਨਿੱਜੀ ਸਫ਼ਾਈ, ਸਿਹਤਮੰਦ ਰੁਟੀਨ, ਸਕਰੀਨ ਟਾਈਮ ਦੀ ਸੰਤੁਲਿਤ ਵਰਤੋਂ ਅਤੇ ਸਕਾਰਾਤਮਿਕ ਸੋਚ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਬਾਡੀ ਸ਼ੇਮਿੰਗ, ਸਾਥੀਆਂ ਦੇ ਦਬਾਅ, ਸੋਸ਼ਲ ਮੀਡੀਆ ਦੇ ਪ੍ਰਭਾਵ ਅਤੇ ਆਪਣੀ ਨਿੱਜਤਾ ਤੇ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ ਦੀ ਮਹੱਤਤਾ ’ਤੇ ਵੀ ਚਰਚਾ ਕੀਤੀ ਗਈ। ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਮਨ ਵਿੱਚ ਪੈਦਾ ਹੋਣ ਵਾਲੇ ਸਵਾਲਾਂ ਦੇ ਮਾਹਿਰ ਤੋਂ ਸਪਸ਼ਟ ਅਤੇ ਵਿਗਿਆਨਕ ਜਵਾਬ ਪ੍ਰਾਪਤ ਕੀਤੇ।ਇਸ ਮੌਕੇ ਸਕੂਲ ਡਾਇਰੈਕਟਰ ਮੈਡਮ ਸਪਨਾ ਢੰਡ ਨੇ ਡਾ. ਨਿਧੀ ਅਗਰਵਾਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਸਿਰਫ਼ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਉਨ੍ਹਾਂ ਦੇ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਵਿਕਾਸ ਨਾਲ ਸਬੰਧਿਤ ਸਹੀ ਜਾਣਕਾਰੀ ਦੇਣਾ ਵੀ ਸਕੂਲ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ।