11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਖੁੱਲ੍ਹੀ ਲਾਈਵ ਡਿਬੇਟ ’ਚ ਨਹੀਂ ਪਹੁੰਚੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਆਰ. ਐਸ. ਪੀ ਖਾਲਸਾ ਨੇ ਦੋ ਘੰਟੇ ਕੀਤਾ ਇੰਤਜ਼ਾਰ

ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵਿਰੋਧੀ ਧਿਰਾਂ ਨੂੰ ਦਿੱਤੀ ਗਈ ਖੁੱਲ੍ਹੀ ਲਾਈਵ ਡਿਬੇਟ ਦੀ ਚੁਣੌਤੀ ਨੂੰ ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੇ ਖੰਨਾ ਹਲਕੇ ਤੋਂ ਉਮੀਦਵਾਰ ਜਥੇਦਾਰ ਸਰਬਜੀਤ ਸਿੰਘ ਖਾਲਸਾ ਨੇ ਕਬੂਲ ਕੀਤਾ ਸੀ। ਇਸ ਸਬੰਧੀ ਅੱਜ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲਲਹੇੜੀ ਚੌਕ, ਪੁਲ ਹੇਠਾਂ, ਖੰਨਾ ਵਿਖੇ ਉਨ੍ਹਾਂ ਨੇ ਮੰਤਰੀ ਦੀ ਉਡੀਕ ਕੀਤੀ, ਪਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਡਿਬੇਟ ਵਿੱਚ ਨਹੀਂ ਪਹੁੰਚੇ।

Ad Position 21
No active advertisement
ਅਜੀਤ ਡੈਸਕ 11-10-2026
ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵਿਰੋਧੀ ਧਿਰਾਂ ਨੂੰ ਦਿੱਤੀ ਗਈ ਖੁੱਲ੍ਹੀ ਲਾਈਵ ਡਿਬੇਟ ਦੀ ਚੁਣੌਤੀ ਨੂੰ ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੇ ਖੰਨਾ ਹਲਕੇ ਤੋਂ ਉਮੀਦਵਾਰ ਜਥੇਦਾਰ ਸਰਬਜੀਤ ਸਿੰਘ ਖਾਲਸਾ ਨੇ ਕਬੂਲ ਕੀਤਾ ਸੀ। ਇਸ ਸਬੰਧੀ ਅੱਜ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲਲਹੇੜੀ ਚੌਕ, ਪੁਲ ਹੇਠਾਂ, ਖੰਨਾ ਵਿਖੇ ਉਨ੍ਹਾਂ ਨੇ ਮੰਤਰੀ ਦੀ ਉਡੀਕ ਕੀਤੀ, ਪਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਡਿਬੇਟ ਵਿੱਚ ਨਹੀਂ ਪਹੁੰਚੇ। ਇਹ ਦੋਸ਼ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੇ ਪ੍ਰਧਾਨ ਬਲਜੀਤ ਸਿੰਘ ਸੰਧੂ ਨੇ ਲਾਇਆ। ਸੰਧੂ ਨੇੇ ਕਿਹਾ ਕਿ ਜਨਤਕ ਨੁਮਾਇੰਦਿਆਂ ਵੱਲੋਂ ਖੁੱਲ੍ਹੀ ਬਹਿਸ ਦੀ ਚੁਣੌਤੀ ਦੇਣ ਦਾ ਅਸਲ ਮਕਸਦ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਾ ਅਤੇ ਆਪਣੇ ਕੰਮਾਂ ਦਾ ਹਿਸਾਬ ਪੇਸ਼ ਕਰਨਾ ਹੋਣਾ ਚਾਹੀਦਾ ਹੈ। ਜਥੇਦਾਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਆਰਐਸਪੀ ਖੰਨਾ ਦੇ ਵਿਕਾਸ ਅਤੇ ਲੋਕਾਂ ਦੇ ਬੁਨਿਆਦੀ ਮਸਲਿਆਂ ’ਤੇ ਤੱਥਾਂ ਅਤੇ ਸਰਕਾਰੀ ਰਿਕਾਰਡ ਦੇ ਆਧਾਰ ’ਤੇ ਬਹਿਸ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਆਰ . ਐਸ . ਪੀ ਨੇ ਮੀਡੀਆ ਰਾਹੀਂ ਮੰਤਰੀ ਨੂੰ ਪੁੱਛੇ ਸਵਾਲ : ਖੰਨਾ ਦੇ ਵਿਕਾਸ, ਰੁਜ਼ਗਾਰ, ਸਿਹਤ, ਸਿੱਖਿਆ ਅਤੇ ਵਾਤਾਵਰਣ ਦੀ ਸੁਰੱਖਿਆ ਬਾਰੇ ਜਵਾ ਬਦੇਹੀ ਤੈਅ ਕਰਨ ਦੀ ਕੀਤੀ ਮੰਗ ਅਤੇ ਕਿਹਾ ਕਿ ਵਿਕਾਸ ਦਾ ਅਰਥ ਸਿਰਫ਼ ਸੜਕਾਂ ਅਤੇ ਇਮਾਰਤਾਂ ਬਣਾਉਣਾ ਨਹੀਂ, ਸਗੋਂ ਲੋਕਾਂ ਨੂੰ ਸਾਫ਼ ਹਵਾ, ਪੀਣ ਯੋਗ ਪਾਣੀ, ਪ੍ਰਦੂਸ਼ਣ-ਮੁਕਤ ਵਾਤਾਵਰਣ, ਮਿਆਰੀ ਸਿਹਤ ਸੇਵਾਵਾਂ, ਚੰਗੀ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣਾ ਵੀ ਹੈ। ਉਦਯੋਗਿਕ ਵਿਕਾਸ ਦੇ ਨਾਂ ’ਤੇ ਲੋਕਾਂ ਦੀ ਸਿਹਤ ਅਤੇ ਕੁਦਰਤੀ ਸਰੋਤਾਂ ਨਾਲ ਸਮਝੌਤਾ ਨਹੀਂ ਹੋਣਾ ਚਾਹੀਦਾ। ਪ੍ਰਦੂਸ਼ਣ ਫੈਲਾਉਣ ਵਾਲੀਆਂ ਇਕਾਈਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਵੇ ਅਤੇ ਉਦਯੋਗਾਂ ਵਿੱਚ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਯਕੀਨੀ ਬਣਾਏ ਜਾਣ। ਇਸ ਮੌਕੇ ਹੋਰਨਾਂ ਤੋ ਇਲਾਵਾ ਜਸਪਾਲ ਸਿੰਘ ਖਾਲਸਾ, ਅਵਤਾਰ ਸਿੰਘ ਖਾਲਸਾ, ਸਮਸ਼ੇਰ ਸਿੰਘ ਖਾਲਸਾ, ਜਸਕਰਨ ਸਿੰਘ, ਅਮਰੀਕ ਸਿੰਘ ਖੰਨਾ, ਬਲਵੰਤ ਸਿੰਘ ਘੁਗਰਾਲੀ, ਦਲਜੀਤ ਸਿੰਘ, ਸੁਖਵਿੰਦਰ ਸਿੰਘ ਆਦਿ ਮੋਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡਾ . ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 110 ਕਿੱਲੋ ਵਜ਼ਨੀ 65 ਸਾਲਾਂ ਬਜ਼ੁਰਗ ਮਹਿਲਾ ਦੇ ਸਿਰਫ਼ 20 ਮਿੰ... ਅਗਲੀ ਖ਼ਬਰ ਕਾਰਾਂ ਦੀ ਭਿਆਨਕ ਟੱਕਰ, ਬਜ਼ੁਰਗ ਗੰਭੀਰ ਜ਼ਖ਼ਮੀ
Ad Position 24