ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ‘ਨੈਸ਼ਨਲ ਕਰੀਕੁਲਮ ਫਰੇਮਵਰਕ’ ਸੰਬੰਧੀ ਅਧਿਆਪਕ ਟਰੇਨਿੰਗ ਪ੍ਰੋਗਰਾਮ ਕਰਵਾਇਆ
ਦੋਰਾਹਾ, 10 ਅਕਤੂਬਰ (ਜਸਵੀਰ ਝੱਜ)- ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਨਵੀਂ ਸਿੱਖਿਆ ਨੀਤੀ ਦੇ ਤਹਿਤ ‘ਨੈਸ਼ਨਲ ਕਰੀਕੁਲਮ ਫਰੇਮਵਰਕ ਫਾਰ ਸਕੂਲ ਐਜੂਕੇਸ਼ਨ’ (ਐੱਨ. ਸੀ.
ਦੋਰਾਹਾ, 10 ਅਕਤੂਬਰ (ਜਸਵੀਰ ਝੱਜ)- ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਨਵੀਂ ਸਿੱਖਿਆ ਨੀਤੀ ਦੇ ਤਹਿਤ ‘ਨੈਸ਼ਨਲ ਕਰੀਕੁਲਮ ਫਰੇਮਵਰਕ ਫਾਰ ਸਕੂਲ ਐਜੂਕੇਸ਼ਨ’ (ਐੱਨ. ਸੀ. ਐੱਫ.) ਸੰਬੰਧੀ ਇੱਕ ਰੋਜ਼ਾ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਉੱਚ-ਪੱਧਰੀ ਸੈਮੀਨਾਰ ਵਿੱਚ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਨੇ ਹਿੱਸਾ ਲਿਆ ਅਤੇ ਸਿੱਖਿਆ ਦੀਆਂ ਬਦਲਦੀਆਂ ਨੀਤੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ। ਰਿਸੋਰਸ ਪਰਸਨ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਅਤੇ ਮੈਡਮ ਨੇਹਾ ਕੁੰਦਰਾ ਨੇ ਹਾਜ਼ਰ ਅਧਿਆਪਕਾਂ ਨੂੰ ਨਵੇਂ ਪਾਠਕ੍ਰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ, ਦੱਸਿਆ ਕਿ ਨਵਾਂ ਫਰੇਮਵਰਕ ਰੱਟਾ ਪ੍ਰਣਾਲੀ ਨੂੰ ਖ਼ਤਮ ਕਰਕੇ ਬੱਚਿਆਂ ਦੇ ਸਰਵਪੱਖੀ ਵਿਕਾਸ, ਪ੍ਰੈਕਟੀਕਲ ਸਿੱਖਿਆ ਅਤੇ ਨੈਤਿਕ ਸਿੱਖਿਆ ਉੱਤੇ ਜ਼ੋਰ ਦਿੰਦਾ ਹੈ। ਅਧਿਆਪਕਾਂ ਨੂੰ ਨਵੀਆਂ ਆਧੁਨਿੱੱਕ ਤਕਨੀਕਾਂ ਅਤੇ ਖੇਡ-ਖੇਡ ਵਿੱਚ ਪੜ੍ਹਾਉਣ ਦੇ ਤਰੀਕਿਆਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ। ਗੁਰੂ ਨਾਨਕ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਅਤੇ ਸਕੂਲ ਡਾਇਰੈਕਟਰ ਰੂਪਿੰਦਰ ਕੌਰ ਬਰਾੜ ਨੇ ਵੀ ਇਸ ਪ੍ਰੋਗਰਾਮ ਦੀ ਸਫ਼ਲਤਾ ’ਤੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਸਾਡਾ ਮੁੱਖ ਉਦੇਸ਼ ਸਕੂਲ ਦੇ ਬੱਚਿਆਂ ਨੂੰ ਮਿਆਰੀ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਨਾ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਡੀ. ਪੀ. ਠਾਕੁਰ ਨੇ ਸਮੂਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਦਲਦੇ ਸਮੇਂ ਦੇ ਨਾਲ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਬਹੁਤ ਜ਼ਰੂਰੀ ਹੈ। ਐੱਨ. ਸੀ.ਐੱਫ. ਸਕੂਲੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਬਿਹਤਰੀਨ ਕਦਮ ਸਾਬਿਤ ਹੋਵੇਗਾ। ਅਜਿਹੇ ਟਰੇਨਿੰਗ ਪ੍ਰੋਗਰਾਮ ਅਧਿਆਪਕਾਂ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਅਤੇ ਨਵੀਆਂ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਸਹਾਈ ਹੁੰਦੇ ਹਨ। ਰਿਸੋਰਸ ਪਰਸਨ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਅਤੇ ਮੈਡਮ ਨੇਹਾ ਕੁੰਦਰਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।