11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੰਤਰੀ ਸੌਂਦ ਅਤੇ ਸ਼ੈਲਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ, ਕਾਰੋਬਾਰੀਆਂ ਨਾਲ ਸੰਵਾਦ ਅਤੇ ਸਹਿਯੋਗ ’ਤੇ ਦਿੱਤਾ ਜ਼ੋਰ

ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦਿਆਲ ਸਿੰਘ ਦਿਆਲੀ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਮੰਤਰੀ ਸੌਂਦ ਨਾਲ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨਾਲ ਰਾਤ ਦਾ ਖਾਣਾ ਵੀ ਸਾਂਝਾ ਕੀਤਾ।

Ad Position 21
No active advertisement
ਸ਼ੈਲਰ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ। ਤਸਵੀਰ : ਸੋਨੀ ਗਿੱਲ 11-10-2026
ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦਿਆਲ ਸਿੰਘ ਦਿਆਲੀ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਮੰਤਰੀ ਸੌਂਦ ਨਾਲ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨਾਲ ਰਾਤ ਦਾ ਖਾਣਾ ਵੀ ਸਾਂਝਾ ਕੀਤਾ। ਮੀਟਿੰਗ ਦੌਰਾਨ ਆਪਸੀ ਤਾਲਮੇਲ, ਸਹਿਯੋਗ ਅਤੇ ਪੰਜਾਬ ਦੇ ਵਿਕਾਸ ਨਾਲ ਸਬੰਧਤ ਵਿਸ਼ਿਆਂ ’ਤੇ ਚਰਚਾ ਹੋਈ। ਇਸ ਮੌਕੇ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ੈਲਰ ਐਸੋਸੀਏਸ਼ਨ ਦੇ ਸਾਰੇ ਸਤਿਕਾਰਯੋਗ ਮੈਂਬਰ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ। ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਅਤੇ ਘਰ ਦੇ ਦਰਵਾਜ਼ੇ ਦਿਨ-ਰਾਤ ਸਾਰਿਆਂ ਲਈ ਖੁੱਲ੍ਹੇ ਹਨ। ਉਨ੍ਹਾਂ ਨੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਲੋਕ-ਹਿੱਤ ਅਤੇ ਕਾਰੋਬਾਰ ਨਾਲ ਜੁੜੇ ਮੁੱਦਿਆਂ ’ਤੇ ਗੱਲਬਾਤ ਅਤੇ ਸਹਿਯੋਗ ਲਈ ਹਮੇਸ਼ਾ ਉਪਲਬਧ ਹਨ। ਮੁੱਖ ਮੰਤਰੀ ਭਗਵਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ: ਮੰਤਰੀ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਪੰਜਾਬ ਦੀ ਤਰੱਕੀ, ਲੋਕ-ਭਲਾਈ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕ-ਹਿੱਤ ਨੂੰ ਪਹਿਲ ਦੇ ਕੇ ਸੂਬੇ ਨੂੰ ਵਿਕਾਸ ਦੇ ਰਾਹ ’ਤੇ ਅੱਗੇ ਲਿਜਾਣਾ ਹੈ। ਉਨ੍ਹਾਂ ਸਾਰੇ ਵਰਗਾਂ ਦੇ ਨੁਮਾਇੰਦਿਆਂ ਨਾਲ ਸੰਵਾਦ ਅਤੇ ਸਹਿਯੋਗ ਨੂੰ ਵੀ ਮਹੱਤਵਪੂਰਨ ਦੱਸਿਆ। :ਗੁਰਦਿਆਲ ਸਿੰਘ ਦਿਆਲੀ ਦੀ ਅਗਵਾਈ ਹੇਠ ਇਕੱਠੇ ਹੋਏ ਪਤਵੰਤੇ: ਰਾਤ ਦੇ ਖਾਣੇ ਦੌਰਾਨ ਹੋਇਆ ਵਿਚਾਰ-ਵਟਾਂਦਰਾ-ਮੀਟਿੰਗ ਦੇ ਅੰਤ ਵਿੱਚ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸ਼ੈਲਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨਾਲ ਰਾਤ ਦਾ ਖਾਣਾ ਸਾਂਝਾ ਕੀਤਾ। ਇਸ ਦੌਰਾਨ ਸੁਖਾਵੇਂ ਮਾਹੌਲ ਵਿੱਚ ਆਪਸੀ ਵਿਚਾਰਾਂ ਦਾ ਆਦਾਨ-ਪ੍ਰਦਾਨ ਹੋਇਆ। ਇਸ ਮੌਕੇ ਨਗਰ ਕੌਂਸਲ ਖੰਨਾ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ, ਮੰਤਰੀ ਦੇ ਓਐੱਸਡੀ ਕਰੁਣ ਅਰੋੜਾ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਸੀਨੀਅਰ ਆਪ ਆਗੂ ਐਡਵੋਕੇਟ ਮਨਰੀਤ ਸਿੰਘ ਨਾਗਰਾ, ਲਵਲੇਸ਼ ਅਰੋੜਾ, ਵਿਕਾਸ ਅਗਰਵਾਲ ਅਤੇ ਕਰਨ ਵਰਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਦਲਮੇਘ ਸਿੰਘ ਖੱਟੜਾ, ਪ੍ਰੇਮ ਚੰਦ ਸ਼ਰਮਾ, ਜਿੰਮੀ ਗੋਇਲ, ਮੋਹਿਤ ਪੌਂਪੀ, ਭਰਪੂਰ ਚੰਦ ਵਿਕਟਰ, ਡਾ. ਅਸ਼ਵਨੀ ਕੁਮਾਰ, ਜਸਪਾਲ ਸਿੰਘ ਅਰੋੜਾ, ਰਾਜੇਸ਼ ਨੰਦਾ, ਮਨੀਸ਼ ਗਰਗ ਕੁੱਕ, ਸੰਜੀਵ ਸ਼ਰਮਾ ਸੰਜੂ, ਲਖਵੀਰ ਸਿੰਘ ਲੱਖਾ, ਅਮਰ ਲਾਲ ਲਟਾਵਾ, ਚਮਨ ਲਾਲ, ਵਿਜੇ ਸ਼ਰਮਾ, ਰਾਕੇਸ਼ ਬਿੱਟਾ, ਕੁਲਦੀਪ ਰਾਇ, ਸਤੀਸ਼ ਕੁਮਾਰ ਵਿੱਕੀ ਅਤੇ ਯਾਦਵਿੰਦਰ ਸਿੰਘ ਲਿਬੜਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਐਨ. ਐਸ. ਐਸ ਵਲੋਂ ਇੱਕ ਰੋਜ਼ਾ ਕੈਂਪ ਅਗਲੀ ਖ਼ਬਰ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੂੰ ਅਕਾਲੀ ਦਲ ਵਾਰਸ ਪੰਜਾਬ ਹਲਕਾ ਸਮਰਾਲਾ ਦਾ ਇੰਚਾਰਜ ਲਗਾਉਣ ’ਤੇ ਵਰਕਰ ਹੋਏ ਬਾਗੋਬਾਗ
Ad Position 24