11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਐਨ. ਐਸ. ਐਸ ਵਲੋਂ ਇੱਕ ਰੋਜ਼ਾ ਕੈਂਪ

ਰਾੜਾ ਸਾਹਿਬ, 10 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸਰਕਾਰੀ ਕਾਲਜ ਕਰਮਸਰ, ਰਾੜਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੀ ਅਗਵਾਈ ਹੇਠ ਐਨ.

Ad Position 21
No active advertisement
ਅਜੀਤ ਡੈਸਕ 11-10-2026
ਰਾੜਾ ਸਾਹਿਬ, 10 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸਰਕਾਰੀ ਕਾਲਜ ਕਰਮਸਰ, ਰਾੜਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੀ ਅਗਵਾਈ ਹੇਠ ਐਨ. ਐਸ. ਐਸ ਵਿਭਾਗ ਵਲੋਂ ਇੱਕ ਰੋਜ਼ਾ ਐਨ. ਐਸ. ਐਸ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿਚ ਕਾਲਜ ਦੇ ਐਨ. ਐਸ. ਐਸ. ਵਲੰਟੀਅਰਾਂ ਨੇ ਭਾਗ ਲਿਆ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ, ਸੇਵਾ ਭਾਵਨਾ, ਅਨੁਸ਼ਾਸਨ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਦੀ ਭਾਵਨਾ ਪੈਦਾ ਕਰਨਾ ਸੀ। ਕੈਂਪ ਦੌਰਾਨ ਕਾਲਜ ਦੀ ਪੁਰਾਣੀ ਐਨ. ਐਸ. ਐਸ ਵਲੰਟੀਅਰ ਹਰਲੀਨ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਐਨ. ਐਸ. ਐਸ ਨਾਲ ਜੁੜੇ ਆਪਣੇ ਤਜਰਬੇ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਐਨ. ਐਸ. ਐਸ ਸਿਰਫ਼ ਇੱਕ ਗਤੀਵਿਧੀ ਨਹੀਂ, ਸਗੋਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਦਾ ਇੱਕ ਮਹੱਤਵਪੂਰਨ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਐਨ. ਐਸ. ਐਸ ਵਿਦਿਆਰਥੀਆਂ ਨੂੰ ਇਸ ਤਾਕਤ ਨੂੰ ਸਹੀ ਦਿਸ਼ਾ ਵਿੱਚ ਵਰਤਣ ਲਈ ਇੱਕ ਮਜ਼ਬੂਤ ਮੰਚ ਪ੍ਰਦਾਨ ਕਰਦਾ ਹੈ। ਇਸ ਮੌਕੇ ਐਨ. ਐਸ. ਐਸ ਵਲੰਟੀਅਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕੈਂਪ ਦੌਰਾਨ ਮਿਲੇ ਤਜਰਬਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋਫੈਸਰ ਗੁਰਦਿੱਤ ਸਿੰਘ, ਪ੍ਰੋਫੈਸਰ ਜੋਗਿੰਦਰ ਸਿੰਘ, ਪ੍ਰੋਫੈਸਰ ਮਨਿੰਦਰ ਸਿੰਘ, ਪ੍ਰੋਫੈਸਰ ਰੁਪਿੰਦਰ ਕੌਰ, ਪ੍ਰੋਫੈਸਰ ਨੇਹਾ, ਪ੍ਰੋ. ਵਰਿੰਦਰ ਸਿੰਘ, ਪ੍ਰੋ. ਪ੍ਰਦੀਪ ਸਿੰਘ ਅਤੇ ਦੀਪਕ ਸਮੇਤ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਰਿਹਾ। ਵਾਈਸ ਪ੍ਰਿੰਸੀਪਲ ਪ੍ਰੋਫੈਸਰ ਗੁਰਦਿੱਤ ਸਿੰਘ ਨੇ ਐਨ. ਐਸ. ਐਸ ਵਿਭਾਗ ਵੱਲੋਂ ਕਰਵਾਏ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਲੈਕਚਰ ਨਸ਼ੀਲੇ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਤੇ ਨਸ਼ਿਆਂ ਦੀ ਰੋਕਥਾਮ ਸੰਬ... ਅਗਲੀ ਖ਼ਬਰ ਮੰਤਰੀ ਸੌਂਦ ਅਤੇ ਸ਼ੈਲਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ, ਕਾਰੋਬਾਰੀਆਂ ਨਾਲ ਸੰਵਾਦ ਅਤੇ ਸਹਿਯੋਗ ’ਤੇ ਦਿੱਤਾ ਜ਼ੋਰ
Ad Position 24