10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੰਜਾਬ ਦੇ ਖੇਤੀਬਾੜੀ ਡਾਇਰੈਕਟਰ ਵਲੋਂ ਸਮਰਾਲਾ ਦੇ ਖੇਤਾਂ ਦਾ ਦੌਰਾ, ਪਰਾਲੀ ਪ੍ਰਬੰਧਨ ਤਕਨੀਕਾਂ ਦਾ ਲਿਆ ਜਾਇਜ਼ਾ

ਸਮਰਾਲਾ, 10 ਅਕਤੂਬਰ (ਗੋਪਾਲ ਸੋਫਤ)-ਪੰਜਾਬ ਦੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਵਲੋਂ ਬਲਾਕ ਸਮਰਾਲਾ ਦੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-10-2026
ਸਮਰਾਲਾ, 10 ਅਕਤੂਬਰ (ਗੋਪਾਲ ਸੋਫਤ)-ਪੰਜਾਬ ਦੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਵਲੋਂ ਬਲਾਕ ਸਮਰਾਲਾ ਦੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਝੋਨੇ ਦੀ ਪਰਾਲੀ ਦੇ ਖੇਤ ਵਿਚ ਹੀ ਪ੍ਰਬੰਧਨ (ਇਨ-ਸੀਟੂ) ਅਤੇ ਖੇਤ ਤੋਂ ਬਾਹਰ ਪ੍ਰਬੰਧਨ (ਐਕਸ-ਸੀਟੂ) ਲਈ ਅਪਣਾਈਆਂ ਜਾ ਰਹੀਆਂ ਤਕਨੀਕਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਸਮਰਾਲਾ ਡਾ. ਗੌਰਵ ਧੀਰ ਨੇ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ, ਇਨ੍ਹਾਂ ਦੇ ਖੇਤੀਬਾੜੀ ਅਤੇ ਵਾਤਾਵਰਨ ਪੱਖੋਂ ਲਾਭਾਂ ਅਤੇ ਉਪਲਬਧ ਖੇਤੀ ਮਸ਼ੀਨਰੀ ਦੀ ਸਹੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਸਮਝਾਇਆ ਕਿ ਪਰਾਲੀ ਨੂੰ ਖੇਤ ਵਿਚ ਮਿਲਾਉਣ ਨਾਲ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਨੂੰ ਬਿਹਤਰ ਬਣਾਉਣ ਵਿਚ ਮਦਦ ਮਿਲਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ, ਮਿੱਟੀ ਦੇ ਲਾਭਕਾਰੀ ਸੂਖਮ ਜੀਵਾਂ ਨੂੰ ਹੋਣ ਵਾਲੇ ਨੁਕਸਾਨ ਅਤੇ ਖੇਤੀ ਲਈ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਬਲਾਕ ਸਮਰਾਲਾ ਦੇ ਖੇਤੀਬਾੜੀ ਵਿਭਾਗ ਦੇ ਸੰਪਰਕ ਵਿਚ ਰਹਿੰਦੇ ਕਿਸਾਨ ਪ੍ਰਹਲਾਦ ਸਿੰਘ ਵਲੋਂ ਪੀ. ਆਰ. 126 ਝੋਨੇ ਦੀ ਵਾਢੀ ਉਪਰੰਤ ਮਲਚਰ ਨਾਲ ਪਰਾਲੀ ਦੀ ਇਨ-ਸੀਟੂ ਸੰਭਾਲ ਕੀਤੀ ਗਈ। ਇਸ ਉਪਰੰਤ ਹਲ ਅਤੇ ਰੋਟਾਵੇਟਰ ਰਾਹੀਂ ਪਰਾਲੀ ਨੂੰ ਮਿੱਟੀ ਵਿਚ ਮਿਲਾਇਆ ਜਾਵੇਗਾ। ਕਿਸਾਨ ਪ੍ਰਹਲਾਦ ਸਿੰਘ ਪਿਛਲੇ ਪੰਜ ਸਾਲਾਂ ਤੋਂ 50 ਏਕੜ ਤੋਂ ਵੱਧ ਰਕਬੇ ਵਿਚ ਪਰਾਲੀ ਦਾ ਇਨ-ਸੀਟੂ ਪ੍ਰਬੰਧਨ ਕਰ ਰਿਹਾ ਹੈ। ਇਸ ਮੌਕੇ ’ਤੇ ਏ. ਡੀ. ਓ. ਹਿਮਾਂਸ਼ੂ ਅਗਰਵਾਲ, ਏ. ਡੀ. ਓ. ਗਗਨਦੀਪ, ਏ. ਐੱਸ. ਆਈ. ਚਮਕੌਰ ਸਿੰਘ, ਪਰਗਟ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਰਾਲਾ ਹਲਕੇ ਦੇ ਅਨੇਕਾਂ ਨੌਜਵਾਨ ਭਾਜਪਾ ਆਗੂ ਨੀਸ਼ੂ ਚਹਿਲਾਂ ਦੀ ਅਗਵਾਈ ਹੇਠ ਭਾਜਪਾ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਹੋਵੇਗੀ ਮਜ਼ਬੂਤ-ਪੱਪੂ/ਅਨੇਜਾ
Ad Position 24