10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਾਬਕਾ ਸੈਨਿਕਾਂ ਨੇ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ

ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਾਬਕਾ ਸੈਨਿਕ ਵੈਲਫ਼ੇਅਰ ਐਸੋਸ਼ੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠਾਂ ਹੋਈ। ਜਿਸ ਵਿਚ ਸਾਬਕਾ ਸੈਨਿਕਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-10-2026
ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਾਬਕਾ ਸੈਨਿਕ ਵੈਲਫ਼ੇਅਰ ਐਸੋਸ਼ੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠਾਂ ਹੋਈ। ਜਿਸ ਵਿਚ ਸਾਬਕਾ ਸੈਨਿਕਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੀ ਸੱਤਾ ਸੰਭਾਲਣ ਤੋਂ ਪਹਿਲਾਂ ਸਾਬਕਾ ਸੈਨਿਕਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ ਪਰ ਹੁਣ ਭਾਜਪਾ ਸਰਕਾਰ ਸੈਨਿਕਾਂ ਦੇ ਬਣਦੇ ਹੱਕ ਨਹੀਂ ਦੇ ਰਹੀ ਅਤੇ ਹੁਣ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ। ਸਾਬਕਾ ਸੈਨਿਕਾਂ ਦੀਆਂ ਮੰਗਾਂ ਜਿਵੇਂ ਕਿ ‘ਇਕ ਰੈਂਕ-ਇਕ ਪੈਨਸ਼ਨ’, ਜਨਵਰੀ 2026 ਤੋਂ ਲਾਗੂ 8ਵੇਂ ਪੇ-ਕਮਿਸ਼ਨ ਲਾਗੂ ਨਹੀਂ ਹੋਇਆ, ਕਰੋਨਾ ਬਿਮਾਰੀ ਸਮੇਂ ਦਾ 18 ਮਹੀਨੇ ਦਾ ਡੀ. ਏ. ਅਤੇ ਜੁਲਾਈ 2026 ਤੱਕ ਦਾ ਡੀ ਏ ਜਾਰੀ ਨਹੀਂ ਕੀਤਾ ਗਿਆ। ਕੈਪਟਨ ਮੁਕੰਦ ਸਿੰਘ ਅਤੇ ਸੂਬੇਦਾਰ ਮੇਜਰ ਕਰਨੈਲ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਸਾਬਕਾ ਸੈਨਿਕਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਬਹੁਤ ਮਹਿੰਗੀ ਪਵੇਗੀ ਕਿਉਂਕਿ ਸੈਨਿਕ ਆਪਣੇ ਹੱਕ ਲੈਣ ਲਈ ਲਗਾਤਾਰ ਸੰਘਰਸ਼ ਕਰਦੇ ਰਹਿਣਗੇ। ਜੇਕਰ ਸੈਨਿਕਾਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਆਪਣੇ ਹੱਕਾਂ ਲਈ ਵੀ ਆਪਣੀਆਂ ਜਾਨਾਂ ਦੇ ਸਕਦੇ ਹਨ। ਇਸ ਮੌਕੇ ਕੈਪਟਨ ਕੀਮਾ ਸਿੰਘ, ਸੂਬੇਦਾਰ ਮੇਜਰ ਕ੍ਰਿਸ਼ਨ ਲਾਲ, ਸੂਬੇਦਾਰ ਰੱਬੀਂ ਸਿੰਘ, ਸਤਿੰਦਰਪਾਲ ਸਿੰਘ, ਜਗਰੂਪ ਸਿੰਘ, ਸੂਬੇਦਾਰ ਮੇਵਾ ਸਿੰਘ, ਸੂਬੇਦਾਰ ਮੇਜਰ ਤਰਸੇਮ ਸਿੰਘ, ਗੁਰਮੇਲ ਸਿੰਘ ਖਾਲਸਾ, ਰਾਮ ਮੋਹਨ, ਕਰਨੈਲ ਸਿੰਘ, ਗੁਲਚਮਨ ਸਿੰਘ, ਸੂਬੇਦਾਰ ਮੇਜਰ ਜਸਮੇਲ ਸਿੰਘ, ਪਾਲ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਸਿੰਘ, ਗੋਪਾਲ ਸਿੰਘ, ਹਰਮੀਤ ਸਿੰਘ, ਅੱਛਰਾ ਸਿੰਘ, ਸਾਧੂ ਸਿੰਘ, ਦਲਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਰਾਜਨੀਤੀ ਨੂੰ ਜੁਮਲੇ ਅਤੇ ਚੁਟਕਲਿਆਂ ’ਚੋਂ ਕੱਢ ਕੇ ਪੰਜਾਬ ਦੇ ਗੰਭੀਰ ਮੁੱਦਿਆਂ ਨਾਲ ਜੋੜਾਂਗੇ-ਪਰਗਟ ਸਿੰਘ ਅਗਲੀ ਖ਼ਬਰ ਸਮਰਾਲਾ ਹਲਕੇ ਦੇ ਅਨੇਕਾਂ ਨੌਜਵਾਨ ਭਾਜਪਾ ਆਗੂ ਨੀਸ਼ੂ ਚਹਿਲਾਂ ਦੀ ਅਗਵਾਈ ਹੇਠ ਭਾਜਪਾ ’ਚ ਹੋਏ ਸ਼ਾਮਿਲ
Ad Position 24