ਵਿਧਾਇਕ ਗਿਆਸਪੁਰਾ ਵਲੋਂ ਹਲਕਾ ਪਾਇਲ ਦੇ ਪਿੰਡ ਘਲੋਟੀ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦੇ ਲੋਕਾਂ ਨੂੰ ਮਿਲ ਰਹੇ ਲਾਭ ਬਾਰੇ ਦਿੱਤੀ ਜਾਣਕਾਰੀ
ਰਾੜਾ ਸਾਹਿਬ, 11 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਪਾਇਲ ਦੇ ਪਿੰਡ ਘਲੋਟੀ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਇਨ੍ਹਾਂ ਰਾਹੀਂ ਲੋਕਾਂ ਨੂੰ ਮਿਲ ਰਹੇ ਲਾਭ ਬਾਰੇ ਜਾਣਕਾਰੀ ਸਾਂਝੀ ਕੀਤੀ।
ਪ
ਪਿੰਡ ਘਲੋਟੀ ਵਿਖੇ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਘਰ-ਘਰ ਜਾਣ ਸਮੇਂ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨਾਲ ਸਰਪੰਚ ਜਸਪ੍ਰੀਤ ਸਿੰਘ ਅਤੇ ਹੋਰ। ਤਸਵੀਰ : ਸੁਖਵੀਰ ਸਿੰਘ ਚਣਕੋਈਆਂ
12-10-2026
ਰਾੜਾ ਸਾਹਿਬ, 11 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਪਾਇਲ ਦੇ ਪਿੰਡ ਘਲੋਟੀ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਇਨ੍ਹਾਂ ਰਾਹੀਂ ਲੋਕਾਂ ਨੂੰ ਮਿਲ ਰਹੇ ਲਾਭ ਬਾਰੇ ਜਾਣਕਾਰੀ ਸਾਂਝੀ ਕੀਤੀ।ਹਲਕਾ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਉਦੇਸ਼ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣਾ ਅਤੇ ਲੋਕਾਂ ਨੂੰ ਇਨ੍ਹਾਂ ਰਾਹੀਂ ਹੋਣ ਵਾਲੇ ਆਰਥਿਕ ਫਾਇਦਿਆਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਅਤੇ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮਕਸਦ ਨਾਲ ਮੁਹਿੰਮ ਤਹਿਤ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਪਿੰਡ ਘਲੋਟੀ ਵਿਖੇ ਘਰ-ਘਰ ਸੰਪਰਕ ਦੌਰਾਨ ਵਿਧਾਇਕ ਗਿਆਸਪੁਰਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਵੱਲੋਂ ਧਿਆਨ ਵਿੱਚ ਲਿਆਂਦੇ ਗਏ ਮਸਲਿਆਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਵਾਈ ਜਾਵੇਗੀ। ਇਸ ਮੌਕੇ ਸਰਪੰਚ ਜਸਪ੍ਰੀਤ ਸਿੰਘ ਘਲੋਟੀ, ਹਰਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਪੰਚ, ਮੋਹਨ ਸਿੰਘ, ਕੁਲਦੀਪ ਸਿੰਘ ਕਾਕਾ, ਅੰਮ੍ਰਿਤਪਾਲ ਸਿੰਘ, ਜਗਜੀਤ ਸਿੰਘ, ਸਿਮਰਪ੍ਰੀਤ ਸਿੰਘ, ਤਰਲੋਚਨ ਸਿੰਘ, ਨਿਰਮਲ ਸਿੰਘ, ਪ੍ਰਧਾਨ ਰੁਪਿੰਦਰ ਸਿੰਘ, ਇੰਦਰਜੀਤ ਸਿੰਘ, ਮਹਿਲਾ ਵਿੰਗ ਪ੍ਰਧਾਨ ਗਗਨਦੀਪ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸਨ।