ਸਰਕਾਰੀ ਸਕੂਲ ਮਾਛੀਵਾੜਾ ਵਿਖੇ ਮਾਪੇ-ਅਧਿਆਪਕ ਮਿਲਣੀ
ਮਾਛੀਵਾੜਾ ਸਾਹਿਬ, 11 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਮਾਪੇ-ਅਧਿਆਪਕ ਮਿਲਣੀ ਹੋਈ ਜਿਸ ਵਿਚ ਵੱਡੀ ਗਿਣਤੀ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਪ੍ਰਿੰਸੀਪਲ ਨਿਰੰਜਨ ਕੁਮਾਰ ਵਲੋਂ ਮਾਪਿਆਂ ਨੂੰ ਬੱਚਿਆਂ ਦੀ ਵਿੱਦਿਅਕ ਕਾਰਗੁਜ਼ਾਰੀ ਅਤੇ ਸਕੂਲ ’ਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।
ਮਾਛੀਵਾੜਾ ਸਾਹਿਬ, 11 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਮਾਪੇ-ਅਧਿਆਪਕ ਮਿਲਣੀ ਹੋਈ ਜਿਸ ਵਿਚ ਵੱਡੀ ਗਿਣਤੀ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਪ੍ਰਿੰਸੀਪਲ ਨਿਰੰਜਨ ਕੁਮਾਰ ਵਲੋਂ ਮਾਪਿਆਂ ਨੂੰ ਬੱਚਿਆਂ ਦੀ ਵਿੱਦਿਅਕ ਕਾਰਗੁਜ਼ਾਰੀ ਅਤੇ ਸਕੂਲ ’ਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕੁਲਦੀਪ ਕੌਰ, ਕੌਂਸਲਰ ਜਗਮੀਤ ਸਿੰਘ ਮੱਕੜ, ਮੈਂਬਰ ਮਨਪ੍ਰੀਤ ਬਖ਼ਸ਼ੀ, ਇੰਚਾਰਜ ਰਾਕੇਸ਼ ਕੁਮਾਰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਾਲ-ਨਾਲ ਮਿਸ਼ਨ ਸਮਰੱਥ ਦੀ ਜਾਣਕਾਰੀ ਵੀ ਸਾਂਝੀ ਕੀਤੀ। ਪ੍ਰਿੰਸੀਪਲ ਨਿਰੰਜਨ ਕੁਮਾਰ ਨੇ ਵਿਭਾਗ ਵਲੋਂ ਜਾਰੀ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਬਦਲੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰੀਨਾ ਸ਼ਰਮਾ, ਕੋਆਰਡੀਨੇਟਰ ਸਰਬਜੀਤ ਕੌਰ, ਉਰਵਸ਼ੀ ਨਾਇਕ, ਹਰਮਨਦੀਪ ਸਿੰਘ, ਗੁਰਪ੍ਰੀਤ ਕੌਰ, ਅਮਰਜੀਤ ਸਿੰਘ, ਕੈਂਪਸ ਮੈਨੇਜਰ ਨਰਿੰਦਰ ਸਿੰਘ ਆਦਿ ਹਾਜ਼ਰ ਸਨ।