11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਰਕਾਰੀ ਸਕੂਲ ਚੌਂਤਾ ਦੇ ਮੱਖਣ ਸਿੰਘ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਵਿਚ ਜਿੱਤੇ ਤਿੰਨ ਸੋਨ ਤਗਮੇ

ਮਾਛੀਵਾੜਾ ਸਾਹਿਬ, 11 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਮਰਾਲਾ ਜ਼ੋਨ ਦੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੌਂਤਾ ਦੇ ਵਿਦਿਆਰਥੀ ਮੱਖਣ ਸਿੰਘ ਨੇ 70ਵੀਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਮੀਟਰ, 200 ਮੀਟਰ ਅਤੇ ਰਿਲੇਅ ਦੌੜ ’ਚ ਸੋਨ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਜੋਗਿੰਦਰ ਕੌਰ ਨੇ ਮੱਖਣ ਸਿੰਘ ਅਤੇ ਡੀ.

Ad Position 21
No active advertisement
ਅਜੀਤ ਡੈਸਕ 12-10-2026
ਮਾਛੀਵਾੜਾ ਸਾਹਿਬ, 11 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਮਰਾਲਾ ਜ਼ੋਨ ਦੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੌਂਤਾ ਦੇ ਵਿਦਿਆਰਥੀ ਮੱਖਣ ਸਿੰਘ ਨੇ 70ਵੀਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਮੀਟਰ, 200 ਮੀਟਰ ਅਤੇ ਰਿਲੇਅ ਦੌੜ ’ਚ ਸੋਨ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਜੋਗਿੰਦਰ ਕੌਰ ਨੇ ਮੱਖਣ ਸਿੰਘ ਅਤੇ ਡੀ. ਪੀ. ਈ. ਜਤਿੰਦਰ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀਆਂ ਹਨ। ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੱਲ੍ਹੋ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਤੇ ਵੀ.ਡੀ.ਸੀ. ਦੀ ਹੋਈ ਸਾਂਝੀ ਮੀਟਿੰਗ ਅਗਲੀ ਖ਼ਬਰ ਗੁਰੂ ਨਾਨਕ ਕਾਲਜ, ਦੋਰਾਹਾ ਬੀ. ਏ. ਦੇ ਨਤੀਜੇ ਸ਼ਾਨਦਾਰ ਰਹੇ
Ad Position 24