ਕੋਟਾਂ ਕਾਲਜ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਵਰਕਸ਼ਾਪ
ਬੀਜਾ, 11 ਅਕਤੂਬਰ (ਕਸ਼ਮੀਰਾ ਸਿੰਘ ਬਗਲੀ/ਅਵਤਾਰ ਸਿੰਘ ਜੰਟੀ ਮਾਨ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਤੇ ਕੰਪਿਊਟਰ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਵਿੱਚ ਡਿਜੀਟਲ ਹੁਨਰ, ਸਿਰਜਣਾਤਮਕ ਸੋਚ ਅਤੇ ਪ੍ਰਭਾਵਸ਼ਾਲੀ ਪ੍ਰਸਤੁਤੀ-ਕਲਾਕਸਿਤ ਕਰਨ ਦੇ ਉਦੇਸ਼ ਨਾਲ ‘ਪੀ. ਪੀ.
ਮ
ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਵਰਕਸ਼ਾਪ ’ਚ ਭਾਗ ਲੈਂਦੇ ਹੋਏ ਵਿਦਿਆਰਥੀ। ਤਸਵੀਰ : ਕਸ਼ਮੀਰ ਸਿੰਘ ਬਗਲੀ/ਜੰਟੀ ਮਾਨ
12-10-2026
ਬੀਜਾ, 11 ਅਕਤੂਬਰ (ਕਸ਼ਮੀਰਾ ਸਿੰਘ ਬਗਲੀ/ਅਵਤਾਰ ਸਿੰਘ ਜੰਟੀ ਮਾਨ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਤੇ ਕੰਪਿਊਟਰ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਵਿੱਚ ਡਿਜੀਟਲ ਹੁਨਰ, ਸਿਰਜਣਾਤਮਕ ਸੋਚ ਅਤੇ ਪ੍ਰਭਾਵਸ਼ਾਲੀ ਪ੍ਰਸਤੁਤੀ-ਕਲਾਕਸਿਤ ਕਰਨ ਦੇ ਉਦੇਸ਼ ਨਾਲ ‘ਪੀ. ਪੀ. ਟੀ. ਅਤੇ ਪੋਸਟਰ ਮੇਕਿੰਗ’ ਸੰਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਮੁਖੀ ਪ੍ਰੋ. ਮਨਜੀਤ ਕੌਰ ਭੱਟੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਡਿਜ਼ੀਟਲ ਯੁੱਗ ਨਾਲ ਜੋੜਨਾ ਸਮੇਂ ਦੀ ਲੋੜ ਹੈ। ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਆਪਣੇ ਵਿਚਾਰਾਂ ਨੂੰ ਰਚਨਾਤਮਕ ਰੂਪ ਦੇਣ ਦੇ ਨਾਲ-ਨਾਲ ਆਧੁਨਿਕ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਦੇ ਯੋਗ ਬਣਾਉਦੀਆਂ ਹਨ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਅਕਾਦਮਿਕ ਵਿਸ਼ਿਆਂ ਨੂੰ ਆਧੁਨਿਕ ਡਿਜ਼ੀਟਲ ਮਾਧਿਅਮਾਂ ਰਾਹੀਂ ਸੁਚੱਜੇ, ਆਕਰਸ਼ਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਲਈ ਵਿਹਾਰਕ ਸਿਖਲਾਈ ਪ੍ਰਦਾਨ ਕਰਨਾ ਸੀ। ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਲੈਕ. ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਪਾਵਰ ਪੁਆਇੰਟ ਪ੍ਰੈਜ਼ਟੇਸ਼ਨ ਤਿਆਰ ਕਰਨ ਦੇ ਵੱਖ-ਵੱਖ ਪੱਖਾਂ ਬਾਰੇ ਵਿਹਾਰਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਲਾਈਡ ਡਿਜ਼ਾਈਨ, ਲੇਅਆਊਟ, ਹੈਡਿੰਗ ਅਤੇ ਕੰਟੈਂਟ ਦੀ ਵਿਵਸਥਾ, ਪੰਜਾਬੀ ਟਾਈਪਿੰਗ, ਤਸਵੀਰਾਂ ਅਤੇ ਗ੍ਰਾਫਿਕਸ ਦੀ ਵਰਤੋਂ, ਐਨੀਮੇਸ਼ਨ, ਟਰਾਂਜਿਸ਼ਨ ਅਤੇ ਪ੍ਰਭਾਵਸ਼ਾਲੀ ਪ੍ਰਸਤੁਤੀ ਢੰਗਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਸਮਝਾਇਆ ਕਿ ਇੱਕ ਪ੍ਰਭਾਵਸ਼ਾਲੀ ਪੀ.ਪੀ.ਟੀ. ਵਿੱਚ ਜਾਣਕਾਰੀ ਨੂੰ ਸੰਖੇਪ, ਸਪੱਸ਼ਟ ਅਤੇ ਦ੍ਰਿਸ਼ਟੀਗਤ ਤੌਰ ’ਤੇ ਆਕਰਸ਼ਕ ਢੰਗ ਨਾਲ ਪੇਸ਼ ਕਰਨਾ ਚਾਹੀਦਾ ਹੈ।ਵਰਕਸ਼ਾਪ ਦੇ ਦੂਜੇ ਪੜਾਅ ਵਿੱਚ ਵਿਦਿਆਰਥੀਆਂ ਨੂੰ ਡਿਜ਼ੀਟਲ ਪੋਸਟਰ ਮੇਕਿੰਗ ਦੀ ਵਿਹਾਰਕ ਸਿਖਲਾਈ ਦਿੱਤੀ ਗਈ। ਇਸ ਦੌਰਾਨ ਪੋਸਟਰ ਦੇ ਲੇਅ ਆਊਟ, ਹੈਡਿੰਗ, ਪੰਜਾਬੀ ਫੌਂਟ, ਰੰਗਾਂ ਦੀ ਸੁਚੱਜੀ ਵਰਤੋਂ, ਤਸਵੀਰਾਂ ਅਤੇ ਆਈਕਨਜ਼ ਦੀ ਚੋਣ, ਸੰਖੇਪ ਸਮੱਗਰੀ ਦੀ ਪੇਸ਼ਕਾਰੀ ਅਤੇ ਸਮੁੱਚੇ ਡਿਜ਼ਾਈਨ ਨੂੰ ਆਕਰਸ਼ਕ ਬਣਾਉਣ ਸੰਬੰਧੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਖੁਦ ਡਿਜੀਟਲ ਪੋਸਟਰ ਤਿਆਰ ਕਰਕੇ ਆਪਣੀ ਸਿਰਜਣਾਤਮਕ ਸੋਚ, ਕਲਪਨਾਸ਼ੀਲਤਾ ਅਤੇ ਡਿਜ਼ਾਈਨਿੰਗ ਹੁਨਰ ਦਾ ਪ੍ਰਦਰਸ਼ਨ ਕੀਤਾ। ਡਾ.ਰੂਪਾ ਕੌਰ ਨੇ ਕੰਪਿਊਟਰ ਸਾਇੰਸ ਦੇ ਲੈਕ.ਗੁਰਪ੍ਰੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਵਲੋਂ ਦਿੱਤੀ ਗਈ ਵਿਹਾਰਕ ਜਾਣਕਾਰੀ ਵਿਦਿਆਰਥੀਆਂ ਲਈ ਬਹੁਤ ਹੀ ਲਾਹੇਵੰਦ ਰਹੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਕਿਹਾ ਕਿ ਅਜੋਕੇ ਤਕਨੀਕੀ ਯੁੱਗ ਵਿੱਚ ਵਿਦਿਆਰਥੀਆਂ ਲਈ ਡਿਜ਼ੀਟਲ ਹੁਨਰਾਂ ਨਾਲ ਜਾਣੂ ਹੋਣਾ ਬਹੁਤ ਜ਼ਰੂਰੀ ਹੈ।