ਅਮਨਦੀਪ ਖੰਗੂੜਾ ਨੇ ‘ਲੋੜਵੰਦ ਧੀਆਂ ਦੀ ਪੜ੍ਹਾਈ ਦਾ ਖ਼ਰਚਾ ਚੁੱਕਣ ਦੀ’ ਮੁਹਿੰਮ ਦੀ ਕੀਤੀ ਸ਼ੁਰੂਆਤ
ਅਹਿਮਦਗੜ੍ਹ, 11 ਅਕਤੂਬਰ (ਰਵਿੰਦਰ ਪੁਰੀ)-ਧੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਹਰ ਧੀ ਨੂੰ ਆਪਣੇ ਸੁਪਨੇ ਸਾਕਾਰ ਕਰਨ ਦਾ ਮੌਕਾ ਦੇਣ ਦੇ ਉਦੇਸ਼ ਨਾਲ ਸੀਨੀਅਰ ਕਾਂਗਰਸੀ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਵਲੋਂ ਹਲਕਾ ਅਮਰਗੜ੍ਹ ਵਿਚ ਚਲਾਈ ਜਾ ਰਹੀ ਲੋੜਵੰਦ ਧੀਆਂ ਦੀ ਸਿੱਖਿਆ ਦੀ ਮੁਹਿੰਮ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਇੱਕ ਹੋਣਹਾਰ ਧੀ ਸਾਨੀਆ ਪਿੰਡ ਉਮਰਪੁਰਾ ਦੀ ਸਿੱਖਿਆ ਦੀ ਜ਼ਿੰਮੇਵਾਰੀ ਸੰਭਾਲਦਿਆਂ ਉਸ ਦੀ ਪੜ੍ਹਾਈ ਨਾਲ ਸਬੰਧਿਤ ਲੋੜੀਂਦੇ ਖ਼ਰਚਿਆਂ ਵਿਚ ਸਹਿਯੋਗ ਦੇਣ ਦਾ ਉਪਰਾਲਾ ਕੀਤਾ ਗਿਆ।
ਅਹਿਮਦਗੜ੍ਹ, 11 ਅਕਤੂਬਰ (ਰਵਿੰਦਰ ਪੁਰੀ)-ਧੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਹਰ ਧੀ ਨੂੰ ਆਪਣੇ ਸੁਪਨੇ ਸਾਕਾਰ ਕਰਨ ਦਾ ਮੌਕਾ ਦੇਣ ਦੇ ਉਦੇਸ਼ ਨਾਲ ਸੀਨੀਅਰ ਕਾਂਗਰਸੀ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਵਲੋਂ ਹਲਕਾ ਅਮਰਗੜ੍ਹ ਵਿਚ ਚਲਾਈ ਜਾ ਰਹੀ ਲੋੜਵੰਦ ਧੀਆਂ ਦੀ ਸਿੱਖਿਆ ਦੀ ਮੁਹਿੰਮ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਇੱਕ ਹੋਣਹਾਰ ਧੀ ਸਾਨੀਆ ਪਿੰਡ ਉਮਰਪੁਰਾ ਦੀ ਸਿੱਖਿਆ ਦੀ ਜ਼ਿੰਮੇਵਾਰੀ ਸੰਭਾਲਦਿਆਂ ਉਸ ਦੀ ਪੜ੍ਹਾਈ ਨਾਲ ਸਬੰਧਿਤ ਲੋੜੀਂਦੇ ਖ਼ਰਚਿਆਂ ਵਿਚ ਸਹਿਯੋਗ ਦੇਣ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਬੀਬਾ ਅਮਨਦੀਪ ਕੌਰ ਖੰਗੂੜਾ ਨੇ ਕਿਹਾ ਕਿ ਧੀ ਦੀ ਸਿੱਖਿਆ ਸਿਰਫ਼ ਇੱਕ ਪਰਿਵਾਰ ਨੂੰ ਨਹੀਂ, ਸਗੋਂ ਪੂਰੇ ਸਮਾਜ ਨੂੰ ਮਜ਼ਬੂਤ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਹਲਕਾ ਅਮਰਗੜ੍ਹ ਦੇ ਹਰ ਪਿੰਡ ਵਿਚ ਧੀਆਂ ਨੂੰ ਸਿੱਖਿਆ ਦੇ ਵਧੀਆ ਮੌਕੇ ਮਿਲਣ, ਇਹ ਉਨ੍ਹਾਂ ਦਾ ਇੱਕ ਮਹੱਤਵਪੂਰਨ ਸੰਕਲਪ ਹੈ। ਇਸੇ ਸੋਚ ਤਹਿਤ ਮੁਹਿੰਮ ਨੂੰ ਪਿੰਡ-ਪਿੰਡ ਤੱਕ ਲਿਜਾਇਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਧੀ ਸਿਰਫ਼ ਆਰਥਿਕ ਮੁਸ਼ਕਲਾਂ ਕਾਰਨ ਆਪਣੀ ਪੜ੍ਹਾਈ ਅਧੂਰੀ ਨਾ ਛੱਡੇ। ਬੀਬਾ ਅਮਨਦੀਪ ਕੌਰ ਖੰਗੂੜਾ ਨੇ ਕਿਹਾ ਕਿ ਉਨ੍ਹਾਂ ਲਈ ਇਹ ਸਿਰਫ਼ ਇੱਕ ਮੁਹਿੰਮ ਨਹੀਂ, ਬਲਕਿ ਧੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਦੀ ਇੱਕ ਜ਼ਿੰਮੇਵਾਰੀ ਅਤੇ ਸਮਾਜ ਪ੍ਰਤੀ ਸੇਵਾ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਵੀ ਇਸ ਉਪਰਾਲੇ ਨੂੰ ਹੋਰ ਵਿਸਥਾਰ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰਦੇ ਰਹਿਣਗੇ ਕਿਉਂਕਿ ਸਾਡਾ ਸੁਪਨਾ ਹੈ ਕਿ ਹਲਕਾ ਅਮਰਗੜ੍ਹ ਦੀ ਹਰ ਧੀ ਪੜ੍ਹੇ, ਅੱਗੇ ਵਧੇ ਅਤੇ ਆਪਣੇ ਪਰਿਵਾਰ ਤੇ ਸਮਾਜ ਦਾ ਨਾਮ ਰੌਸ਼ਨ ਕਰੇ।