ਹਿੰਦ ਹਸਪਤਾਲ ਅਹਿਮਦਗੜ੍ਹ ਵਿਖੇ ਮੁਫ਼ਤ ਫਾਈਬ੍ਰੋਸਕੈਨ ਕੈਂਪ, ਵੱਡੀ ਗਿਣਤੀ ਵਿਚ ਲੋਕਾਂ ਨੇ ਲਿਆ ਲਾਭ
ਅਹਿਮਦਗੜ੍ਹ, 11 ਅਕਤੂਬਰ (ਰਵਿੰਦਰ ਪੁਰੀ)-ਹਿੰਦ ਹਸਪਤਾਲ, ਅਹਿਮਦਗੜ੍ਹ ਵਲੋਂ ਡਾਇਰੈਕਟਰ ਡਾ. ਸੁਨੀਤ ਕੁਮਾਰ ਹਿੰਦ ਦੀ ਅਗਵਾਈ ਹੇਠ ਲੋਕਾਂ ਨੂੰ ਲੀਵਰ ਨਾਲ ਸਬੰਧਿਤ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਸਮੇਂ ਸਿਰ ਜਾਂਚ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁਫ਼ਤ ਫਾਈਬਰੋਸਕੈਨ ਕੈਂਪ ਲਗਾਇਆ ਗਿਆ।
ਅਹਿਮਦਗੜ੍ਹ, 11 ਅਕਤੂਬਰ (ਰਵਿੰਦਰ ਪੁਰੀ)-ਹਿੰਦ ਹਸਪਤਾਲ, ਅਹਿਮਦਗੜ੍ਹ ਵਲੋਂ ਡਾਇਰੈਕਟਰ ਡਾ. ਸੁਨੀਤ ਕੁਮਾਰ ਹਿੰਦ ਦੀ ਅਗਵਾਈ ਹੇਠ ਲੋਕਾਂ ਨੂੰ ਲੀਵਰ ਨਾਲ ਸਬੰਧਿਤ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਸਮੇਂ ਸਿਰ ਜਾਂਚ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁਫ਼ਤ ਫਾਈਬਰੋਸਕੈਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਮੁਫ਼ਤ ਫਾਈਬਰੋਸਕੈਨ ਜਾਂਚ ਅਤੇ ਮਾਹਿਰ ਡਾਕਟਰੀ ਸਲਾਹ ਦਾ ਲਾਭ ਲਿਆ। ਇਸ ਮੌਕੇ ਪੇਟ ਅਤੇ ਜਿਗਰ ਦੇ ਰੋਗਾਂ ਦੇ ਮਾਹਿਰ ਡਾ. ਨੀਰਜ ਸਿੰਗਲਾ ਨੇ ਕਿਹਾ ਕਿ ਲੀਵਰ ਸਾਡੇ ਸਰੀਰ ਦਾ ਇੱਕ ਬਹੁਤ ਮਹੱਤਵਪੂਰਨ ਅੰਗ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਪਛਾਣ ਅਤੇ ਸਹੀ ਇਲਾਜ ਨਾਲ ਲੀਵਰ ਦੀਆਂ ਗੰਭੀਰ ਬਿਮਾਰੀਆਂ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ। ਹਿੰਦ ਹਸਪਤਾਲ ਦੇ ਡਾਇਰੈਕਟਰ ਡਾ. ਸੁਨੀਤ ਕੁਮਾਰ ਹਿੰਦ ਨੇ ਕਿਹਾ ਕਿ ਹਸਪਤਾਲ ਦਾ ਉਦੇਸ਼ ਸਿਰਫ਼ ਬਿਮਾਰੀ ਦਾ ਇਲਾਜ ਕਰਨਾ ਹੀ ਨਹੀਂ, ਸਗੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਅਤੇ ਸਮੇਂ ਸਿਰ ਜਾਂਚ ਪ੍ਰਤੀ ਵੀ ਜਾਗਰੂਕ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੀਵਰ ਦੀ ਸਿਹਤ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਸਮੇਂ ਸਿਰ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਸਮੇਂ ਸਿਰ ਪਛਾਣ ਅਤੇ ਸਹੀ ਇਲਾਜ ਨਾਲ ਲੀਵਰ ਦੀਆਂ ਗੰਭੀਰ ਬਿਮਾਰੀਆਂ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਿੰਦ ਹਸਪਤਾਲ ਵਲੋਂ ਸਮੇਂ-ਸਮੇਂ ’ਤੇ ਅਜਿਹੇ ਮੁਫ਼ਤ ਮੈਡੀਕਲ ਕੈਂਪ ਅਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਆਮ ਲੋਕਾਂ ਤੱਕ ਜ਼ਰੂਰੀ ਸਿਹਤ ਸੇਵਾਵਾਂ ਅਤੇ ਮਾਹਿਰ ਡਾਕਟਰੀ ਸਲਾਹ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਹਸਪਤਾਲ ਵਲੋਂ ਲੋਕ ਭਲਾਈ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ। ਕੈਂਪ ਨੂੰ ਸਫਲ ਬਣਾਉਣ ਵਿਚ ਹਿੰਦ ਹਸਪਤਾਲ ਦੀ ਮੈਡੀਕਲ ਟੀਮ ਵਜੋਂ ਡਾ. ਸ਼ਾਲਿੰਦਰ, ਡਾ. ਫ਼ਲਕ, ਡਾ. ਨਾਈਲਾ, ਡਾ. ਰਾਹੁਲ ਅਤੇ ਸਾਰੇ ਸਟਾਫ਼ ਨੇ ਅਹਿਮ ਭੂਮਿਕਾ ਨਿਭਾਈ। ਟੀਮ ਵਲੋਂ ਕੈਂਪ ਵਿਚ ਪਹੁੰਚੇ ਮਰੀਜ਼ਾਂ ਦੀ ਰਜਿਸਟਰੇਸ਼ਨ, ਜਾਂਚ, ਫਾਈਬਰੋਸਕੈਨ ਪ੍ਰਕਿਰਿਆ ਅਤੇ ਡਾਕਟਰੀ ਸਲਾਹ ਦੌਰਾਨ ਪੂਰੀ ਸਹਾਇਤਾ ਕੀਤੀ ਗਈ।