11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਹਲਕਾ ਸਾਹਨੇਵਾਲ ਤੋਂ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦਾ ਵੱਡਾ ਜਥਾ ਅਹੁਦਾ ਸੰਭਾਲ ਸਮਾਗਮ ਲਈ ਰਵਾਨਾ

ਕੁਹਾੜਾ, 11 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਕਾਂਗਰਸ ਪ੍ਰਦੇਸ਼ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੇ ਅਹੁਦਾ ਸੰਭਾਲ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਇੱਕ ਵੱਡਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਆਗੂਆਂ ਨੇ ਕਾਂਗਰਸ ਹਾਈ ਕਮਾਂਡ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਗਮ ਨੂੰ ਲੈ ਕੇ ਹਲਕਾ ਸਾਹਨੇਵਾਲ ਦੇ ਸਮੂਹ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 12-10-2026
ਕੁਹਾੜਾ, 11 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਕਾਂਗਰਸ ਪ੍ਰਦੇਸ਼ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੇ ਅਹੁਦਾ ਸੰਭਾਲ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਇੱਕ ਵੱਡਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਆਗੂਆਂ ਨੇ ਕਾਂਗਰਸ ਹਾਈ ਕਮਾਂਡ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਗਮ ਨੂੰ ਲੈ ਕੇ ਹਲਕਾ ਸਾਹਨੇਵਾਲ ਦੇ ਸਮੂਹ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਇੱਕਜੁੱਟਤਾ ਅਤੇ ਸਰਗਰਮ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਉਭਾਰਨ ਅਤੇ ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਵਚਨਬੱਧ ਰਹੀ ਹੈ। ਜਥੇ ਦੀ ਰਵਾਨਗੀ ਦੌਰਾਨ ਵਰਕਰਾਂ ਨੇ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਸਮਾਗਮ ਵਿਚ ਸ਼ਾਮਲ ਹੋਣ ਲਈ ਉਤਸ਼ਾਹ ਦਿਖਾਇਆ। ਇਸ ਮੌਕੇ ਬਲਾਕ ਪ੍ਰਧਾਨ ਬਲਵੀਰ ਸਿੰਘ ਬੁੱਢੇਵਾਲ, ਰੁਪਿੰਦਰ ਸਿੰਘ, ਸਾਬਕਾ ਸਰਪੰਚ ਸਤਵੰਤ ਸਿੰਘ ਗਰਚਾ, ਸਰਪੰਚ ਰਣਧੀਰ ਸਿੰਘ ਧੀਰਾ, ਸੁਰਜੀਤ ਸਿੰਘ ਸੀਤਾ, ਐਡਵੋਕੇਟ ਗੁਰਤੇਜ ਸਿੰਘ ਗਰਚਾ, ਬਲਵੀਰ ਸਿੰਘ ਮਜਾਰਾ, ਗੁਰਜਿੰਦਰ ਸਿੰਘ ਗੋਗੀ, ਹਰਜੀਤ ਕੌਰ ਗਰਚਾ ਸਮੇਤ ਭਾਰੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੀ. ਐੱਚ. ਸੀ. ਵਿਖੇ ਮਾਨਸਿਕ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਹਿੰਦ ਹਸਪਤਾਲ ਅਹਿਮਦਗੜ੍ਹ ਵਿਖੇ ਮੁਫ਼ਤ ਫਾਈਬ੍ਰੋਸਕੈਨ ਕੈਂਪ, ਵੱਡੀ ਗਿਣਤੀ ਵਿਚ ਲੋਕਾਂ ਨੇ ਲਿਆ ਲਾਭ
Ad Position 24