11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਅਥਲੀਟਾਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ’ਚ 26 ਤਗਮੇ ਜਿੱਤ ਕੇ ਝੰਡੇ ਗੱਡੇ

ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਖੰਨਾ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਕੁਲਵੀਰ ਸਿੰਘ ਦੀ ਯੋਗ ਨਿਗਰਾਨੀ ਹੇਠ ਆਯੋਜਿਤ ਕੀਤੇ ਗਏ ‘ਲੁਧਿਆਣਾ ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ’ ਵਿਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਰਾਏਕੋਟ ਜ਼ੋਨ ਦੀ ਨੁਮਾਇੰਦਗੀ ਕਰਦਿਆਂ ਸਕੂਲ ਦੇ ਐਥਲੀਟਾਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ ਅਤੇ ਪੂਰੇ ਟੂਰਨਾਮੈਂਟ ਦੌਰਾਨ ਆਪਣਾ ਦਬਦਬਾ ਕਾਇਮ ਰੱਖਿਆ।

Ad Position 21
No active advertisement
ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਜੇਤੂ ਅਥਲੀਟਾਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਤੇ ਪਿ੍ੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਸਿੱਧੂ। ਤਸਵੀਰ: ਬਲਵਿੰਦਰ ਸਿੰਘ ਲਿੱਤਰ 12-10-2026
ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਖੰਨਾ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਕੁਲਵੀਰ ਸਿੰਘ ਦੀ ਯੋਗ ਨਿਗਰਾਨੀ ਹੇਠ ਆਯੋਜਿਤ ਕੀਤੇ ਗਏ ‘ਲੁਧਿਆਣਾ ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ’ ਵਿਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਰਾਏਕੋਟ ਜ਼ੋਨ ਦੀ ਨੁਮਾਇੰਦਗੀ ਕਰਦਿਆਂ ਸਕੂਲ ਦੇ ਐਥਲੀਟਾਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ ਅਤੇ ਪੂਰੇ ਟੂਰਨਾਮੈਂਟ ਦੌਰਾਨ ਆਪਣਾ ਦਬਦਬਾ ਕਾਇਮ ਰੱਖਿਆ।ਸਕੂਲੀ ਖਿਡਾਰੀਆਂ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕਰਦਿਆਂ 10 ਗੋਲਡ, 11 ਸਿਲਵਰ ਅਤੇ 5 ਬਰੌਂਜ ਦੇ ਤਗਮਿਆਂ ਸਮੇਤ ਕੁੱਲ 26 ਤਗਮੇ ਆਪਣੀ ਝੋਲੀ ਪਾਏ। ਇਸ ਟੂਰਨਾਮੈਂਟ ਦੇ ਵੱਖ-ਵੱਖ ਮੁਕਾਬਲਿਆਂ ਵਿਚ ਬੱਸੀਆਂ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਪ੍ਰਾਪਤੀਆਂ ਹਾਸਲ ਕੀਤੀਆਂ, ਜਿਸ ਵਿਚ ਅੰਡਰ-14 ਵਰਗ ਵਿਚ ਗੁਰਨਿਧਾਨ ਸਿੰਘ ਧਨੇਰ, ਹਰਮੀਤ ਸਿੰਘ ਦੀਵਾਨਾ ਅਤੇ ਗਗਨਦੀਪ ਸਿੰਘ ਬੱਸੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ, ਅੰਡਰ-17 ਵਰਗ ਵਿਚ ਹਰਸਿਮਰਨ ਕੌਰ ਰੂੰਮੀ, ਨਵਰੂਪ ਕੌਰ ਚੀਮਾ, ਅਮਜੋਤ ਕੌਰ ਬਿੰਜਲ, ਖੁਸ਼ਜੋਤ ਕੌਰ ਚੀਮਾ, ਹਰਮਨ ਸਿੰਘ ਬੱਸੀਆਂ, ਜਸਕਰਨ ਸਿੰਘ ਦੀਵਾਨਾ ਅਤੇ ਦਿਲਪ੍ਰੀਤ ਢਿੱਲੋਂ ਨੇ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਅੰਡਰ-19 ਵਰਗ ਵਿਚ ਰਣਵਿਜੈ ਸਿੰਘ ਧੂਰਕੋਟ, ਰਣਵੀਰ ਸਿੰਘ ਬੋਪਾਰਾਏ, ਹੇਮਗਰਗ ਚੀਮਾ, ਰਮਨਦੀਪ ਸਿੰਘ ਨੱਥੋਵਾਲ ਅਤੇ ਹਰਿੰਦਰ ਸਿੰਘ ਸੱਦੋਵਾਲ ਨੇ ਸ਼ਾਨਦਾਰ ਖੇਡ ਦਿਖਾਈ। ਇੰਨ੍ਹਾਂ ਖਿਡਾਰੀਆਂ ਨੇ 100, 200, 400, 600 ਅਤੇ 800 ਮੀਟਰ ਦੌੜਾਂ ਤੋਂ ਇਲਾਵਾ ਸ਼ਾਟਪੁੱਟ, ਹੈਮਰ ਥਰੋ, ਹਰਡਲਜ਼ ਅਤੇ ਰੀਲੇਅ ਰੇਸ ਮੁਕਾਬਲਿਆਂ ਵਿਚ ਵੱਖ-ਵੱਖ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ।ਖਿਡਾਰੀਆਂ ਦੀ ਇਸ ਸ਼ਾਨਦਾਰ ਜਿੱਤ ‘ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਸਿੱਧੂ ਅਤੇ ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਨੇ ਸਾਰੇ ਜੇਤੂ ਐਥਲੀਟਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਮੈਂਬਰ ਮੈਡਮ ਵੀਰਾ ਬਾਲੀ ਕੌੜਾ, ਮਨਪ੍ਰੀਤ ਕੌਰ ਬੱਸੀਆਂ, ਪਰਮਿੰਦਰ ਕੌਰ ਰਾਏਕੋਟ, ਮੈਡਮ ਵੀਰ ਕੌਰ ਬੱਸੀਆਂ, ਜਸਵਿੰਦਰ ਸਿੰਘ, ਜਗਰੂਪ ਸਿੰਘ ਚਚਰਾੜੀ, ਰੀਤੂ ਕਮਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਸਰਕਾਰ ਖਿਲਾਫ ਕਾਂਗਰਸ ਵਲੋਂ ਰੋਸ ਮੁਜ਼ਾਹਰਾ ਅਗਲੀ ਖ਼ਬਰ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੇ 156ਵੇਂ ਜਨਮ ਦਿਹਾੜੇ ਦੀ ਖੁਸ਼ੀ ’ਚ ਸਮਾਗਮ ਸ਼ੁਰੂ
Ad Position 24