13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

ਰਾੜਾ ਸਾਹਿਬ, 12 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)–ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਮਹਾਨ ਸਿੱਖ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਜਨਮ ਦਿਹਾੜਾ ਸੰਪ੍ਰਦਾਇ ਦੇ ਮੁਖੀ ਸੰਤ ਬਾਬਾ ਅਮਰ ਸਿੰਘ (ਭੋਰਾ ਸਾਹਿਬ) ਵਾਲਿਆਂ ਦੀ ਦੇਖ ਰੇਖ ਹੇਠ ਮਨਾਇਆ ਗਿਆ। ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਮਿਤ ਸਮਾਗਮ ਕਰਵਾਏ ਗਏ ਜਿਸ ਵਿੱਚ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ।

Ad Position 21
No active advertisement
ਅਜੀਤ ਡੈਸਕ 13-10-2026
ਰਾੜਾ ਸਾਹਿਬ, 12 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)–ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਮਹਾਨ ਸਿੱਖ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਜਨਮ ਦਿਹਾੜਾ ਸੰਪ੍ਰਦਾਇ ਦੇ ਮੁਖੀ ਸੰਤ ਬਾਬਾ ਅਮਰ ਸਿੰਘ (ਭੋਰਾ ਸਾਹਿਬ) ਵਾਲਿਆਂ ਦੀ ਦੇਖ ਰੇਖ ਹੇਠ ਮਨਾਇਆ ਗਿਆ। ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਮਿਤ ਸਮਾਗਮ ਕਰਵਾਏ ਗਏ ਜਿਸ ਵਿੱਚ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਨੇ ਧਰਮ ਅਤੇ ਸਿੱਖੀ ਸਿਦਕ ਦੀ ਰਾਖੀ ਲਈ ਅਦੁੱਤੀ ਕੁਰਬਾਨੀ ਦਿੱਤੀ, ਜੋ ਸਿੱਖ ਇਤਿਹਾਸ ਦਾ ਗੌਰਵਮਈ ਅਧਿਆਇ ਹੈ।ਬਾਬਾ ਬਲਦੇਵ ਸਿੰਘ ਜੀ ਨੇ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਅਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣਾ ਹਰ ਸਿੱਖ ਦਾ ਫ਼ਰਜ਼ ਹੈ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ, ਧਾਰਮਿਕ ਸਿਦਕ ਅਤੇ ਕੌਮੀ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੌਰਾਨ ਮੁੱਖ ਕਥਾ ਵਾਚਕ ਬਾਬਾ ਅਮਰ ਸਿੰਘ ਅਤੇ ਰਾਗੀ ਭਾਈ ਜਸਵੀਰ ਸਿੰਘ ਕੋਹਲੀ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਸ਼ਰਧਾ ਸਹਿਤ ਯਾਦ ਕੀਤਾ। ਇਸ ਮੌਕੇ ਬਾਬਾ ਮਨਜੀਤ ਸਿੰਘ ਭੋਰਾ ਸਾਹਿਬ, ਗਿਆਨੀ ਅਜਵਿੰਦਰ ਸਿੰਘ, ਬਾਬਾ ਬਲਦੇਵ ਸਿੰਘ ਲੰਗਰਾਂ ਵਾਲੇ, ਭਾਈ ਗੁਰਨਾਮ ਸਿੰਘ ਅੜੈਚਾਂ, ਐਡਵੋਕੇਟ ਭਵਪ੍ਰੀਤ ਸਿੰਘ ਮੁੰਡੀ, ਭਾਈ ਮਲਕੀਤ ਸਿੰਘ ਪਨੇਸਰ, ਪ੍ਰਿੰਸੀਪਲ ਡਾ. ਗੁਰਨਾਮ ਕੌਰ ਚੰਡੀਗੜ੍ਹ, ਭਾਈ ਜਗਵਿੰਦਰ ਸਿੰਘ ਅਹਿਮਦਗੜ੍ਹ, ਭਾਈ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਤਰੀ ਸੌਂਦ ਨੇ ਬੋਪੁਰ ਵਿਖੇ 49 ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਵਾਲੇ ਪ੍ਰਾਪਰਟੀ ਕਾਰਡ ਸੌਂਪੇ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦੇ ਦੋਰਾਹਾ ਪਹੁੰਚਣ ’ਤੇ ਕੀਤਾ ਨਿੱਘਾ ਸਵਾਗਤ
Ad Position 24