ਧਮੋਟ ਖੁਰਦ ਰਾਮਸਰ ’ਚ ਧਾਰਮਿਕ ਸਮਾਗਮ ਕਰਵਾਇਆ
ਪਾਇਲ, 12 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਇਥੋਂ ਨੇੜਲੇ ਪਿੰਡ ਧਮੋਟ ਖੁਰਦ ਵਿਖੇ ਅਸਥਾਨ ਰਾਮਸਰ ਦੇ ਬਾਨੀ ਬਾਬਾ ਰਾਘੋ ਰਾਮ ਦੀ ਯਾਦ ’ਚ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 60ਵਾਂ ਧਾਰਮਿਕ ਸਮਾਗਮ ਕਰਵਾਇਆ। ਕਮੇਟੀ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਬਾਬਾ ਰਾਘੋ ਰਾਮ ਦੀ ਯਾਦ ਨੂੰ ਸਮਰਪਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਪਾਇਲ, 12 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਇਥੋਂ ਨੇੜਲੇ ਪਿੰਡ ਧਮੋਟ ਖੁਰਦ ਵਿਖੇ ਅਸਥਾਨ ਰਾਮਸਰ ਦੇ ਬਾਨੀ ਬਾਬਾ ਰਾਘੋ ਰਾਮ ਦੀ ਯਾਦ ’ਚ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 60ਵਾਂ ਧਾਰਮਿਕ ਸਮਾਗਮ ਕਰਵਾਇਆ। ਕਮੇਟੀ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਬਾਬਾ ਰਾਘੋ ਰਾਮ ਦੀ ਯਾਦ ਨੂੰ ਸਮਰਪਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਕਵੀਸ਼ਰੀ ਤੇ ਢਾਡੀ ਜਥਿਆਂ ਨੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਕਮੇਟੀ ਵਲੋਂ ਪੁੱਜੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਸਮਾਗਮ ’ਚ ਵੱਖ-ਵੱਖ ਪਿੰਡਾਂ ਤੋਂ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਲਈ ਮਾਲ੍ਹ-ਪੂੜੇ, ਖੀਰ ਦਾ ਲੰਗਰ ਵਰਤਾਇਆ। ਇਸ ਮੌਕੇ ਸੇਵਾਦਾਰਾਂ ਵਲੋਂ ਨਾਲ ਸੇਵਾ ਨਿਭਾਈ ਗਈ। ਇਸ ਮੌਕੇ ਮਹੰਤ ਤਰਲੋਚਨ ਦਾਸ, ਰਬਨਪਾਲ ਸਿੰਘ ਸਰਪੰਚ, ਸੁਖਵੀਰ ਸਿੰਘ, ਹਰਪ੍ਰੀਤ ਸਿੰਘ ਬਿੱਲਾ, ਅੰਮ੍ਰਿਤਪਾਲ ਸਿੰਘ, ਕੁਲਦੀਪ ਸਿੰਘ ਸਾਬਕਾ ਪੰਚ, ਬਲਜੀਤ ਸਿੰਘ, ਮੋਹਣ ਸਿੰਘ, ਸੋਹਣ ਸਿੰਘ, ਗੁਰਮੀਤ ਸਿੰਘ ਘੁਡਾਣੀ, ਬਲਜਿੰਦਰ ਸਿੰਘ ਸਾਬਕਾ ਸਰਪੰਚ ਭਾਡੇਵਾਲ ਆਦਿ ਹਾਜ਼ਰ ਸਨ।