ਦੇਹ ਵਪਾਰ ਦਾ ਧੰਦਾ ਕਰਦੀਆਂ 2 ਔਰਤਾਂ ਨੂੰ ਪੁਲਿਸ ਨੇ ਕੀਤਾ ਕਾਬੂ
ਮਾਛੀਵਾੜਾ ਸਾਹਿਬ, 14 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਪਿਛਲੇ ਕੁੱਝ ਦਿਨਾਂ ਤੋਂ ਮਾਛੀਵਾੜਾ ਇਲਾਕੇ ਵਿਚ ਦੇਹ ਵਪਾਰ ਦੀਆਂ ਸ਼ਿਕਾਇਤਾਂ ਮਿਲਣ ’ਤੇ ਥਾਣਾ ਮੁਖੀ ਵਲੋਂ ਪੁਲਿਸ ਟੀਮ ਨਾਲ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਬੇਸ਼ੱਕ ਪੁਲਸ ਹੱਥ ਕੋਈ ਵੱਡੀ ਸਫਲਤਾ ਨਹੀਂ ਲੱਗੀ ਪਰ ਫਿਰ ਵੀ 2 ਔਰਤਾਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
ਥ
ਥਾਣਾ ਮੁਖੀ ਕਰਮਜੀਤ ਸਿੰਘ। ਤਸਵੀਰ : ਰਾਜਦੀਪ ਅਲਬੇਲਾ
15-10-2026
ਮਾਛੀਵਾੜਾ ਸਾਹਿਬ, 14 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਪਿਛਲੇ ਕੁੱਝ ਦਿਨਾਂ ਤੋਂ ਮਾਛੀਵਾੜਾ ਇਲਾਕੇ ਵਿਚ ਦੇਹ ਵਪਾਰ ਦੀਆਂ ਸ਼ਿਕਾਇਤਾਂ ਮਿਲਣ ’ਤੇ ਥਾਣਾ ਮੁਖੀ ਵਲੋਂ ਪੁਲਿਸ ਟੀਮ ਨਾਲ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਬੇਸ਼ੱਕ ਪੁਲਸ ਹੱਥ ਕੋਈ ਵੱਡੀ ਸਫਲਤਾ ਨਹੀਂ ਲੱਗੀ ਪਰ ਫਿਰ ਵੀ 2 ਔਰਤਾਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਮਾਛੀਵਾੜਾ ਥਾਣਾ ਮੁਖੀ ਕਰਮਜੀਤ ਸਿੰਘ ਨੇ ਕਿਹਾ ਕਿ ਕੁੱਝ ਮੁਹੱਲਾ ਨਿਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਉਨ੍ਹਾਂ ਦੀ ਕਾਲੋਨੀ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਹੁੰਦੀਆਂ ਹਨ ਅਤੇ ਇੱਕ ਘਰ ਵਿਚ ਦੇਹ ਵਪਾਰ ਦਾ ਧੰਦਾ ਵੀ ਚੱਲਦਾ ਹੈ । ਲੋਕਾਂ ਅਨੁਸਾਰ ਇੱਥੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਕਾਫ਼ੀ ਵਿਅਕਤੀਆਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ ਜਿਸ ਵਿਚ ਨੌਜਵਾਨ ਤੋਂ ਲੈ ਕੇ ਅਧਖੜ ਉਮਰ ਦੇ ਵਿਅਕਤੀ ਵੀ ਸ਼ਾਮਲ ਹਨ ਜਿਸ ਕਾਰਨ ਕਾਲੋਨੀ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ। ਪੁਲਸ ਵਲੋਂ ਕੱਲ੍ਹ ਉਕਤ ਕਾਲੋਨੀ ਵਿਚ ਛਾਪੇਮਾਰੀ ਕੀਤੀ ਗਈ ਅਤੇ 2 ਔਰਤਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਦੂਸਰੇ ਪਾਸੇ ਥਾਣਾ ਮੁਖੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਰਾਹੋਂ ਰੋਡ ’ਤੇ ਸਥਿਤ ਇੱਕ ਕਾਲੋਨੀ, ਕੁਹਾੜਾ ਰੋਡ ’ਤੇ ਸਥਿਤ 2 ਕਾਲੋਨੀਆਂ ਅਤੇ ਹੋਰ ਵੀ ਕਈ ਥਾਵਾਂ ’ਤੇ ਜਿੱਥੇ ਵੀ ਦੇਹ ਵਪਾਰ ਦੇ ਧੰਦੇ ਚੱਲਦੇ ਹਨ ਉਹ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।