15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਸਮਰਾਲਾ ’ਚ ਕੈਂਡਲ ਮਾਰਚ ਅੱਜ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦੀ ਅਪੀਲ-ਬੱਬਲੂ ਲੋਪੋਂ

ਸਮਰਾਲਾ, 14 ਅਕਤੂਬਰ (ਗੋਪਾਲ ਸੋਫਤ)-ਪਰਵਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਹਰ ਇਲਾਕੇ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸੇ ਕੜੀ ਵਜੋਂ ਇਸ ਦੇ ਵਿਰੋਧ ਵਿਚ ਅੱਜ ਸਮਰਾਲਾ ਦੇ ਮੁੱਖ ਚੌਂਕ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਸਥਾਨਕ ਹਲਕਾ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਦੀ ਅਗਵਾਈ ਵਿਚ ਕੈਂਡਲ ਮਾਰਚ ਕੱਢਿਆ ਗਿਆ।

Ad Position 21
No active advertisement
ਅਜੀਤ ਡੈਸਕ 15-10-2026
ਸਮਰਾਲਾ, 14 ਅਕਤੂਬਰ (ਗੋਪਾਲ ਸੋਫਤ)-ਪਰਵਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਹਰ ਇਲਾਕੇ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸੇ ਕੜੀ ਵਜੋਂ ਇਸ ਦੇ ਵਿਰੋਧ ਵਿਚ ਅੱਜ ਸਮਰਾਲਾ ਦੇ ਮੁੱਖ ਚੌਂਕ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਸਥਾਨਕ ਹਲਕਾ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਦੀ ਅਗਵਾਈ ਵਿਚ ਕੈਂਡਲ ਮਾਰਚ ਕੱਢਿਆ ਗਿਆ। ਬੱਬਲੂ ਦੀ ਅਗਵਾਈ ਹੇਠ ਪਾਰਟੀ ਦੀ ਸਮੁੱਚੀ ਟੀਮ ਨੇ ਮੋਮਬੱਤੀਆਂ ਜਗਾ ਕੇ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਆਗੂਆਂ ਨੇ ਕੱਲ੍ਹ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਤਹਿਤ ਸਮਰਾਲਾ ਦੇ ਸਮੂਹ ਦੁਕਾਨਦਾਰ ਭਾਈਚਾਰੇ ਨੂੰ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਹੈ। ਇਸ ਮੌਕੇ ਬਰਜਿੰਦਰ ਸਿੰਘ ਬੱਬਲੂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬੰਦ ਦਾ ਪੂਰਨ ਰੂਪ ਵਿਚ ਸਮਰਥਨ ਅਗਲੀ ਖ਼ਬਰ ਦੇਹ ਵਪਾਰ ਦਾ ਧੰਦਾ ਕਰਦੀਆਂ 2 ਔਰਤਾਂ ਨੂੰ ਪੁਲਿਸ ਨੇ ਕੀਤਾ ਕਾਬੂ
Ad Position 24