ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਪੰਜਾਬ ਸਰਕਾਰ ਖ਼ਿਲਾਫ਼ ਕਾਂਗਰਸ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਖਾਨ ਨੇ ਜਤਾਇਆ ਸਖ਼ਤ ਰੋਸ
ਖੰਨਾ, 14 ਅਕਤੂਬਰ (ਹਰਜਿੰਦਰ ਸਿੰਘ ਲਾਲ)- ਮਾਨਸਾ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੇ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਹੋਈ ਹੱਤਿਆ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਇਸ ਦਰਦਨਾਕ ਘਟਨਾ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਹਮਲਾ ਬੋਲਿਆ ਹੈ।
ਖੰਨਾ, 14 ਅਕਤੂਬਰ (ਹਰਜਿੰਦਰ ਸਿੰਘ ਲਾਲ)- ਮਾਨਸਾ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੇ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਹੋਈ ਹੱਤਿਆ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਇਸ ਦਰਦਨਾਕ ਘਟਨਾ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਹਮਲਾ ਬੋਲਿਆ ਹੈ। ਖਾਨ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ਦੀ ਜਾਨ ਵੀ ਸੁਰੱਖਿਅਤ ਨਹੀਂ ਰਹੀ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਸੂਬੇ ਵਿੱਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹਨ ਅਤੇ ਸਰਕਾਰ ਦਾ ਡਰ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ।ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਘੇਰਦਿਆਂ ਸਵਾਲ ਕੀਤਾ ਕਿ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਨਸ਼ਾ ਵਿਰੋਧੀ ਕਾਰਕੁਨਾਂ ਨੂੰ ਸੁਰੱਖਿਆ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਕਿਉਂ ਹੋਈ ਹੈ?ਕਾਂਗਰਸੀ ਆਗੂ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।