14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਜਟਾਣਾ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਬੀਜਾ, 14 ਅਕੂਤੂਬਰ (ਅਵਤਾਰ ਸਿੰਘ ਜੰਟੀ ਮਾਨ)- ਸਿਹਤ ਸੇਵਾਵਾਂ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣ ਅਤੇ ਆਮ ਲੋਕਾਂ ਨੂੰ ਬਿਹਤਰ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਖੰਨਾ ਦੇ ਪਿੰਡ ਜਟਾਣਾ ਵਿਖੇ ਕਰੀਬ 18. 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੀਤਾ ਗਿਆ।

Ad Position 21
No active advertisement
ਪਿੰਡ ਜਟਾਣਾ ਵਿਖੇ ਮਹੱਲਾ ਕਲੀਨਿਕ ਦਾ ਉਦਘਾਟਨ ਕਾਰਨ ਸਮੇਂ ਪੰਜਾਬ ਕੈਬਨਿਟ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਹੋਰ। ਤਸਵੀਰ ਜੰਟੀ ਮਾਨ 15-10-2026
ਬੀਜਾ, 14 ਅਕੂਤੂਬਰ (ਅਵਤਾਰ ਸਿੰਘ ਜੰਟੀ ਮਾਨ)- ਸਿਹਤ ਸੇਵਾਵਾਂ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣ ਅਤੇ ਆਮ ਲੋਕਾਂ ਨੂੰ ਬਿਹਤਰ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਖੰਨਾ ਦੇ ਪਿੰਡ ਜਟਾਣਾ ਵਿਖੇ ਕਰੀਬ 18.38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੀਤਾ ਗਿਆ। ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਪਿੰਡ ਜਟਾਣਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਆਪਣੇ ਨੇੜੇ ਹੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਦੀ ਸਹੂਲਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਮੁਫ਼ਤ ਅਤੇ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ, ਲੋੜੀਂਦੀਆਂ ਦਵਾਈਆਂ ਅਤੇ ਜ਼ਰੂਰੀ ਮੈਡੀਕਲ ਜਾਂਚਾਂ ਦੀਆਂ ਸਹੂਲਤਾਂ ਨੇੜੇ ਹੀ ਉਪਲਬਧ ਹੋ ਰਹੀਆਂ ਹਨ। ਉਨਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਮੁੱਢਲੇ ਪੱਧਰ ’ਤੇ ਬਿਮਾਰੀਆਂ ਦੀ ਪਛਾਣ ਅਤੇ ਇਲਾਜ ਦੀ ਸਹੂਲਤ ਮਿਲਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਨੂੰ ਸਮੇਂ ਸਿਰ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ, ਸਥਾਨਕ ਪ੍ਰਤਿਨਿਧੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ। ਇਸ ਮੌਕੇ ਚੈਅਰਮੈਨ ਜਗਤਾਰ ਸਿੰਘ ਰਤਨਹੇੜੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਥਕ ਏਕਤਾ ਤੋਂ ਬਿਨਾਂ ਪੰਥ ਦੀ ਸਰਜ਼ਮੀਨ ਸੁਰੱਖਿਅਤ ਨਹੀਂ-ਜਥੇਦਾਰ ਉਮੈਦਪੁਰੀ ਅਗਲੀ ਖ਼ਬਰ ਖੰਨਾ ਵਿਚ ਪਾਵਨ ਸ੍ਰੀ ਰਾਮਲੀਲਾ ਦੇ ਤੀਜੇ ਦਿਨ ਹੋਇਆ ਪ੍ਰਭੂ ਸ੍ਰੀ ਰਾਮ ਜਨਮ, ਵਿਸ਼ਵਾਮਿੱਤਰ ਆਗਮਨ ਅਤੇ ਤਾੜਕਾ ਵਧ ਦਾ ਸ਼ਾਨਦ...
Ad Position 24