ਪੰਜਾਬ ਦੇ ਹਿਤਾਂ ਦੀ ਪਹਿਰੇਦਾਰੀ ਲਈ ਸ਼੍ਰੋਮਣੀ ਅਕਾਲੀ ਦਲ (ਬ) ਪੂਰੀ ਤਰ੍ਹਾਂ ਤਿਆਰ –ਜਥੇਦਾਰ ਘਲੋਟੀ
ਰਾੜਾ ਸਾਹਿਬ, 14 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ. ਏ.
ਰਾੜਾ ਸਾਹਿਬ, 14 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ. ਏ. ਸੀ ਕਮੇਟੀ ਮੈਂਬਰ ਤੇ ਸਾਬਕਾ ਜਿਲਾ ਪ੍ਰੀਸ਼ਦ ਮੈਂਬਰ ਜਥੇਦਾਰ ਬਲਵੰਤ ਸਿੰਘ ਘਲੋਟੀ ਨੇ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਜ਼ਮੀਨੀ ਪੱਧਰ ’ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਪਾਰਟੀ ਦੀ ਸਮੁੱਚੀ ਰਣਨੀਤੀ ਪੰਜਾਬ ਦੇ ਹਿੱਤਾਂ, ਪੰਜਾਬੀਆਂ ਦੇ ਹੱਕਾਂ ਅਤੇ ਸੂਬੇ ਦੀ ਖੁਸ਼ਹਾਲੀ ਨੂੰ ਕੇਂਦਰ ਵਿੱਚ ਰੱਖ ਕੇ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੋਣ ਦੇ ਨਾਤੇ ਸੂਬੇ ਨਾਲ ਸਬੰਧਤ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਵਚਨਬੱਧ ਹੈ। ਜਥੇਦਾਰ ਘਲੋਟੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੋਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਮਜ਼ਬੂਤੀ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ, ਕਿਸਾਨੀ ਦੀ ਮਜ਼ਬੂਤੀ, ਸਨਅਤ ਨੂੰ ਹੁਲਾਰਾ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਵਰਗੇ ਮੁੱਦੇ ਅਕਾਲੀ ਦਲ ਦੀ ਰਾਜਨੀਤਿਕ ਸੋਚ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਸਮਾਜਿਕ, ਆਰਥਿਕ ਅਤੇ ਪ੍ਰਸ਼ਾਸਨਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਮੌਕੇ ਹਰਿੰਦਰਪਾਲ ਸਿੰਘ ਹਨੀ ਘਲੋਟੀ ਮੈਂਬਰ ਪੀ. ਏ. ਸੀ, ਲੱਕੀ ਰੌਣੀ ਸੀਨੀ. ਮੀਤ ਪ੍ਰਧਾਨ ਸ਼੍ਰੋ. ਅ. ਦ.(ਬ) ਯੂਥ ਵਿੰਂਗ ਪੰਜਾਬ, ਗੁਰਪ੍ਰੀਤ ਸਿੰਘ ਗੁਰੀ ਘਲੋਟੀ, ਘੋਲਾ ਸਿੰਘ ਘਲੋਟੀ ਆਦਿ ਸਨ।