15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਰਕਾਰੀ ਕਾਲਜ ਕਰਮਸਰ ਵਿਖੇ ਰਾਸ਼ਟਰੀ ਸੇਵਾ ਯੋਜਨਾ (ਐਨ. ਐੱਸ. ਐੱਸ) ਯੂਨਿਟ ਵਲੋਂ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ

ਰਾੜਾ ਸਾਹਿਬ, 15 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸਰਕਾਰੀ ਕਾਲਜ ਕਰਮਸਰ ਵਿਖੇ ਰਾਸ਼ਟਰੀ ਸੇਵਾ ਯੋਜਨਾ (ਐਨ. ਐੱਸ.

Ad Position 21
No active advertisement
ਅਜੀਤ ਡੈਸਕ 16-10-2026
ਰਾੜਾ ਸਾਹਿਬ, 15 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸਰਕਾਰੀ ਕਾਲਜ ਕਰਮਸਰ ਵਿਖੇ ਰਾਸ਼ਟਰੀ ਸੇਵਾ ਯੋਜਨਾ (ਐਨ. ਐੱਸ. ਐੱਸ) ਯੂਨਿਟ ਵਲੋਂ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਸਮੇਂ ਕਾਲਜ ਦੇ ਵਿਦਿਆਰਥੀਆਂ ਤੇ ਐਨ. ਐੱਸ. ਐੱਸ. ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਕਾਲਜ ਕੈਂਪਸ ਅਤੇ ਆਲੇ-ਦੁਆਲੇ ਦੇ ਖੇਤਰ ਦੀ ਸਫ਼ਾਈ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਸਵੱਛਤਾ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਤੇ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਸਫ਼ਾਈ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਸਵੱਛ ਵਾਤਾਵਰਨ ਬਣਾਉਣ ਦਾ ਸੰਦੇਸ਼ ਦਿੱਤਾ। ਕਾਲਜ ਦੇ ਪ੍ਰਿੰਸੀਪਲ ਨੇ ਐਨ. ਐੱਸ. ਐੱਸ. ਵਲੰਟੀਅਰਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਵੱਛਤਾ ਸਿਰਫ਼ ਇਕ ਦਿਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਵੱਛਤਾ ਤੇ ਵਾਤਾਵਰਨ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਰੁਪਿੰਦਰ ਕੌਰ, ਪ੍ਰੋ. ਮਨਿੰਦਰ ਸਿੰਘ ਤੇ ਸਟਾਫ਼ ਮੈਂਬਰਾਂ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਓਵਰਸੀਜ਼ ਕਾਂਗਰਸ ਕੈਨੇਡਾ ਦੇ ਪ੍ਰਧਾਨ ਦਵਿੰਦਰ ਗਰਚਾ ਦੀ ਮਾਤਾ ਦਾ ਦਿਹਾਂਤ ਅਗਲੀ ਖ਼ਬਰ ਵਿਧਾਇਕ ਦਿਆਲਪੁਰਾ ਵਲੋਂ ਮੁਹੱਲਾ ਕਲੀਨਿਕ ਦਾ ਉਦਘਾਟਨ
Ad Position 24