17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ 21 ਤੇ 22 ਨੂੰ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ’ਚ ਸ਼ਾਮਲ ਹੋਣ ਦਾ ਸੱਦਾ

ਸਮਰਾਲਾ, 16 ਅਕਤੂਬਰ (ਗੋਪਾਲ ਸੋਫਤ)-ਡੈਮੋਕੇ੍ਟਿਕ ਟੀਚਰਜ਼ ਫ਼ਰੰਟ ਪੰਜਾਬ ਇਕਾਈ ਸਮਰਾਲਾ ਦੀ ਮੀਟਿੰਗ ਪ੍ਰਧਾਨ ਰਜਿੰਦਰ ਜੰਡਿਆਲੀ ਦੀ ਪ੍ਰਧਾਨਗੀ ਵਿਚ ਹੋਈ। ਇਸ ਵਿਚ ਸੰਦੀਪ ਪਾਂਡੇ, ਰਮੇਸ਼ ਕੁਮਾਰ, ਵਿਕਾਸ ਸਮਰਾਲਾ, ਗੁਰਸੇਵਕ ਸਿੰਘ ਅਤੇ ਡੀ.

Ad Position 21
No active advertisement
ਅਜੀਤ ਡੈਸਕ 17-10-2026
ਸਮਰਾਲਾ, 16 ਅਕਤੂਬਰ (ਗੋਪਾਲ ਸੋਫਤ)-ਡੈਮੋਕੇ੍ਟਿਕ ਟੀਚਰਜ਼ ਫ਼ਰੰਟ ਪੰਜਾਬ ਇਕਾਈ ਸਮਰਾਲਾ ਦੀ ਮੀਟਿੰਗ ਪ੍ਰਧਾਨ ਰਜਿੰਦਰ ਜੰਡਿਆਲੀ ਦੀ ਪ੍ਰਧਾਨਗੀ ਵਿਚ ਹੋਈ। ਇਸ ਵਿਚ ਸੰਦੀਪ ਪਾਂਡੇ, ਰਮੇਸ਼ ਕੁਮਾਰ, ਵਿਕਾਸ ਸਮਰਾਲਾ, ਗੁਰਸੇਵਕ ਸਿੰਘ ਅਤੇ ਡੀ. ਟੀ. ਐੱਫ. ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਰੁਪਿੰਦਰਪਾਲ ਸਿੰਘ ਗਿੱਲ ਸ਼ਾਮਿਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕਾਈ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸਮਰਾਲਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਮੁਲਾਜ਼ਮਾਂ ਦੇ ਸੰਘਰਸ਼ ਨੂੰ ਪ੍ਰਚੰਡ ਕਰਨ ਲਈ ਅਕਤੂਬਰ 21 ਅਤੇ ਅਕਤੂਬਰ 22 ਨੂੰ ਪੰਜਾਬ ਦੇ ਮੁਲਾਜ਼ਮਾਂ ਨੂੰ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਸਮਰਾਲਾ ਇਕਾਈ ਦੇ ਮੈਂਬਰਾਂ ਵਲੋਂ ਸਕੂਲਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਸਮੂਹਿਕ ਛੁੱਟੀ ਲੈਣ ਲਈ ਪ੍ਰੇਰਿਤ ਕਰਨ ਲਈ ਸਕੂਲਾਂ ਦੇ ਦੌਰੇ ਕੀਤੇ ਜਾਣਗੇ। ਭਾਰਤ ਵਿਚ ਦਸੰਬਰ ਮਹੀਨੇ ਵਿਚ ਜਨਗਣਨਾ ਦਾ ਦੂਜਾ ਪੜਾਅ ਪੂਰਾ ਕੀਤਾ ਜਾਣਾ ਹੈ। ਇਸ ਲਈ ਪੰਜਾਬ ਦੇ ਵੱਡੀ ਗਿਣਤੀ ਵਿਚ ਅਧਿਆਪਕਾਂ ਦੀ ਜਨਗਣਨਾ ਕਰਨ ਲਈ ਡਿਊਟੀ ਲਗਾਈ ਗਈ ਹੈ। ਇਸ ਲਈ ਸਰਕਾਰ ਵਲੋਂ ਜਨਗਣਨਾ ਕਰਨ ਲਈ ਅੱਧੇ ਦਿਨ ਦੀ ਛੋਟ ਦੇਣ ਦਾ ਪੱਤਰ ਜਾਰੀ ਕੀਤਾ ਗਿਆ ਹੈ। ਦਸੰਬਰ ਵਿਚ ਬਹੁਤ ਠੰਢ ਅਤੇ ਦਿਨ ਬਹੁਤ ਛੋਟੇ ਹੁੰਦੇ ਹਨ। ਇੰਨੇ ਘੱਟ ਸਮੇਂ ਵਿਚ ਜਨਗਣਨਾ ਦਾ ਕੰਮ ਪੂਰਾ ਕਰਨਾ ਬਹੁਤ ਮੁਸ਼ਕਲ ਹੈ। ਇਸ ਲਈ ਜਥੇਬੰਦੀ ਮੁਲਾਜ਼ਮਾਂ ਨੂੰ ਪੂਰੇ ਦਿਨ ਦੀ ਛੋਟ ਦੇਣ ਦੀ ਮੰਗ ਕਰਦੀ ਹੈ। ਇਸ ਸਮੇਂ ਨਸ਼ਿਆਂ ਦੇ ਸਮਗਲਰਾਂ ਅਤੇ ਸਿਆਸੀ ਗੱਠਜੋੜ ਵਲੋਂ ਮਾਨਸਾ ਵਿਚ ਪਰਮਿੰਦਰ ਸਿੰਘ ਝੋਟਾ ਦੇ ਕਤਲ ਅਤੇ ਨੌਜਵਾਨ ਭਾਰਤ ਸਭਾ ਦੇ ਪ੍ਰਧਾਨ ਮੰਗਾ ਆਜ਼ਾਦ ਨੂੰ ਮਾਰਨ ਦੀਆਂ ਧਮਕੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕੀਤੇ ਜਾਣ ਵਾਲੇ ਸੰਘਰਸ਼ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੰਦਰ ਨਸ਼ਾ ਇੱਕ ਗੰਭੀਰ ਮੁੱਦਾ- ਕੰਗ ਅਗਲੀ ਖ਼ਬਰ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟਰ ਸੂਚੀਆਂ ਦੀ ਸ਼ੁੱਧਤਾ ਜ਼ਰੂਰੀ ਹੈ-ਐਡਵੋਕੇਟ ਚਿਰਾਂਸ਼ੂ ਰਤਨ
Ad Position 24