ਪੰਜਾਬ ਅੰਦਰ ਨਸ਼ਾ ਇੱਕ ਗੰਭੀਰ ਮੁੱਦਾ- ਕੰਗ
ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਅੰਦਰ ਨਸ਼ਾ ਇੱਕ ਗੰਭੀਰ ਮੁੱਦਾ ਹੈ। ਇਸ ਮੁੱਦੇ ’ਤੇ ਸਮੁੱਚੀਆਂ ਸਿਆਸੀ ਪਾਰਟੀਆਂ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ।
ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਅੰਦਰ ਨਸ਼ਾ ਇੱਕ ਗੰਭੀਰ ਮੁੱਦਾ ਹੈ। ਇਸ ਮੁੱਦੇ ’ਤੇ ਸਮੁੱਚੀਆਂ ਸਿਆਸੀ ਪਾਰਟੀਆਂ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਨਸ਼ੇ ਨਾਲ ਜਿੰਨਾਂ ਨੁਕਸਾਨ ਪੰਜਾਬ ਦਾ ਹੋਇਆ ਹੈ, ਇੰਨ੍ਹਾਂ ਨੁਕਸਾਨ ਅੱਤਵਾਦ ਵੇਲੇ ਜਾਂ ਜੰਗਾਂ ਮੌਕੇ ਨਹੀਂ ਹੋਇਆ। ਜਿਸਦਾ ਨੁਕਸਾਨ ਅਗਲੀਆਂ ਪੀੜੀਆਂ ਨੂੰ ਭੁਗਤਣਾ ਪਵੇਗਾ। ਨਸ਼ਿਆਂ ਕਰਕੇ ਹੀ ਪੰਜਾਬ ਦੇ ਨੌਜਵਾਨ ਫੌਜ, ਖੇਡਾਂ ਤੇ ਸਮਾਜਿਕ ਤੌਰ ’ਤੇ ਬਹੁਤ ਪਿਛੜ ਗਏ ਹਨ। ਇਹ ਸ਼ਬਦ ਸਾਬਕਾ ਕੈਬਨਿਟ ਮੰਤਰੀ ਤੇ ਉੱਘੇ ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਨੇ ਪਿੰਡ ਸਲੌਦੀ ਸਿੰਘਾਂ ਦੀ ਵਿਖੇ ਕਹੇ। ਕੰਗ ਨੇ ਕਿਹਾ ਕਿ ਮੌਜੂਦ ਸਰਕਾਰ ਜਵਾਬਦੇਹੀ ਦੇ ਬਜਾਇ ਦੂਸਰੀਆਂ ਸਰਕਾਰਾਂ ’ਤੇ ਇਲਜ਼ਾਮ ਲਗਾ ਰਹੀ ਹੈ ਪਰ ਪਿਛਲੇ ਸਾਢੇ ਚਾਰ ਸਾਲਾਂ ’ਚ ਕੋਈ ਠੋਸ ਹੱਲ ਨਹੀਂ ਕੀਤਾ। ਕੰਗ ਨੇ ਨਸ਼ਿਆਂ ਖ਼ਿਲਾਫ਼ ਇੱਕਲੇ ਹੀ ਜੰਗ ਲੜ ਰਹੇ ਪਰਵਿੰਦਰ ਸਿੰਘ ਝੋਨੇ ਦੇ ਕਤਲ ਦੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਮਾਮਲੇ ਨੂੰ ਸਿਆਸੀ ਰੰਗਤ ਨਹੀਂ ਦੇਣੀ ਚਾਹੀਦੀ। ਉਨ੍ਹਾਂ ਮੰਗ ਕੀਤੀ ਕਿ ਜਿਹੜੇ ਨਸ਼ਾ ਵੇਚਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਰਵਾਈ ਕਰਨੀ ਚਾਹੀਦੀ ਹੈ, ਕਿਸੇ ਵੀ ਹਾਲਤ ’ਚ ਬਖ਼ਸ਼ਣੇ ਨਹੀਂ ਚਾਹੀਦੇ। ਗੁਰਦੁਆਰਾ ਬਾਬਾ ਗਊਆਂ ਵਾਲਿਆਂ ਦੀ ਕਮੇਟੀ ਵੱਲੋਂ ਗ੍ਰੰਥੀ ਬਾਬਾ ਗੁਰਮੇਲ ਸਿੰਘ, ਚਰਨ ਸਿੰਘ, ਹਰਵਿੰਦਰ ਸਿੰਘ ਪੋਲਾ ਪ੍ਰਧਾਨ, ਧਰਮਿੰਦਰ ਮੋਦਗਿੱਲ, ਜਸਵੀਰ ਸਿੰਘ ਜੱਸੀ, ਕੈਪਟਨ ਸੁਖਦੇਵ ਸਿੰਘ ਤੇ ਕੁਲਵਿੰਦਰ ਸਿੰਘ ਮਾਨ ਵੱਲੋਂ ਸ੍ਰੀ ਕੰਗ ਨੂੰ ਸਿਰਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।