17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਹਠੂਰ, 16 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ. ਬੀ.

Ad Position 21
No active advertisement
ਅਜੀਤ ਡੈਸਕ 17-10-2026
ਹਠੂਰ, 16 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੇ ਪਾਠ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ। ਉਪਰੰਤ ਪ੍ਰਸ਼ਾਦ ਵਰਤਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਵਿਮਲ ਚੰਡੋਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸਿੱਖ ਧਰਮ ਲਈ ਮਹਾਨ ਕੁਰਬਾਨੀ ਹੈ। ਜਿੰਨ੍ਹਾਂ ਨੇ ਉਸ ਸਮੇਂ ਬੇਜ਼ਮੀਨੇ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾਇਆ ਅਤੇ ਜ਼ਾਲਮ ਸੂਬਾ ਸਰਹੰਦ ਨੂੰ ਸਜ਼ਾ ਦੇ ਕੇ ਨਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦੀ ਲੋੜ ਹੈ। ਇਸ ਮੌਕੇ ਪ੍ਰਬੰਧਕੀ ਕਮੇਟੀ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਬਾਬਾ ਬੰਦ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਲ ਜਾਤੀਵਾਲ ਅਧੀਨ ਪੈਂਦੇ ਪਿੰਡ ਝੜੌਦੀ ਅਤੇ ਪੰਜਗਰਾਈਆਂ ਵਿਖੇ ਅਕਾਲੀ ਦਲ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਉਧੋਵਾਲ ਵਿਖੇ ਨੀਸ਼ੂ ਚਹਿਲਾਂ ਦੀ ਅਗਵਾਈ ’ਚ ਭਾਜਪਾ ਨੂੰ ਮਿਲਿਆ ਹੁੰਗਾਰਾ
Ad Position 24