17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਮਰਾਲਾ-ਖੰਨਾ ਰੋਡ ’ਤੇ ਸਕਰੈਪ ਨਾਲ ਭਰੀ ਗੱਡੀ ਦੀ ਟੱਕਰ ਨਾਲ ਇਕ ਦੀ ਮੌਤ, ਦੂਜਾ ਭਰਾ ਜ਼ਖ਼ਮੀ *ਪੁਲਿਸ ਕਾਰਵਾਈ ਤੋਂ ਅਸੰਤੁਸ਼ਟ ਪਰਿਵਾਰ ਨੇ ਬਰਧਾਲਾਂ ਚੌਕੀ ਅੱਗੇ ਖੰਨਾ ਰੋਡ ’ਤੇ ਲਗਾਇਆ ਧਰਨਾ

ਸਮਰਾਲਾ, 16 ਅਕਤੂਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਨੌਲੜੀ ਖੰਨਾ ਰੋਡ ’ਤੇ ਸਕਰੈਪ ਨਾਲ ਭਰੀ ਗੱਡੀ ਵਲੋਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਰਦਨਾਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ, ਇਹ ਦੋਵੇਂ ਨੌਜਵਾਨ ਸਕੇ ਭਰਾ ਹਨ।

Ad Position 21
No active advertisement
ਮ੍ਰਿਤਕ ਹਰਸੇਵਕ ਸਿੰਘ ਦੀ ਪੁਰਾਣੀ ਤਸਵੀਰ। 17-10-2026
ਸਮਰਾਲਾ, 16 ਅਕਤੂਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਨੌਲੜੀ ਖੰਨਾ ਰੋਡ ’ਤੇ ਸਕਰੈਪ ਨਾਲ ਭਰੀ ਗੱਡੀ ਵਲੋਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਰਦਨਾਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ, ਇਹ ਦੋਵੇਂ ਨੌਜਵਾਨ ਸਕੇ ਭਰਾ ਹਨ। ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਰੋਡ ਜਾਮ ਕਰ ਕੇ ਧਰਨਾ ਲਗਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵਿਚ ਹਰਸੇਵਕ ਸਿੰਘ, ਜਿਸ ਦੀ ਉਮਰ ਕਰੀਬ 17 ਸਾਲ ਦੱਸੀ ਜਾ ਰਹੀ ਹੈ, ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਗੁਰਸੇਵਕ ਸਿੰਘ ਜ਼ਖ਼ਮੀ ਹੋ ਗਿਆ। ਉਸ ਨੂੰ ਜੇਰੇ ਇਲਾਜ ਲਈ ਖੰਨਾ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਸਕਰੈਪ ਨਾਲ ਭਰੀ ਗੱਡੀ ਦਾ ਚਾਲਕ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਸੀ, ਪ੍ਰੰਤੂ ਪਿੰਡ ਵਾਸੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ ਗਿਆ ਹੈ। ਉਧਰ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਤੋਂ ਅਸੰਤੁਸ਼ਟ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਬਰਧਾਲਾਂ ਪੁਲਿਸ ਚੌਂਕੀ ਦੇ ਨੇੜੇ ਧਰਨਾ ਲਗਾ ਦਿੱਤਾ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਮਾਮਲੇ ਵਿਚ ਪੁਲਿਸ ਵਲੋਂ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਇਹ ਵੀ ਖ਼ਦਸ਼ਾ ਸੀ ਕਿ ਡਰਾਈਵਰ ਨੂੰ ਬਦਲ ਕੇ ਕਿਸੇ ਹੋਰ ਵਿਅਕਤੀ ਦਾ ਨਾਮ ਮਾਮਲੇ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਕਾਰਨ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਧਰਨੇ ਦੀ ਸੂਚਨਾ ਮਿਲਣ ’ਤੇ ਪੁਲਿਸ ਪ੍ਰਸ਼ਾਸਨ ਅਤੇ ਡੀ. ਐੈੱਸ. ਪੀ. ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਅਧਿਕਾਰੀਆਂ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਵਿਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੇ ਮਾਪਿਆਂ ਨੇ ਮੰਗ ਕੀਤੀ ਕਿ ਹਾਦਸੇ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰ ਕੇ ਉਸ ਨੂੰ ਜੇਲ੍ਹ ਭੇਜਿਆ ਜਾਵੇ ਤਾਂ ਜੋ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਦ੍ਰਿਸ਼ਟੀ ਸਕੂਲ ਨੇ ਹੰਗਰੀ ’ਚ 20ਵੀਂ ਵਿਸ਼ਵ ਕਾਨਫ਼ਰੰਸ ਵਿਚ ਲਿਆ ਭਾਗ ਸਕੂਲ ਵਲੋਂ ਇਸ ਕਾਨਫ਼ਰੰਸ ਵਿਚ ਦੋ ਖੋਜ ਪੱਤਰ ਪੇਸ਼ ਅਗਲੀ ਖ਼ਬਰ ਕੌਂਸਲਰ ਜਗਦੀਪ ਸਿੰਘ ਨੂੰ ਸਦਮਾ, ਮਾਮਾ ਸਵਰਗਵਾਸ
Ad Position 24