17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਖੰਨਾ ਨੇੜੇ ਸੜਕ ਹਾਦਸੇ ’ਚ ਟਰੱਕ ਡਰਾਈਵਰ ਦੀ ਮੌਤ

ਖੰਨਾ 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਨੈਸ਼ਨਲ ਹਾਈਵੇਅ ’ਤੇ ਇੱਕ ਟਰੱਕ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਟਰੱਕ ਡਰਾਈਵਰ ਕੈਬਿਨ ਵਿੱਚ ਫਸ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਖੰਨਾ 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਨੈਸ਼ਨਲ ਹਾਈਵੇਅ ’ਤੇ ਇੱਕ ਟਰੱਕ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਟਰੱਕ ਡਰਾਈਵਰ ਕੈਬਿਨ ਵਿੱਚ ਫਸ ਗਿਆ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਸੜਕ ਸੁਰੱਖਿਆ ਬਲ ਦੀ ਟੀਮ ਮੌਕੇ ‘ਤੇ ਪਹੁੰਚੀ। ਸਥਾਨਕ ਨਿਵਾਸੀਆਂ ਅਤੇ ਹੋਰ ਟਰੱਕ ਡਰਾਈਵਰਾਂ ਦੀ ਮਦਦ ਨਾਲ, ਕਰਮਚਾਰੀਆਂ ਨੇ ਉਸ ਨੂੰ ਬਾਹਰ ਕੱਢਿਆ ਅਤੇ ਸੀਪੀਆਰ ਸ਼ੁਰੂ ਕੀਤਾ, ਪਰ ਉਸਨੂੰ ਬਚਾਇਆ ਨਹੀਂ ਜਾ ਸਕਿਆ। ਇਹ ਹਾਦਸਾ ਗੱਗੜ ਮਾਜਰਾ ਦੇ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਸਿਮਰਜੀਤ ਸਿੰਘ ਪੁੱਤਰ ਨਾਰੰਗ ਸਿੰਘ ਵਾਸੀ ਸੋਹੀਆਂ ਪਿੰਡ (ਜਗਰਾਉਂ) ਵਜੋਂ ਹੋਈ ਹੈ। ਉਹ ਟਰੱਕ ਨੰਬਰ ਪੀ ਬੀ10ਕੇ ਜੇ 5358 ਚਲਾ ਰਿਹਾ ਸੀ। ਹਾਦਸੇ ਵਿੱਚ ਸ਼ਾਮਿਲ ਦੂਜੇ ਵਾਹਨ ਦੀ ਪਛਾਣ ਨਹੀਂ ਹੋ ਸਕੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਈਂਡ ਮੇਕਰ ਰਾਹੀਂ ਕੈਨੇਡਾ ਦਾ ਵਿਜ਼ਟਰ ਵੀਜ਼ਾ ਕੀਤਾ ਹਾਸਿਲ ਅਗਲੀ ਖ਼ਬਰ ਮੰਡੀ ਮੁੱਲਾਂਪੁਰ ਦਾਖਾ 4ਜੀ ਸਿਨੇਮਾ ਨੇੜੇ ਦੁਸਹਿਰੇ ਦੀਆਂ ਤਿਆਰੀਆਂ ਮੁਕੰਮਲ
Ad Position 24