ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕਤਾ ਕੈਂਪ
ਕੁਹਾੜਾ, 17 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਲੁਧਿਆਣਾ ਵਲੋਂ ਪਿੰਡ ਜੰਡਿਆਲੀ ਵਿਖੇ ਡਾ. ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.
ਕੁਹਾੜਾ, 17 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਲੁਧਿਆਣਾ ਵਲੋਂ ਪਿੰਡ ਜੰਡਿਆਲੀ ਵਿਖੇ ਡਾ. ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਿੰਦਰ ਸਿੰਘ ਸੰਧੂ ਬਲਾਕ ਖੇਤੀਬਾੜੀ ਅਫ਼ਸਰ, ਲੁਧਿਆਣਾ ਦੀ ਅਗਵਾਈ ਹੇਠ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਰਮਨ ਚੋਪੜਾ ਖੇਤੀਬਾੜੀ ਵਿਸਥਾਰ ਅਫ਼ਸਰ ਸਰਕਲ ਵਲੋਂ ਕਿਸਾਨਾਂ ਨੂੰ ਝੋਨੇ ਦੀ ਵਾਢੀ ਕੰਬਾਈਨ ਦੇ ਪਿੱਛੇ ਐੱਸ. ਐੱਮ. ਐੱਸ. ਲਗਾ ਕੇ ਹੀ ਕਰਨ ਦੀ ਸਲਾਹ ਦਿੱਤੀ ਅਤੇ ਖੇਤੀ ਮਸ਼ੀਨਰੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ’ਤੇ ਡਾ. ਪੂਨਮ ਸ਼ਰਮਾ ਦਾਲ ਵਿਗਿਆਨੀ (ਰਿਟਾਇਰਡ) ਪੀ. ਏ. ਯੂ. ਲੁਧਿਆਣਾ ਵਲੋਂ ਜ਼ਮੀਨ ਦੀ ਉਪਯੋਗ ਸ਼ਕਤੀ ਵਧਾਉਣ ਬਾਰੇ ਅਤੇ ਸੂਖਮ ਜੀਵਾਣੂਆਂ ਦੀ ਮਹੱਤਤਾ ਬਾਰੇ ਵਿਸਥਾਰ ਪੂਰਵ ਜਾਣਕਾਰੀ ਦਿੱਤੀ। ਡਾ. ਸੁਸ਼ੀਲ ਪ੍ਰਭਾਕਰ (ਰਿਟਾਇਰਡ) ਰਜਿਸਟਰ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਨੇ ਪਸ਼ੂਆਂ ਦੀ ਖ਼ੁਰਾਕ ਬਾਰੇ ਅਤੇ ਸਿਹਤ ਸਬੰਧੀ ਜ਼ਰੂਰੀ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ। ਇਸ ਮੌਕੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਸੁਚੱਜੀ ਸਾਂਭ ਸੰਭਾਲ ਸਬੰਧੀ ਲੱਗੂ ਡਾਕੂਮੈਂਟਰੀ ਫ਼ਿਲਮ ਕਿਸਾਨਾਂ ਨੂੰ ਦਿਖਾਈ ਗਈ। ਕੈਂਪ ਦੇ ਅੰਤ ਵਿਚ ਮਲਕੀਤ ਸਿੰਘ ਨੰਬਰਦਾਰ ਵਲੋਂ ਖੇਤੀ ਵਿਚ ਵੱਧ ਰਹੇ ਖਰਚੇ ਬਾਰੇ ਵਿਸਥਾਰ ’ਚ ਜਾਣੂ ਕਰਵਾਇਆ। ਇਸ ਕੈਂਪ ਦਾ ਸਾਰਾ ਪ੍ਰਬੰਧ ਖੇਤੀਬਾੜੀ ਉਪ ਨਿਰੀਖਕ ਬਲਵੰਤ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਸੈਕਟਰੀ ਜਗਮੀਤ ਸਿੰਘ, ਜਸਵੀਰ ਸਿੰਘ ਸਾਬਕਾ ਸਰਪੰਚ ਰਾਮਗੜ੍ਹ, ਹਰਦੀਪ ਸਿੰਘ, ਇਰਿੰਦਰ ਸਿੰਘ ਜੌਲੀ, ਵਰਿੰਦਰ ਸਿੰਘ, ਹਰਜਿੰ ਦਰ ਸਿੰਘ, ਜਗਮੋਹਨ ਸਿੰਘ, ਬੁੱਧ ਸਿੰਘ, ਹਰਦੇਵ ਸਿੰਘ, ਗੁਰਚਰਨ ਸਿੰਘ, ਰੁਪਿੰਦਰਪਾਲ ਸਿੰਘ, ਪ੍ਰਦੀਪ ਸਿੰਘ, ਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ ਆਦਿ ਹਾਜ਼ਰ ਸਨ।