17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਵਿਖੇ ’ਔਰਤ ਸ਼ਕਤੀਕਰਨ’ ਉੱਪਰ ਵਿਸ਼ੇਸ਼ ਸੈਮੀਨਾਰ ਕਰਵਾਇਆ

ਜੋਧਾਂ, 17 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਵਿਖੇ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ. ਬੀ.

Ad Position 21
No active advertisement
ਅਜੀਤ ਡੈਸਕ 18-10-2026
ਜੋਧਾਂ, 17 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਵਿਖੇ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ. ਬੀ. ਵੀ. ਪੀ.) ਵਲੋਂ ’ਨਾਰੀ ਸੰਗਠਨ ਤੇ ਸ਼ਕਤੀਕਰਨ’ ’ਤੇ ਆਧਾਰਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਮਨਮੀਤ ਸੋਹਲ ਸੰਗਠਨ ਮੰਤਰੀ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸਮਾਗਮ ਦਾ ਮੁੱਖ ਮਨੋਰਥ ਔਰਤਾਂ ਨੂੰ ਆਪਣੇ ਅਧਿਕਾਰਾਂ, ਸਿਹਤ ਅਤੇ ਆਤਮ-ਨਿਰਭਰਤਾ ਪ੍ਰਤੀ ਜਾਗਰੂਕ ਕਰਨਾ ਸੀ। ਸੈਮੀਨਾਰ ਦੌਰਾਨ ਡਾ. ਵੈਸ਼ਾਲੀ ਗਰੋਵਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਔਰਤਾਂ ਨੂੰ ਪੇਸ਼ ਆਉਂਦੀਆਂ ਵੱਖ-ਵੱਖ ਸਰੀਰਕ ਬਿਮਾਰੀਆਂ, ਉਨ੍ਹਾਂ ਦੇ ਨਿਵਾਰਨ ਅਤੇ ਸਿਹਤ ਸੰਭਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਔਰਤਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿਚ ਉਤਸ਼ਾਹ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਨਿਧੀ ਸ਼ਰਮਾ ਨੇ ਔਰਤਾਂ ਦੇ ਸ਼ਕਤੀਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿਚ ਔਰਤਾਂ ਦਾ ਆਤਮ-ਨਿਰਭਰ ਹੋਣਾ ਅਤੇ ਆਪਣੀ ਵੱਖਰੀ ਪਛਾਣ ਬਣਾਉਣਾ ਬਹੁਤ ਜ਼ਰੂਰੀ ਹੈ। ਸਮਾਗਮ ਦੌਰਾਨ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਔਰਤ ਸ਼ਕਤੀਕਰਨ ’ਤੇ ਆਧਾਰਿਤ ਇੱਕ ਸੰਵੇਦਨਸ਼ੀਲ ਨਾਟਕ ਵੀ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰੀਨ ਨੂੰ ਡੂੰਘਾ ਪ੍ਰਭਾਵਿਤ ਕੀਤਾ। ਨਰਸਿੰਗ ਕਾਲਜ ਦੀ ਮੁੱਖ ਪ੍ਰਬੰਧਕ ਡਾ. ਸਵੀਟ ਕੌਰ ਨੇ ਵੀ ਔਰਤਾਂ ਦੀ ਸਮਾਜਿਕ ਭਾਗੀਦਾਰੀ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਤੋਂ ਪਹਿਲਾਂ ਪ੍ਰੋਫ਼ੈਸਰ ਮਨਜੀਤ ਕੌਰ ਨੇ ਆਏ ਹੋਏ ਸਾਰੇ ਮਹਿਮਾਨਾਂ ਨੂੰ ’ਜੀ ਆਇਆਂ ਨੂੰ’ ਆਖਿਆ, ਜਦਕਿ ਸਟੇਜ ਸਕੱਤਰ ਦੀ ਭੂਮਿਕਾ ਪ੍ਰੋਫ਼ੈਸਰ ਸੁਰਿੰਦਰ ਕੌਰ ਨੇ ਨਿਭਾਈ। ਕਾਲਜ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਨੇ ਸਮਾਗਮ ਦੇ ਅੰਤ ਵਿਚ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਸਮਾਜ ਸੁਧਾਰ ਅਤੇ ਨਾਰੀ ਸ਼ਕਤੀਕਰਨ ਵਰਗੇ ਕਾਰਜਾਂ ਲਈ ਏ. ਬੀ. ਵੀ. ਪੀ. ਦਾ ਪੂਰਨ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਭਾਜਪਾ ਦਿਹਾਤੀ ਲੁਧਿਆਣਾ ਦੇ ਜਨਰਲ ਸਕੱਤਰ ਪਿਊਸ਼, ਦਿਨੇਸ਼ ਸਾਓ, ਸ਼ੌਕਤ ਸ਼ਰਮਾ ਅਤੇ ਖ਼ੁਸ਼ੀ ਸ਼ਰਮਾ ਉਚੇਚੇ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਕਾਲਜ ਸਟਾਫ਼ ਵਿਚੋਂ ਮਨਦੀਪ ਕੌਰ, ਪਵਨਵੀਰ ਕੌਰ, ਕਮਲਦੀਪ ਕੌਰ, ਸਤਿੰਦਰ ਕੌਰ, ਹਰਜਿੰਦਰ ਕੌਰ, ਬਲਜੀਤ ਕੌਰ, ਸ਼ਾਹ ਮੁਸਕਾਨ, ਗੁਰਪ੍ਰੀਤ ਕੌਰ, ਰੋਬਿਨਪ੍ਰੀਤ ਕੌਰ, ਨਿਕੀਤਾ ਸ਼ਰਮਾ, ਹਰਮਨਪ੍ਰੀਤ ਕੌਰ, ਜਸਵੀਰ ਕੌਰ, ਪ੍ਰਭਜੋਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁ. ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਦੇ ਦਿਹਾੜੇ ਮੌਕੇ ਹੋਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕਤਾ ਕੈਂਪ
Ad Position 24