ਘੁੰਗਰਾਲੀ ਰਾਜਪੂਤਾਂ ਦੇ ਪੰਚਾਇਤ ਮੈਂਬਰ ਹਰਦੀਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪਿੰਡ ਘੁੰਗਰਾਲੀ ਰਾਜਪੂਤਾਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਪੰਚਾਇਤ ਮੈਂਬਰ ਹਰਦੀਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪਿੰਡ ਘੁੰਗਰਾਲੀ ਰਾਜਪੂਤਾਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਪੰਚਾਇਤ ਮੈਂਬਰ ਹਰਦੀਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਹਰਦੀਪ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਪਿੰਡ ਦੇ ਰਾਜਨੀਤਿਕ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ, ਪਿੰਡਾਂ ਵਿੱਚ ਵਿਕਾਸ ਕਾਰਜਾਂ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਪੰਚ ਅਮ੍ਰਿਤਪਾਲ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਹੋਤਾ, ਰਵੀ ਸਹੋਤਾ, ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ, ਪੰਚ ਭੁਪਿੰਦਰ ਕੁਲਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਹਰਦੀਪ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਘੁੰਗਰਾਲੀ ਰਾਜਪੂਤਾਂ ਦੀ ਸਥਾਨਕ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਇਸ ਮੌਕੇ ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।