17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

19 ਨੂੰ ਮਨਵਿੰਦਰ ਸਿੰਘ ਗਿਆਸਪੁਰ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ- ਰੁਪਾਲੋਂ

ਪਾਇਲ, 17 ਅਕਤੂਬਰ (ਨਿਜ਼ਾਮਪੁਰ-ਰਜਿੰਦਰ ਸਿੰਘ)-ਨਸ਼ਿਆਂ ਵਿਰੁੱਧ ਲੜਨ ਵਾਲੇ ਮਾਨਸਾ ਦੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦਾ ਨਸ਼ੇ ਦੇ ਸੌਦਾਗਰਾਂ ਵਲੋਂ ਗੋਲੀ ਮਾਰ ਕੇ ਕੀਤਾ ਗਿਆ ਕਤਲ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਦੇ ਸਭ ਤੋਂ ਵੱਡਾ ਸਵਾਲੀਆ ਨਿਸ਼ਾਨ ਹੈ। ਮਾਨ ਸਾਹਿਬ ਵਿਖੇ ਚੱਲ ਰਹੇ ਪੱਕੇ ਮੋਰਚਾ ਉਨਾਂ ਚਿਰ ਜਾਰੀ ਰਹੇਗਾ, ਜਿਨਾਂ ਦੇਰ ਤੱਕ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਜਾਵੇਗਾ।

Ad Position 21
No active advertisement
ਸੰਦੀਪ ਸਿੰਘ ਰੁਪਾਲੋਂ 18-10-2026
ਪਾਇਲ, 17 ਅਕਤੂਬਰ (ਨਿਜ਼ਾਮਪੁਰ-ਰਜਿੰਦਰ ਸਿੰਘ)-ਨਸ਼ਿਆਂ ਵਿਰੁੱਧ ਲੜਨ ਵਾਲੇ ਮਾਨਸਾ ਦੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦਾ ਨਸ਼ੇ ਦੇ ਸੌਦਾਗਰਾਂ ਵਲੋਂ ਗੋਲੀ ਮਾਰ ਕੇ ਕੀਤਾ ਗਿਆ ਕਤਲ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਦੇ ਸਭ ਤੋਂ ਵੱਡਾ ਸਵਾਲੀਆ ਨਿਸ਼ਾਨ ਹੈ। ਮਾਨ ਸਾਹਿਬ ਵਿਖੇ ਚੱਲ ਰਹੇ ਪੱਕੇ ਮੋਰਚਾ ਉਨਾਂ ਚਿਰ ਜਾਰੀ ਰਹੇਗਾ, ਜਿਨਾਂ ਦੇਰ ਤੱਕ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਜਾਵੇਗਾ। ਉਸ ਨੂੰ ਇਨਸਾਫ ਦਵਾਉਣ ਦੇ ਲਈ 19 ਤਰੀਕ ਨੂੰ ਵਿਧਾਨ ਸਭਾ ਹਲਕਾ ਪੈੜ ਦੇ ਐਮ. ਐਲ ਏ. ਮਨਵਿੰਦਰ ਸਿੰਘ ਗਿਆਸਪੁਰੇ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਪਾਇਲ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਦੱਸਿਆ ਕਿ ਚੱਲ ਰਹੇ ਮੋਰਚੇ ਦੀ ਐਕਸ਼ਨ ਕਮੇਟੀ ਵੱਲੋਂ ਪੂਰੇ ਪੰਜਾਬ ਦੇ ਵਿੱਚ ਐਮ. ਐਲ ਏ. ਦਫਤਰਾਂ ਦੇ ਘਰਾਓ ਦਾ ਪ੍ਰੋਗਰਾਮ ਉਲੀਕਿਆ ਗਿਆ। ਉਨਾਂ ਨੇ ਸਮੂਹ ਇਨਸਾਫ ਪਸੰਦ ਜਥੇਬੰਦੀਆਂ ਨੂੰ ਇਸ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸਾਹਨੇਵਾਲ ਪਹੁੰਚਣ ’ਤੇ ਵਿਕਰਮ ਬਾਜਵਾ ਵਲੋਂ ਸਚਿਨ ਪਾਇਲਟ ਸਮੇਤ ਸੀਨੀਅਰ ਕਾਂਗਰਸੀ ਲੀਡਰਸ਼ਿਪ ਦਾ ਸਵਾਗਤ ਅਗਲੀ ਖ਼ਬਰ ਘੁੰਗਰਾਲੀ ਰਾਜਪੂਤਾਂ ਦੇ ਪੰਚਾਇਤ ਮੈਂਬਰ ਹਰਦੀਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
Ad Position 24