18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ’ਚ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ’ਚ ਪੰਜਾਬ ਅੰਦਰ ਬਣੇਗੀ ਕਾਂਗਰਸ ਦੀ ਸਰਕਾਰ-ਕੌਂਸਲਰ ਸ਼ੇਰੀ

ਸਾਹਨੇਵਾਲ, 18 ਅਕਤੂਬਰ (ਹਨੀ ਚਾਠਲੀ)-ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ ਬੜੀ ਸੂਝਬੂਝ ਤੋਂ ਕੰਮ ਲੈਂਦਿਆਂ ਲੰਮੀ ਸੋਚ ਵਿਚਾਰ ਤੋਂ ਬਾਅਦ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਕਰ ਕੇ ਪਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਪਾਰਟੀ ਵਧੇਰੇ ਮਜ਼ਬੂਤ ਹੋਵੇਗੀ।

Ad Position 21
No active advertisement
ਨਵ-ਨਿਯੁਕਤ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਗੁਲਦਸਤਾ ਭੇਟ ਕਰਦੇ ਹੋਏ ਕੌਂਸਲਰ ਸ਼ਮਸ਼ੇਰ ਸ਼ੇਰੀ, ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਬਾਜਵਾ ਤੇ ਹੋਰ। ਅਜੀਤ ਤਸਵੀਰ 19-10-2026
ਸਾਹਨੇਵਾਲ, 18 ਅਕਤੂਬਰ (ਹਨੀ ਚਾਠਲੀ)-ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ ਬੜੀ ਸੂਝਬੂਝ ਤੋਂ ਕੰਮ ਲੈਂਦਿਆਂ ਲੰਮੀ ਸੋਚ ਵਿਚਾਰ ਤੋਂ ਬਾਅਦ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਕਰ ਕੇ ਪਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਪਾਰਟੀ ਵਧੇਰੇ ਮਜ਼ਬੂਤ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਸਾਹਨੇਵਾਲ ਦੇ ਕੌਂਸਲਰ ਸ਼ਮਸ਼ੇਰ ਸਿੰਘ ਸ਼ੇਰੀ ਨੇ ਨਵ ਨਿਯੁਕਤ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਗੁਲਦਸਤਾ ਭੇਂਟ ਕਰ ਕੇ ਮੁਬਾਰਕਬਾਦ ਦੇਣ ਉਪਰੰਤ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਕੌਂਸਲਰ ਸ਼ੇਰੀ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਪਰਗਟ ਸਿੰਘ ਨੂੰ ਜੋ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਸ਼ੇਰੀ ਨੇ ਕਿਹਾ ਕਿ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਬਾਜਵਾ ਦੀ ਅਗਵਾਈ ਹੇਠ ਨਵ ਨਿਯੁਕਤ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਹਲਕਾ ਸਾਹਨੇਵਾਲ ਦੇ ਅੰਦਰ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ ਤੇ ਪਰਗਟ ਸਿੰਘ ਨੇ ਸਾਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਜਲਦੀ ਹੀ ਲੁਧਿਆਣਾ ਜ਼ਿਲੇ੍ਹ ਅੰਦਰ ਪਾਰਟੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਪਾਰਟੀ ਗਤੀਵਿਧੀਆਂ ਨੂੰ ਵੱਡੇ ਪੱਧਰ ਤੇ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪੁੱਜਦਾ ਕੀਤਾ ਜਾ ਸਕੇ। ਸ਼ੇਰੀ ਨੇ ਕਿਹਾ ਕਿ ਪਰਗਟ ਸਿੰਘ ਵਲੋਂ ਪੰਜਾਬ ਕਾਂਗਰਸ ਦੀ ਵਾਗਡੋਰ ਸੰਭਾਲਣ ਤੇ ਕਾਂਗਰਸੀ ਵਰਕਰਾਂ ’ਚ ਨਵੀਂ ਰੂਹ ਭਰੀ ਹੈ ਤੇ ਇਸ ਦਾ ਸਬੂਤ ਉਨ੍ਹਾਂ ਦੇ ਅਹੁਦਾ ਸੰਭਾਲ ਸਮਾਰੋਹ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਦਿਖਾਏ ਜੋਸ਼ ਨੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਇਹ ਜੋਸ਼ੋ ਖਰੋਸ਼ ਇਸ ਗੱਲ ਦੀ ਗਵਾਹੀ ਭਰ ਰਿਹਾ ਕਿ ਉਹ ਇੱਕਜੁੱਟਤਾ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰਾਂ ਤਿਆਰੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਚ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ’ਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ। ਇਸ ਮੌਕੇ ਰਮਨੀਤ ਸਿੰਘ ਜੰਡਿਆਲੀ, ਰਾਜਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਲਵਾ ਡਰਾਮਾਟ੍ਰਿਕ ਕਲੱਬ ਵਲੋਂ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਅਤੇ ਹੋਰਨਾਂ ਦਾ ਸਨਮਾਨ ਅਗਲੀ ਖ਼ਬਰ ਪੰਜਾਬ ਅੰਦਰ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ-ਸ਼ਰਨਜੀਤ ਸਿੰਘ ਢਿੱਲੋਂ - ਅੰਮ੍ਰਿਤਪਾਲ ਸਿੰਘ ਸੰਧੂ ਨੂੰ...
Ad Position 24