19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕੇਂਦਰੀ ਟੀਮ ਵਲੋਂ ਬਲਾਕ ਮਾਛੀਵਾੜਾ ’ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਮਸ਼ੀਨਰੀ ਦੀ ਵਰਤੋਂ ਦਾ ਜਾਇਜ਼ਾ

ਮਾਛੀਵਾੜਾ ਸਾਹਿਬ, 19 ਅਕਤੂਬਰ (ਮਨੋਜ ਕੁਮਾਰ)-ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਵਾਸਤੇ ਬਲਾਕ ਮਾਛੀਵਾੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਤੋਂ ਐੱਸ.

Ad Position 21
No active advertisement
ਕੇਂਦਰ ਦੀ ਟੀਮ ’ਚ ਸ਼ਾਮਿਲ ਅਧਿਕਾਰੀ ਪਰਾਲੀ ਪ੍ਰਬੰਧਨ ਦਾ ਨਿਰੀਖਣ ਕਰਦੇ ਹੋਏ। ਤਸਵੀਰ : ਮਨੋਜ ਕੁਮਾਰ 20-10-2026
ਮਾਛੀਵਾੜਾ ਸਾਹਿਬ, 19 ਅਕਤੂਬਰ (ਮਨੋਜ ਕੁਮਾਰ)-ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਵਾਸਤੇ ਬਲਾਕ ਮਾਛੀਵਾੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਤੋਂ ਐੱਸ. ਜੀ. ਪਵਾਰ ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਭਗਵਾਨ ਦੱਤ ਨਿਰਮਲ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਦੌਰੇ ਦੌਰਾਨ ਕੇਂਦਰੀ ਟੀਮ ਵਲੋਂ ਖੇਤਾਂ ’ਚ ਪਰਾਲੀ ਦੇ ਪ੍ਰਬੰਧਨ ਲਈ ਅਪਣਾਈਆਂ ਜਾ ਰਹੀਆਂ ਵੱਖ-ਵੱਖ ਤਕਨੀਕਾਂ, ਖੇਤੀ ਮਸ਼ੀਨਰੀ ਦੀ ਵਰਤੋਂ ਤੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਨਿਰੀਖਣ ਕੀਤਾ ਗਿਆ। ਟੀਮ ਨੇ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਸੰਭਾਲਣ ਤੇ ਇਸ ਦੀ ਸੁਚੱਜੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਲਈ। ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਣ ਵਧਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਤੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ। ਖੇਤੀਬਾੜੀ ਵਿਭਾਗ, ਬਲਾਕ ਮਾਛੀਵਾੜਾ ਦੀ ਟੀਮ ਵਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਉਪਲਬਧ ਤਕਨੀਕਾਂ ਬਾਰੇ ਜਾਣਕਾਰੀ ਦੇਣ ਅਤੇ ਲੋੜੀਂਦੀ ਸਲਾਹ ਪ੍ਰਦਾਨ ਕਰਨ ਸਬੰਧੀ ਕੀਤੇ ਜਾ ਰ ਹੇ ਉਪਰਾਲਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਵਿਭਾਗ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਕਿਉਂਕਿ ਇਸ ਨਾਲ ਪਸ਼ੂ ਪੰਛੀ ਅਤੇ ਬਨਸਪਤੀ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਮਨਵਿੰਦਰ ਸਿੰਘ ਹੁੰਦਲ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਗਗਨਦੀਪ ਸਿੰਘ, ਮਨਪ੍ਰੀਤ ਸਿੰਘ ਜੂਨੀਅਰ ਟੈਕਨੀਸ਼ੀਅਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ. ਡੀ. ਐੱਮ. ਪਾਇਲ ਪ੍ਰੀਤਇੰਦਰ ਸਿੰਘ ਬੈਂਸ ਨੇ ਦੋਰਾਹਾ ਮੰਡੀ ’ਚ ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਮਹਿਕਪ੍ਰੀਤ ਕੌਰ ਲਹਿਰਾ ਨੇ ਇਟਲੀ ਦੀ ਯੂਨੀਵਰਸਿਟੀ ’ਚੋਂ ਮੱਲਾਂ ਮਾਰਦਿਆਂ ਰਿਕਾਰਡ ਕੀਤਾ ਕਾਇਮ
Ad Position 24