21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਮਰਾਲਾ ਦੀ ਅਨਾਜ ਮੰਡੀ ’ਚ ਐੱਸ. ਡੀ. ਐੱਮ. ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਮਰਾਲਾ, 20 ਅਕਤੂਬਰ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਸਥਾਨਕ ਅਨਾਜ ਮੰਡੀ ਵਿਚ ਐੱਸ. ਡੀ.

Ad Position 21
No active advertisement
ਅਜੀਤ ਡੈਸਕ 21-10-2026
ਸਮਰਾਲਾ, 20 ਅਕਤੂਬਰ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਸਥਾਨਕ ਅਨਾਜ ਮੰਡੀ ਵਿਚ ਐੱਸ. ਡੀ. ਐੱਮ. ਸਮਰਾਲਾ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਥਾਨਕ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਆਲਮਦੀਪ ਸਿੰਘ ਮੱਲ ਮਾਜਰਾ ਨੇ ਦੱਸਿਆ ਕਿ ਇਹ ਸਮਰਾਲਾ ਦੀ ਅਨਾਜ ਮੰਡੀ ਵਿਚ ਹੁਣ ਤੱਕ 9 ਲੱਖ ਥੈਲਾ ਝੋਨੇ ਦੀ ਫ਼ਸਲ ਵਿਕਣ ਲਈ ਆ ਚੁੱਕੀ ਹੈ ਅਤੇ ਸਾਰੇ ਖ਼ਰੀਦ ਪ੍ਰਬੰਧ ਸੁਚਾਰੂ ਰੂਪ ਵਿਚ ਚੱਲ ਰਹੇ ਹਨ। ਇਸ ਮੌਕੇ ’ਤੇ ਐੱਸ. ਡੀ. ਐੱਮ. ਵਲੋਂ ਝੋਨੇ ਦੀ ਫ਼ਸਲ ਦੀ ਨਮੀ ਚੈੱਕ ਕਰਵਾਈ ਗਈ ਜੋ ਕਿ ਮਿਆਰ ਅਨੁਸਾਰ ਠੀਕ ਪਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮੰਡੀ ਵਿਚ ਝੋਨੇ ਦੀ ਖ਼ਰੀਦ ਸੰਬੰਧੀ ਕਿਸਾਨਾਂ ਮਜ਼ਦੂਰਾਂ ਤੇ ਖ਼ਰੀਦ ਏਜੰਸੀਆਂ ਸਮੇਤ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆ ਰਹੀ। ਇਸ ਮੌਕੇ ਮਾਰਕੀਟ ਕਮੇਟੀ ਖ਼ਰੀਦ ਏਜੰਸੀਆਂ ਤੇ ਆੜ੍ਹਤੀ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ-ਤਰੁਨਪ੍ਰੀਤ ਸਿੰਘ... ਅਗਲੀ ਖ਼ਬਰ ਨਰੇਸ਼ ਕੁਮਾਰ ਆਨੰਦ ਆਈ. ਟੀ. ਸੈੱਲ ਬੀ. ਜੇ. ਪੀ. ਪੰਜਾਬ ਦੇ ਐਗਜ਼ੈਕਟਿਵ ਮੈਂਬਰ ਚੁਣੇ
Ad Position 24