21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੇਂਟ ਮਦਰ ਟੇਰੇਸਾ ਸਕੂਲ ਖੰਨਾ ’ਚ ਦੁਸਹਿਰੇ ’ਤੇ ਵਿਦਿਆਰਥੀਆਂ ਨੂੰ ਦਿੱਤਾ ਗਿਆ ‘ਬੁਰਾਈ ’ਤੇ ਚੰਗਿਆਈ ਦੀ ਜਿੱਤ’ ਦਾ ਸੰਦੇਸ਼

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ.

Ad Position 21
No active advertisement
ਜ਼ੋਨਲ ਯੁਵਕ ਮੇਲੇ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨਿਤ ਕੀਤੇ ਜਾਣ ਦੀ ਤਸਵੀਰ। ਤਸਵੀਰ : ਸੋਨੀ ਗਿੱਲ 21-10-2026
ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵੱਲੋਂ ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਜ਼ੋਨਲ ਯੁਵਕ ਮੇਲੇ (ਸੈਂਟਰਲ ਜ਼ੋਨ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਯੁਵਕ ਮੇਲੇ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੋਲਾਜ, ਆਨ ਦਾ ਸਪਾਟ ਪੇਂਟਿੰਗ ਅਤੇ ਕਹਾਣੀ ਲੇਖਣ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ, ਕਲਾਸੀਕਲ ਵੋਕਲ (ਸੋਲੋ) ਵਿੱਚ ਦੂਜਾ ਸਥਾਨ ਅਤੇ ਗਿੱਧਾ, ਕਲਾਸੀਕਲ ਇੰਸਟਰੂਮੈਂਟ (ਪਰਕਸ਼ਨ), ਵਾਰ ਸਿੰਗਿੰਗ ਅਤੇ ਡਿਬੇਟ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਦੌਰਾਨ ਪ੍ਰਭਜੋਤ ਕੌਰ ਨੇ ਨਾਟਕ ਵਿੱਚ ਬੈਸਟ ਐਕਟਰੈੱਸ ਦਾ ਐਵਾਰਡ ਜਿੱਤ ਕੇ ਸੰਸਥਾ ਦਾ ਮਾਣ ਵਧਾਇਆ। ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਸੰਸਥਾ ਦੇ ਮੈਂਬਰਾ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਦੀ ਮਿਹਨਤ, ਅਤੇ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਪ੍ਰਤਿਭਾ ਅਤੇ ਅਣਥੱਕ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਨਵੀਆਂ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਪ੍ਰਧਾਨ ਰਾਜੇਸ਼ ਡਾਲੀ, ਉਪ-ਪ੍ਰਧਾਨ ਐਡਵੋਕੇਟ ਨਵੀਨ ਥੰਮਨ, ਜਨਰਲ ਸਕੱਤਰ ਸੰਜੀਵ ਧਮੀਜਾ, ਸੰਯੁਕਤ ਸਕੱਤਰ ਜਤਿੰਦਰ ਦੇਵਗਨ ਅਤੇ ਸਕੱਤਰ ਰਮਰੀਸ਼ ਵਿਜ ਨੇ ਵਿਦਿਆਰਥੀਆਂ, ਫੈਕਲਟੀ ਮੈਂਬਰਾਂ, ਕੋਚਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਟੀਮ ਵਰਕ, ਦ੍ਰਿੜ੍ਹ ਇਰਾਦੇ ਅਤੇ ਸਾਂਝੇ ਯਤਨਾਂ ਦੀ ਤਾਕਤ ਦਾ ਪ੍ਰਮਾਣ ਹੈ। ਯੁਵਕ ਮੇਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ , ਆਤਮ-ਵਿਸ਼ਵਾਸ ਵਧਾਉਣ ਅਤੇ ਆਪਣੀ ਕਲਾ ਨੂੰ ਨਿਖਾਰਨ ਲਈ ਇੱਕ ਸੁਨਹਿਰੀ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਸਟਾਫ਼ ਮੈਂਬਰਾਂ ਅਤੇ ਕੋਚਾਂ ਪ੍ਰੋ. ਕੋਮਲ ਜੋਸ਼ੀ, ਪ੍ਰੋ. ਹਰਨੀਤ ਕੌਰ, ਪ੍ਰੋ. ਅਰਜੁਨ ਧਾਮੀ ਡਾ. ਪਵਨਜੋਤ ਕੌਰ, ਡਾ. ਹਰਸਿਮਰਨ ਕੌਰ ਬਾਠ, ਪ੍ਰੋ. ਜਸ਼ਨਪ੍ਰੀਤ ਕੌਰ, ਪ੍ਰੋ. ਜੋਤੀ ਗੁਪਤਾ, ਪ੍ਰੋ. ਮੀਤਾ ਗੋਇਲ, ਪ੍ਰੋ. ਅੰਜਲੀਕਸਾਨਾ, ਪ੍ਰੋ. ਸੰਜੋਤ ਕਲਸੀ, ਪ੍ਰੋ. ਅਜੈਪਾਲ ਸਿੰਘ, ਪ੍ਰੋ. ਰਾਜਦੀਪ ਕੌਰ, ਪ੍ਰੋ. ਅਲਕਾ ਸੂਦ, ਪ੍ਰੋ. ਅਮਨਦੀਪ ਸਿੰਘ, ਗੁਰਦੀਪ ਸਿੰਘ, ਕੁਲਵੀਰ ਸਿੰਘ, ਮਨਦੀਪ ਕੌਰ ਅਤੇ ਅਮਨਿੰਦਰਜੋਤ ਕੌਰ, ਡਾ. ਜਤਿੰਦਰ ਕੁਮਾਰ, ਪ੍ਰਿੰਸ ਸ਼ਰਮਾ, ਸੁਰੂਚੀ ਸ਼ਾਹੀ ਦੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਖੰਨਾ ’ਚ ਪਟਾਕਿਆਂ ਦੀ ਧੜੱਲੇ ਨਾਲ ਬਿਨਾਂ ਲਾਇਸੰਸ ਤੋਂ ਵਿਕਰੀ, ਕਦੇ ਵੀ ਹੋ ਸਕਦੀ ਹੈ ਅਣਸੁਖਾਵੀਂ ਘਟਨਾ ਅਗਲੀ ਖ਼ਬਰ ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ-ਤਰੁਨਪ੍ਰੀਤ ਸਿੰਘ...
Ad Position 24