21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪ੍ਰਭੂ ਸ੍ਰੀ ਰਾਮਲੀਲ੍ਹਾ ਦੇ ਆਖਰੀ ਦਿਨ ਰਾਮਮਈ ਹੋਇਆ ਖੰਨਾ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜੋਤੀ ਪ੍ਰਚੰਡ ਕਰਕੇ ਲਿਆ ਪ੍ਰਭੂ ਸ੍ਰੀ ਰਾਮ ਦਾ ਆਸ਼ੀਰਵਾਦ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪ੍ਰਭੂ ਸ੍ਰੀ ਰਾਮਲੀਲਾ ਕਮੇਟੀ ਵੱਲੋਂ ਕਰਵਾਈ ਜਾ ਰਹੀ ਪਾਵਨ ਸ੍ਰੀ ਰਾਮਲੀਲਾ ਦੇ ਆਖਰੀ ਦਿਨ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪ੍ਰਭੂ ਸ੍ਰੀ ਰਾਮ ਦੇ ਸਨਮੁੱਖ ਜੋਤੀ ਪ੍ਰਚੰਡ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 21-10-2026
ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪ੍ਰਭੂ ਸ੍ਰੀ ਰਾਮਲੀਲਾ ਕਮੇਟੀ ਵੱਲੋਂ ਕਰਵਾਈ ਜਾ ਰਹੀ ਪਾਵਨ ਸ੍ਰੀ ਰਾਮਲੀਲਾ ਦੇ ਆਖਰੀ ਦਿਨ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪ੍ਰਭੂ ਸ੍ਰੀ ਰਾਮ ਦੇ ਸਨਮੁੱਖ ਜੋਤੀ ਪ੍ਰਚੰਡ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਰਾਮਲੀਲਾ ਦੇ ਸਮਾਪਤੀ ਸਮਾਰੋਹ ਦੌਰਾਨ ਸਮੁੱਚਾ ਮਾਹੌਲ ਪ੍ਰਭੂ ਸ੍ਰੀ ਰਾਮ ਦੇ ਜੈਕਾਰਿਆਂ ਅਤੇ ਭਗਤੀ ਭਾਵਨਾ ਨਾਲ ਰਾਮਮਈ ਹੋ ਗਿਆ। ਇਸ ਮੌਕੇ ਪ੍ਰਭੂ ਸ੍ਰੀ ਰਾਮਲੀਲਾ ਕਮੇਟੀ ਦੇ ਸਮੂਹ ਪਤਵੰਤੇ ਮੈਂਬਰਾਂ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸਮੇਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦਾ ਸਨਮਾਨ ਕੀਤਾ ਗਿਆ। ਕਮੇਟੀ ਦੇ ਮੈਂਬਰਾਂ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਅਹਿਮ ਦੱਸਿਆ।ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੰਤਰੀ ਦੇ ਓਐੱਸਡੀ ਕਰੁਣ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਮੀਤ ਪ੍ਰਧਾਨ ਕਰਮਜੀਤ ਸਿਫ਼ਤੀ, ਦੁਸਹਿਰਾ ਉਤਸਵ ਕਮੇਟੀ ਦੇ ਪ੍ਰਧਾਨ ਵਿਕਾਸ ਅਗਰਵਾਲ, ਜਨਰਲ ਸਕੱਤਰ ਲਵਲੇਸ਼ ਅਰੋੜਾ, ਕੈਸ਼ੀਅਰ ਮੋਹਿੰਦਰ ਅਰੋੜਾ, ਮੰਤਰੀ ਦੇ ਪੀਏ ਮਹੇਸ਼ ਕੁਮਾਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਚੇਅਰਮੈਨ ਲਖਵੀਰ ਸਿੰਘ ਗਿੱਲ ਅਤੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਕਰਨ ਵਰਮਾ ਸਮੇਤ ਪਾਰਟੀ ਦੇ ਪਤਵੰਤੇ ਕੌਂਸਲਰ ਅਤੇ ਹੋਰ ਆਗੂ ਮੌਜੂਦ ਸਨ। ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪ੍ਰਭੂ ਸ੍ਰੀ ਰਾਮ ਦੇ ਜੀਵਨ ’ਤੇ ਆਧਾਰਿਤ ਰਾਮਲੀਲਾ ਸਿਰਫ਼ ਇੱਕ ਧਾਰਮਿਕ ਸਮਾਗਮ ਹੀ ਨਹੀਂ, ਸਗੋਂ ਭਾਰਤੀ ਸੱਭਿਆਚਾਰ, ਪਰਿਵਾਰਕ ਕਦਰਾਂ-ਕੀਮਤਾਂ, ਮਰਿਆਦਾ, ਸੱਚਾਈ ਅਤੇ ਧਰਮ ਦੀ ਜਿੱਤ ਦਾ ਪ੍ਰਤੀਕ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਯੁਵਕ ਮੇਲੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ-ਪ੍ਰਿੰਸੀਪਲ ਰਜਿੰਦਰ ਕੌਰ
Ad Position 24