ਧਨਾਨਸੂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਕੁਹਾੜਾ, 21 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਧਨਾਨਸੂ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਾਵਣ ਦੇ ਪੁਤਲੇ ਦਾ ਦਹਿਨ ਕੀਤਾ ਗਿਆ।
ਕੁਹਾੜਾ, 21 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਧਨਾਨਸੂ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਾਵਣ ਦੇ ਪੁਤਲੇ ਦਾ ਦਹਿਨ ਕੀਤਾ ਗਿਆ। ਇਸ ਸਮਾਗਮ ਦੌਰਾਨ ਲੋਕਾਂ ਨੇ ਇਕੱਠੇ ਹੋ ਕੇ ਤਿਉਹਾਰ ਖੂਬ ਆਨੰਦ ਮਾਣਿਆ। ਸਮਾਗਮ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਜਗਤਾਰ ਰਾਈਆਂ ਅਤੇ ਨੀਤੂ ਵਿਰਕ ਨੇ ਆਪਣੀ ਗਾਇਕੀ ਰਾਹੀਂ ਲੋਕਾਂ ਦਾ ਦਿਲਚਸਪ ਮਨੋਰੰਜਨ ਕੀਤਾ। ਇਸ ਮੌਕੇ ਚੇਅਰਮੈਨ ਜ਼ੋਰਾਵਰ ਸਿੰਘ, ਅਮਰਦੀਪ ਸਿੰਘ ਗਿੱਲ, ਕਰਮਜੀਤ ਸਿੰਘ ਗਰੇਵਾਲ, ਅਮਨਦੀਪ ਸਿੰਘ ਗਰੇਵਾਲ, ਸਰਪੰਚ ਗਗਨਦੀਪ ਸਿੰਘ ਗਿੱਲ, ਰਿੰਕੂ ਗਰੇਵਾਲ, ਪੰਚ ਹਰਗੋਬਿੰਦ ਸਿੰਘ, ਦਵਿੰਦਰ ਸਿੰਘ ਮਾਨ, ਪੰਚ ਜਸਵਿੰਦਰ ਸਿੰਘ, ਸ਼ੇਰ ਸਿੰਘ ਭੂਖੜੀ, ਗੋਗਾ ਪਟਵਾਰੀ ਭੂਖੜੀ, ਕਾਲਾ ਹੁੰਦਲ, ਸਰਪੰਚ ਕਸ਼ਮੀਰ ਸਿੰਘ ਬੀਰੂ, ਜਸਵੀਰ ਸਿੰਘ, ਅਮਨਦੀਪ ਸਿੰਘ ਭਾਗਪੁਰ, ਅਸ਼ੋਕ ਕੁਮਾਰ, ਜਗਤਾਰ ਸਿੰਘ ਰਾਈਆਂ ਅਤੇ ਨੀਤੂ ਵਿਰਕ ਸਮੇਤ ਭਾਰੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।