ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ 24 ਅਕਤੂਬਰ ਨੂੰ ਮਾਨਸਾ ਪਹੁੰਚਣਗੇ ਕਿਸਾਨ ਆਗੂ ਰਾਕੇਸ਼ ਟਿਕੈਤ
ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਵੀਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਬਲ ਦੇਣ ਵਾਸਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਸ੍ਰੀ ਰਾਕੇਸ਼ ਟਿਕੈਤ ਜੀ 24 ਅਕਤੂਬਰ ਨੂੰ ਦੁਪਹਿਰ 12 ਵਜੇ ਦੇ ਕਰੀਬ ਮਾਨਸਾ ਵਿਖੇ ਪਹੁੰਚ ਕੇ ਮੋਰਚੇ ਵਿੱਚ ਸ਼ਮੂਲੀਅਤ ਕਰਨਗੇ। ਲੱਖੋਵਾਲ ਨੇ ਕਿਹਾ ਕਿ ਨਸ਼ਾ ਪੰਜਾਬ ਲਈ ਸਿਉਂਕ ਤੋਂ ਘੱਟ ਨਹੀਂ ਹੈ।
ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਵੀਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਬਲ ਦੇਣ ਵਾਸਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਸ੍ਰੀ ਰਾਕੇਸ਼ ਟਿਕੈਤ ਜੀ 24 ਅਕਤੂਬਰ ਨੂੰ ਦੁਪਹਿਰ 12 ਵਜੇ ਦੇ ਕਰੀਬ ਮਾਨਸਾ ਵਿਖੇ ਪਹੁੰਚ ਕੇ ਮੋਰਚੇ ਵਿੱਚ ਸ਼ਮੂਲੀਅਤ ਕਰਨਗੇ। ਲੱਖੋਵਾਲ ਨੇ ਕਿਹਾ ਕਿ ਨਸ਼ਾ ਪੰਜਾਬ ਲਈ ਸਿਉਂਕ ਤੋਂ ਘੱਟ ਨਹੀਂ ਹੈ। ਨਸ਼ਿਆਂ ਦੇ ਕਹਿਰ ਨੇ ਪੰਜਾਬ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਨਸ਼ੇ ਕਾਰਨ ਅਨੇਕਾਂ ਪਰਿਵਾਰ ਉੱਜੜ ਗਏ ਹਨ। ਇਸ ਗੰਭੀਰ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈੈ।