22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸ਼ਰਨਜੀਤ ਸਿੰਘ ਢਿੱਲੋਂ ਨੇ ਸਰਕਲ ਸਾਹਨੇਵਾਲ ਦੇ ਬੂਥ ਪੱਧਰੀ ਕਮੇਟੀ ਦੇ ਨਵੇਂ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ ਪੰਜਾਬ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਕਰ ਰਹੇ ਨੇ ਯਾਦ-ਢਿੱਲੋਂ

ਸਾਹਨੇਵਾਲ, 22 ਅਕਤੂਬਰ (ਹਨੀ ਚਾਠਲੀ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਦੀ ਮੁਹਿੰਮ ਨੂੰ ਪੂਰੇ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੇ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ।

Ad Position 21
No active advertisement
ਅਜੀਤ ਡੈਸਕ 23-10-2026
ਸਾਹਨੇਵਾਲ, 22 ਅਕਤੂਬਰ (ਹਨੀ ਚਾਠਲੀ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਦੀ ਮੁਹਿੰਮ ਨੂੰ ਪੂਰੇ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੇ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਕਾਨੂੰਨ ਵਿਵਸਥਾ ਪੂਰੀ ਤਰਾਂ ਬਿਗੜ ਚੁੱਕੀ ਹੈ, ਜਿਸ ਕਾਰਨ ਹੁਣ ਪੰਜਾਬ ਦੇ ਲੋਕ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਥਾਂ ਵਿਚ ਸੱਤਾ ਸੌਂਪਣ ਦਾ ਮਨ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ। ਇਸ ਮੌਕੇ ਸ਼ਰਨਜੀਤ ਸਿੰਘ ਢਿੱਲੋਂ ਤੇ ਸਿਮਰਨਜੀਤ ਸਿੰਘ ਢਿੱਲੋਂ ਵਲੋਂ ਸਰਕਲ ਸਾਹਨੇਵਾਲ ਦੇ ਬੂਥ ਪੱਧਰੀ ਕਮੇਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਕਲ ਸਾਹਨੇਵਾਲ ਦੇ ਪ੍ਰਧਾਨ ਮਾਸਟਰ ਅਸ਼ੋਕ ਕੁਮਾਰ, ਇਸਤਰੀ ਵਿੰਗ ਸਾਹਨੇਵਾਲ ਦੀ ਪ੍ਰਧਾਨ ਬੀਬੀ ਦਲਜੀਤ ਕੌਰ ਪਵਾਂ, ਯੂਥ ਵਿੰਗ ਪ੍ਰਧਾਨ ਅੰਮ੍ਰਿਤਪਾਲ ਸਿੰਘ ਸੰਧੂ ਅੰਗਰੇਜ਼, ਐੱਸ. ਸੀ. ਵਿੰਗ ਦੇ ਪ੍ਰਧਾਨ ਗੁਰਜਿੰਦਰ ਸਿੰਘ ਜਿੰਦਰ, ਬੀ. ਸੀ. ਵਿੰਗ ਦੇ ਪ੍ਰਧਾਨ ਜਗਵੰਤ ਸਿੰਘ, ਇਸਤਰੀ ਵਿੰਗ ਦੇ ਪ੍ਰਧਾਨ ਦਲਜੀਤ ਕੌਰ ਸੂਦਾਂਵਾਲ, ਅਮਰਪਾਲ ਸਿੰਘ ਅਤੇ ਬਲਾਕ ਸੰਮਤੀਆਂ ’ਚ ਜ਼ੋਨ ਗੋਬਿੰਦਗੜ੍ਹ ਤੋਂ ਸੁਖਵਿੰਦਰ ਸਿੰਘ ਸੁੱਖਾ, ਜ਼ੋਨ ਬਿਲਗਾ ਤੋਂ ਅਮਰਪਾਲ ਸਿੰਘ, ਜ਼ੋਨ ਚੱਕ ਸਰਵਣਨਾਥ ਤੋਂ ਹਰਜੀਤ ਕੌਰ ਪਤਨੀ ਐਡਵੋਕੇਟ ਮਨਦੀਪ ਸਿੰਘ, ਜ਼ੋਨ ਕਨੇਚ ਤੇ ਬਰਵਾਲਾ ਤੋਂ ਅਵਤਾਰ ਸਿੰਘ, ਜ਼ੋਨ ਭੈਰੋਮੁੰਨਾ ਤੋਂ ਰਛਪਾਲ ਕੌਰ ਪਤਨੀ ਜਸਵੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਹਰਾ, ਸੇਵਾ ਮੁਕਤ ਡੀ. ਐੱਸ. ਪੀ. ਦਵਿੰਦਰ ਸਿੰਘ, ਗੁਰਦੀਪ ਸਿੰਘ ਭੋਲਾ, ਮਨਦੀਪ ਸਿੰਘ, ਮੂਲਾ ਸਿੰਘ ਬਰਵਾਲਾ, ਬੰਤਾ ਸਿੰਘ, ਕਰਤਾਰ ਸਿੰਘ, ਗੁਰਦੀਪ ਸਿੰਘ, ਕਰਮ ਸਿੰਘ, ਅੱਪਨ, ਜਗਦੇਵ ਸਿੰਘ, ਹਰਦੀਪ ਸਿੰਘ, ਬਿੰਦਾ ਮੁਨਸ਼ੀ, ਅਵਤਾਰ ਸਿੰਘ, ਪਰਮਿੰਦਰ ਸਿੰਘ ਫ਼ੌਜੀ, ਰਮਨ ਕੁਮਾਰ ਨਿੰਮ੍ਹਾ, ਰਾਜਨ ਭਾਟੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੰਨਾ ਦੇ ਏ. ਐਸ. ਕਾਲਜ ਦੀ ਵਿਦਿਆਰਥਣ ਪ੍ਰਾਂਜਲ ਨੇ ਯੂ. ਜੀ. ਸੀ. ਅਤੇ ਨੈੱਟ ਪ੍ਰੀਖਿਆਵਾਂ ਪਾਸ ਕੀਤੀਆਂ ਅਗਲੀ ਖ਼ਬਰ ਏ. ਐਸ. ਕਾਲਜ, ਖੰਨਾ ਨੇ ਅੰਤਰ-ਕਾਲਜ ਮੁੱਕੇਬਾਜ਼ੀ ਵਿੱਚ ਦੋ ਚਾਂਦੀ ਅਤੇ ਦੋ ਕਾਂਸੇ ਦੇ ਤਗਮੇ ਜਿੱਤੇ
Ad Position 24