22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਿੰਡ ਸੀਲੋਂ ਕਲਾਂ ਵਿਖੇ ਖੇਤੀਬਾੜੀ ਵਿਭਾਗ ਵਲੋਂ ਸੀ. ਆਰ. ਐੱਮ. ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ

ਡੇਹਲੋਂ, 22 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ, ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਖੇਤੀਬਾੜੀ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 23-10-2026
ਡੇਹਲੋਂ, 22 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ, ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਖੇਤੀਬਾੜੀ ਅਫ਼ਸਰ ਡਾ. ਪ੍ਰਦੀਪ ਟਿਵਾਣਾ ਦੀ ਅਗਵਾਈ ਹੇਠ ਸਰਕਲ ਟਿੱਬਾ ਦੇ ਪਿੰਡ ਸੀਲੋਂ ਕਲਾਂ ਵਿਖੇ ਸੀ. ਆਰ. ਐੱਮ. ਸਕੀਮ ਦੇ ਆਈ. ਈ. ਸੀ. ਕੰਪਨੈਂਟ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿਚ ਡਾ. ਗੁਰਮੀਤ ਧਾਲੀਵਾਲ ਖੇਤੀਬਾੜੀ ਵਿਸਥਾਰ ਅਫ਼ਸਰ, ਟਿੱਬਾ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਅਤੇ ਫ਼ਸਲ ਦੀ ਰਹਿੰਦ ਖੂੰਹਦ ਖੇਤਾਂ ਵਿਚ ਹੀ ਵਾਹੁਣ ਲਈ ਪ੍ਰੇਰਿਤ ਕੀਤਾ। ਕਿਸਾਨਾਂ ਨੂੰ ਕਣਕ ਦੀ ਫ਼ਸਲ ਦੀ ਬਿਜਾਈ ਸਮੇਂ ਤਕਨੀਕੀ ਬਾਰੀਕੀਆਂ ਵੱਲ ਧਿਆਨ ਦੇਣ ਲਈ ਅਪੀਲ ਕੀਤੀ। ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਿਸ਼ ਕੀਤੀਆਂ ਉੱਨਤ ਕਿਸਮਾਂ ਬੀਜਣ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਕਿਸਾਨਾਂ ਦੀਆਂ ਫਾਰਮਰ ਰਜਿਸਟਰੀਆਂ ਬਣਾਈਆਂ ਗਈਆਂ। ਉਨ੍ਹਾਂ ਨੂੰ ਖੇਤੀਬਾੜੀ ਵਿਭਾਗ ਨਾਲ ਵੱਧ ਤੋਂ ਵੱਧ ਤਾਲਮੇਲ ਕਰਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਗਈ। ਕੈਂਪ ਦੌਰਾਨ ਜਸਵਿੰਦਰ ਕੌਰ ਏ. ਐੱਸ. ਆਈ. ਅਤੇ ਅੰਮ੍ਰਿਤਪਾਲ ਕੌਰ ਵਲੋਂ ਕਿਸਾਨ ਆਈ. ਡੀ. ਬਣਾਈਆਂ ਗਈਆਂ। ਇਸ ਮੌਕੇ ਪਿੰਡ ਦੇ ਸੀ. ਐੱਸ. ਸੀ. ਸੰਦੀਪ ਸਿੰਘ, ਕਿਸਾਨ ਗੁਰਮੀਤ ਸਿੰਘ ਗਿੱਲ, ਕ੍ਰਿਸ਼ਨ ਸਿੰਘ, ਬਲਦੇਵ ਸਿੰਘ, ਜਤਿੰਦਰਪਾਲ ਸਿੰਘ, ਰਣਜੀਤ ਸਿੰਘ, ਪਿੰਡ ਸੀਲੋਂ ਖ਼ੁਰਦ ਤੋਂ ਸੁਖਵਿੰਦਰ ਸਿੰਘ ਰਿੰਕੂ, ਰਵਿੰਦਰ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਰਜਿੰਦਰ ਕੁਮਾਰ ਪੱਪੂ ਦੀ ਪਹਿਲੀ ਬਰਸੀ 7 ਨੂੰ ਅਗਲੀ ਖ਼ਬਰ ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਿਹਾੜੇ ਮੌਕੇ ਕੀਰਤਨ ਦਰਬਾਰ ਕਰਾਇਆ ਅਨੇਕਾਂ ਸੰਤ ਮਹਾਂਪੁਰਸ਼ਾਂ ਨੇ ਕੀਤੀ ਸ਼ਿਰਕਤ
Ad Position 24