24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਭਾਦਲਾ ਵਿਖੇ ਜਾਗਰੂਕਤਾ ਕੈਂਪ

ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ.

Ad Position 21
No active advertisement
ਅਜੀਤ ਡੈਸਕ 24-10-2026
ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਦੀਪ ਸਿੱਧੂ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕ ਭਾਦਲਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸਦਾ ਬਦਲਵਾਂ ਪ੍ਰਬੰਧ ਕਰਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਮੇਂ ਡਾ. ਸੁਦੀਪ ਸਿੱਧੂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਵਿੱਚ ਪ੍ਰਦੂਸ਼ਣ ਵੱਧਦਾ ਹੈ, ਜਿਸ ਦਾ ਸਿੱਧਾ ਮਾੜਾ ਅਸਰ ਮਨੁੱਖੀ ਸਿਹਤ ’ਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਾਫ਼ ਹਵਾ ਅਤੇ ਸਿਹਤਮੰਦ ਵਾਤਾਵਰਣ ਹਰ ਵਿਅਕਤੀ ਦੀ ਮੁੱਢਲੀ ਲੋੜ ਹੈ। ਪਰਾਲੀ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਸਾਹ ਦੀਆਂ ਬਿਮਾਰੀਆਂ, ਦਮਾ, ਅੱਖਾਂ ਵਿੱਚ ਜਲਣ, ਖੰਘ ਅਤੇ ਦਿਲ ਦੇ ਰੋਗਾਂ ਤੋਂ ਪੀੜਤ ਲੋਕਾਂ ਦੀਆਂ ਮੁਸ਼ਕਲਾਂ ਵਧਾ ਸਕਦਾ ਹੈ। ਇਸ ਤੋਂ ਇਲਾਵਾ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈ ਸਕਦਾ ਹੈ। ਹਵਾ ਵਿੱਚ ਪ੍ਰਦੂਸ਼ਣ ਵਧਣ ਨਾਲ ਆਮ ਲੋਕਾਂ ਦਾ ਸਿਹਤਮੰਦ ਜੀਵਨ ਵੀ ਪ੍ਰਭਾਵਿਤ ਹੁੰਦਾ ਹੈ। ਇਸ ਸਮੇਂ ਡਾ. ਗੁਰਪ੍ਰੀਤ ਸਿੰਘ ਅਤੇ ਬੀ. ਈ. ਈ ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਖੇਤਾਂ ਵਿੱਚ ਹੀ ਪ੍ਰਬੰਧ ਕਰਨ ਅਤੇ ਹੈਪੀ ਸੀਡਰ, ਸੁਪਰ ਸੀਡਰ ਅਤੇ ਹੋਰ ਉਪਲਬਧ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ। ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਜੈਵਿਕ ਪਦਾਰਥਾਂ ਵਿੱਚ ਸੁਧਾਰ ਕਰਨ ਵਿੱਚ ਮਦਦ ਮਿਲ ਸਕਦੀ ਹੈ।ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਿਰਫ਼ ਸਰਕਾਰ ਜਾਂ ਕਿਸੇ ਇੱਕ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦਾ ਸਾਂਝਾ ਫ਼ਰਜ਼ ਹੈ। ਹੈ। ਇਸ ਸਮੇਂ ਹਰਪ੍ਰੀਤ ਕੌਰ, ਜਸਦੀਪ ਸਿੰਘ, ਕੁਲਵੰਤ ਕੌਰ, ਕੁਲਜੀਤ ਕੌਰ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਪੀ. ਐੱਸ. ਖੰਨਾ ਵਲੋਂ ਨੌਰਥ ਜ਼ੋਨ ਅੰਤਰ-ਡੀ. ਪੀ. ਐੱਸ. ਫੁੱਟਬਾਲ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਅਗਲੀ ਖ਼ਬਰ ਬਾਬਰਪੁਰ ਵਿਖੇ ਲਗਾਏ ਖ਼ੂਨਦਾਨ ਕੈਂਪ ਦੌਰਾਨ 173 ਯੂਨਿਟ ਇਕੱਤਰ ਨੌਜਵਾਨ ਪੀੜ੍ਹੀ ਨੂੰ ਖ਼ੂਨਦਾਨ ਕੈਂਪ ਦੌਰਾਨ ਵੱਧ ਤੋਂ ਵੱਧ...
Ad Position 24