23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

‘ ਆਪ’ ਸਰਕਾਰ ਨੇ ਹਮੇਸ਼ਾ ਲੋਕ ਪੱਖੀ ਕਾਰਜਾਂ ਨੂੰ ਤਰਜ਼ੀਹ ਦਿੱਤੀ–ਲਾਡੀ ਸੰਗੋਵਾਲ ਪਿੰਡ ਜਰਖੜ, ਪੋਹੀੜ ਅਤੇ ਸਾਇਆਂ ਦੇ ਵਸਨੀਕਾਂ ਨੂੰ ‘ਮੇਰਾ ਘਰ ਮੇਰੇ ਨਾਮ’ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ

ਡੇਹਲੋਂ, 23 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਜਰਖੜ, ਪੋਹੀੜ ਅਤੇ ਸਾਇਆਂ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਤਹਿਤ ‘ਮੇਰਾ ਘਰ ਮੇਰੇ ਨਾਮ’ ਯੋਜਨਾ ਅਧੀਨ ਤਿਆਰ ਕੀਤੇ ਪ੍ਰਾਪਰਟੀ ਕਾਰਡ ਵੰਡੇ ਗਏ। ਇਹ ਕਾਰਡ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਸਪੁੱਤਰ ਸੰਮਤੀ ਮੈਂਬਰ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ ਅਤੇ ਪੀ.

Ad Position 21
No active advertisement
ਪੰਜਾਬ ਸਰਕਾਰ ਦੀ ਕਰਜ਼ਾ ਪਾਲਿਸੀ ਨਾਲ ਸਹਿਕਾਰੀ ਸਭਾਵਾਂ ਖ਼ਤਮ ਹੋ ਜਾਣਗੀਆਂ-ਹਰਦੀਪ ਸਿੰਘ ਗਿਆਸਪੁਰਾ 24-10-2026
ਡੇਹਲੋਂ, 23 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਜਰਖੜ, ਪੋਹੀੜ ਅਤੇ ਸਾਇਆਂ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਤਹਿਤ ‘ਮੇਰਾ ਘਰ ਮੇਰੇ ਨਾਮ’ ਯੋਜਨਾ ਅਧੀਨ ਤਿਆਰ ਕੀਤੇ ਪ੍ਰਾਪਰਟੀ ਕਾਰਡ ਵੰਡੇ ਗਏ। ਇਹ ਕਾਰਡ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਸਪੁੱਤਰ ਸੰਮਤੀ ਮੈਂਬਰ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ ਅਤੇ ਪੀ. ਏ. ਜਸਵਿੰਦਰ ਸਿੰਘ ਜੱਸੀ ਵਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ, ਜਿਸ ਨਾਲ ਲੰਬੇ ਸਮੇਂ ਤੋਂ ਮਾਲਕੀ ਹੱਕਾਂ ਦੀ ਉਡੀਕ ਕਰ ਰਹੇ ਪਰਿਵਾਰਾਂ ਨੂੰ ਰਾਹਤ ਮਿਲੀ ਹੈ। ਇਸ ਸਮੇਂ ਸੰਮਤੀ ਮੈਂਬਰ ਲਾਡੀ ਸੰਗੋਵਾਲ ਨੇ ਕਿਹਾ ਕਿ ਲੋਕਾਂ ਨੂੰ ਜਾਇਦਾਦ ਦੇ ਮਾਲਕੀ ਹੱਕ ਦੇਣਾ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਦੇ ਹੱਕਾਂ ਦਾ ਦਸਤਾਵੇਜ਼ੀ ਸਬੂਤ ਮਿਲੇਗਾ ਅਤੇ ਨਿਯਮਾਂ ਅਨੁਸਾਰ ਜਾਇਦਾਦ ਦੀ ਖਰੀਦ-ਵੇਚ, ਵਾਰਸਾਂ ਦੇ ਨਾਮ ਤਬਦੀਲੀ ਅਤੇ ਕਰਜ਼ਾ ਲੈਣ ਵਰਗੇ ਕੰਮਾਂ ਵਿਚ ਸਹੂਲਤ ਮਿਲ ਸਕਦੀ ਹੈ। ਲਾਡੀ ਸੰਗੋਵਾਲ ਨੇ ਕਿਹਾ ਕਿ ਮਾਲਕੀ ਹੱਕ ਸਪਸ਼ਟ ਹੋਣ ਨਾਲ ਜਾਇਦਾਦ ਸਬੰਧੀ ਵਿਵਾਦਾਂ ਨੂੰ ਵੀ ਠੱਲ੍ਹ ਪਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਗਿੱਲ ਵਿਧਾਇਕ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾ ਕੇ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਹੈ। ਇਸ ਮੌਕੇ ਕਾਨੂੰਗੋ ਬਲਜਿੰਦਰ ਸਿੰਘ ਅਤੇ ਹਲਕਾ ਪਟਵਾਰੀ ਵੀ ਮੌਜੂਦ ਰਹੇ। ਕਾਨੂੰਗੋ ਬਲਜਿੰਦਰ ਸਿੰਘ ਨੇ ਦੱਸਿਆਂ ਕਿ ਪ੍ਰਾਪਰਟੀ ਕਾਰਡ ਜਾਇਦਾਦ ਨਾਲ ਸਬੰਧਿਤ ਕੰਮਾਂ ਵਿਚ ਮਹੱਤਵਪੂਰਨ ਦਸਤਾਵੇਜ਼ ਸਾਬਤ ਹੋਣਗੇ ਅਤੇ ਲੋਕਾਂ ਨੂੰ ਆਪਣੇ ਹੱਕਾਂ ਬਾਰੇ ਸਪਸ਼ਟਤਾ ਮਿਲੇਗੀ। ਇਸ ਸਮੇਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਰਾਜ ਸਿੰਘ ਸੋਨੂੰ ਗਿੱਲ, ਸਰਪੰਚ ਗੋਲਡੀ ਮਹਿਮੂਦਪੁਰਾ, ਬਲਾਕ ਸੰ ਮਤੀ ਚੇਅਰਮੈਨ ਸਾਹਿਬਜੀਤ ਸਿੰਘ ਸਾਬੀ ਜਰਖੜ, ਸਰਪੰਚ ਸੰਦੀਪ ਸਿੰਘ ਜਰਖੜ, ਬਲਾਕ ਪ੍ਰਧਾਨ ਜਸਵੰਤ ਸਿੰਘ ਮੁਕੰਦਪੁਰ, ਸ਼ਿੰਗਾਰਾ ਸਿੰਘ ਜਰਖੜ, ਤਪਿੰਦਰ ਸਿੰਘ, ਮਨਦੀਪ ਸਿੰਘ ਮੋਨੀ, ਦਿਲਬਾਗ ਸਿੰਘ, ਚਰਨਜੀਤ ਸਿੰਘ, ਸੁਖਰਾਜ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ ਨੋਨੀ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ, ਮਲਕੀਤ ਸਿੰਘ, ਰਘਵਿੰਦਰ ਸਿੰਘ, ਗੁਰਦਿਆਲ ਸਿੰਘ, ਮਨਪ੍ਰੀਤ ਸਿੰਘ, ਸਰਪੰਚ ਗੁਰਚਰਨਪਾਲ ਸਿੰਘ ਪੋਹੀੜ, ਕੁਲਦੀਪ ਕੌਰ, ਨਿਰਮਲ ਸਿੰਘ, ਸੇਵਾ ਸਿੰਘ, ਗੁਰਮੁਖ ਸਿੰਘ ਨੌਨਿਹਾਲ ਸਿੰਘ, ਨਗਿੰਦਰ ਸਿੰਘ, ਮਨਪ੍ਰੀਤ ਸਿੰਘ, ਰਜਿੰਦਰ ਕੌਰ, ਸਤਵੀਰ ਕੌਰ, ਜਸਵਿੰਦਰਪਾਲ ਕੌਰ, ਰਣਜੀਤ ਸਿੰਘ ਹੈਪੀ, ਮਨਜਿੰਦਰ ਸਿੰਘ, ਭਗਵੰਤ ਸਿੰਘ, ਵਿਨੀਤ ਕੁਮਾਰ, ਹਰਦੇਵ ਸਿੰਘ ਅਤੇ ਈ. ਟੀ. ਓ. ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਰਪੁਰ ਵਿਖੇ ਲਗਾਏ ਖ਼ੂਨਦਾਨ ਕੈਂਪ ਦੌਰਾਨ 173 ਯੂਨਿਟ ਇਕੱਤਰ ਅਗਲੀ ਖ਼ਬਰ ਗੈਸ ਪਾਈਪਲਾਈਨ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ
Ad Position 24