23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਾਬਰਪੁਰ ਵਿਖੇ ਲਗਾਏ ਖ਼ੂਨਦਾਨ ਕੈਂਪ ਦੌਰਾਨ 173 ਯੂਨਿਟ ਇਕੱਤਰ

ਪਾਇਲ, 23 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਸਥਾਨਕ ਵਾਰਡ ਨੰਬਰ 2 ਦੇ ਗੁਰਦੁਆਰਾ ਸੰਗਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਦੀ ਹਾਜ਼ਰੀ ਵਿੱਚ ਵੱਡੀ ਗਿਣਤੀ ਵਿੱਚ ਬਰਤਨ ਭੇਟ ਕੀਤੇ। ਇਸ ਮੌਕੇ ਜਥੇਦਾਰ ਰਘਬੀਰ ਸਿੰਘ ਸਹਾਰਨਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮੇਂ ’ਤੇ ਜਿੱਥੇ ਗਰੀਬ ਪਰਿਵਾਰਾਂ ਅਤੇ ਕੈਂਸਰ ਪੀੜਤ ਵਿਅਕਤੀਆਂ ਨੂੰ ਵਿਤੀ ਸਹਾਇਤਾ ਦਿੱਤੀ ਕੀਤੀ ਜਾਂਦੀ ਹੈ ਉਥੇ ਇਲਾਕੇ ਦੀਆਂ ਲੋੜਵੰਦ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਬਰਤਨ ਆਦਿ ਵੀ ਭੇਂਟ ਕੀਤੇ ਜਾਂਦੇ ਹਨ।

Ad Position 21
No active advertisement
ਅਜੀਤ ਡੈਸਕ 24-10-2026
ਪਾਇਲ, 23 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਸਥਾਨਕ ਵਾਰਡ ਨੰਬਰ 2 ਦੇ ਗੁਰਦੁਆਰਾ ਸੰਗਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਦੀ ਹਾਜ਼ਰੀ ਵਿੱਚ ਵੱਡੀ ਗਿਣਤੀ ਵਿੱਚ ਬਰਤਨ ਭੇਟ ਕੀਤੇ। ਇਸ ਮੌਕੇ ਜਥੇਦਾਰ ਰਘਬੀਰ ਸਿੰਘ ਸਹਾਰਨਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮੇਂ ’ਤੇ ਜਿੱਥੇ ਗਰੀਬ ਪਰਿਵਾਰਾਂ ਅਤੇ ਕੈਂਸਰ ਪੀੜਤ ਵਿਅਕਤੀਆਂ ਨੂੰ ਵਿਤੀ ਸਹਾਇਤਾ ਦਿੱਤੀ ਕੀਤੀ ਜਾਂਦੀ ਹੈ ਉਥੇ ਇਲਾਕੇ ਦੀਆਂ ਲੋੜਵੰਦ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਬਰਤਨ ਆਦਿ ਵੀ ਭੇਂਟ ਕੀਤੇ ਜਾਂਦੇ ਹਨ। ਜਿਸ ਲੜੀ ਤਹਿਤ ਅੱਜ ਵਾਰਡ ਨੰਬਰ 2 ਦੇ ਗੁਰਦੁਵਾਰਾ ਸਾਹਿਬ ਨੂੰ ਬਰਤਨ ਦਿੱਤੇ ਗਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਇਲਾਕੇ ਦੇ ਲੋੜਵੰਦ ਵਿਅਕਤੀਆਂ ਲਈ ਸ਼੍ਰੋਮਣੀ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਅਤੇ ਹੋਰ ਜਰੂਰੀ ਵਸਤੂਆਂ ਅਤੇ ਬਰਤਨ ਆਦਿ ਇਲਾਕੇ ਵਿੱਚ ਨਿਰਵਿਘਨ ਵੰਡ ਰਹੇ ਹਨ ਜੋ ਕਿ ਇੱਕ ਸਲਾਘਾਯੋਗ ਕਦਮ ਹੈ। ਇੰਜੀ. ਬੋਪਾਰਾਏ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਜਵਾਨੀ ਦਾ ਭਵਿੱਖ ਬਿਹਤਰ ਬਣਾਉਣ ਲਈ ਸਕੂਲ ਕਾਲਜ ਖੋਲ ਕੇ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਮੇਂ ਸਮੇਂ ਤੇ ਹਰ ਲੋੜਵੰਦ ਦੀ ਮਦਦ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਰਘਵੀਰ ਸਿੰਘ ਸਹਾਰਨ ਮਾਜਰਾ ਅਤੇ ਇੰਜੀ. ਬੋਪਾਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਸੇਵੀ ਇੰਜੀ. ਬੋਪਾਰਾਏ ਵਲੋਂ ਪਾਇਲ ਹਲਕੇ ਦੀ ਲਗਾਤਾਰ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਖਜਾਨਚੀ ਸ਼ੀਤਲ ਸਿੰਘ, ਹੈੱਡ ਗ੍ਰੰਥੀ ਬਾਬਾ ਸੁਖਦੇਵ ਸਿੰਘ, ਕਮੇਟੀ ਮੈਂਬਰ ਜਗਤਾਰ ਸਿੰਘ, ਕੁਲਵਿੰਦਰ ਸਿੰਘ, ਅਵਤਾਰ ਸਿੰਘ, ਸੰਗਰਾਮ ਸਿੰਘ, ਜਥੇਦਾਰ ਜੋਰਾ ਸਿੰਘ, ਬੇਅੰਤ ਸਿੰਘ ਪੰਧੇਰ ਖੇੜੀ, ਮਨਪ੍ਰੀਤ ਸਿੰਘ ਬਿੱਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਲਥ ਕਮਿਊਨਿਟੀ ਸੈਂਟਰ ਡੇਹਲੋਂ ਲਈ 586 ਲੱਖ ਰੁਪਏ ਦੀ ਗਰਾਂਟ ਜਾਰੀ ਵਿਧਾਇਕ ਸੰਗੋਵਾਲ ਵਲੋਂ ਵਿਧਾਨ ਸਭਾ ਅੰਦਰ ਉਠਾਈ ਮੰ... ਅਗਲੀ ਖ਼ਬਰ ‘ ਆਪ’ ਸਰਕਾਰ ਨੇ ਹਮੇਸ਼ਾ ਲੋਕ ਪੱਖੀ ਕਾਰਜਾਂ ਨੂੰ ਤਰਜ਼ੀਹ ਦਿੱਤੀ–ਲਾਡੀ ਸੰਗੋਵਾਲ ਪਿੰਡ ਜਰਖੜ, ਪੋਹੀੜ ਅਤੇ ਸਾਇਆਂ ਦੇ ਵਸਨ...
Ad Position 24