24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ-ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਸੌਂਦ ਨੇ ਖੰਨਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦੇ ਇਨਾਮ ਵੰਡ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਖੰਨਾ, 24 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

Ad Position 21
No active advertisement
ਜ਼ਿਲ੍ਹਾ ਪੱਧਰੀ ਖੇਡਾਂ ਦੇ ਇਨਾਮ ਵੰਡ ਸਮਾਰੋਹ ਦੌਰਾਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਸਵਾਗਤ ਕਰਦੇ ਸਿੱਖਿਆ ਅਧਿਕਾਰੀ ਅਤੇ ਹੋਰ। ­ਤਸਵੀਰ : ਸੋਨੀ ਗਿੱਲ 25-10-2026
ਖੰਨਾ, 24 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਹੀ। ਪ੍ਰਿੰਸੀਪਲ ਰਮੇਸ਼ ਚੰਦਰ ਸਟੇਡੀਅਮ, ਖੰਨਾ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਦੋ ਦਿਨਾਂ ਇਹ ਖੇਡ ਟੂਰਨਾਮੈਂਟ ਬੀ. ਪੀ. ਈ. ਓ. ਖੰਨਾ, ਸਮੂਹ ਸੀ. ਐੱਚ. ਟੀ. ਅਤੇ ਬਲਾਕ ਖੰਨਾ-1, ਖੰਨਾ-2 ਤੇ ਲੁਧਿਆਣਾ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਸਵ. ਮਾ. ਸੰਦੀਪ ਸਿੰਘ ਜਰਗ ਅਤੇ ਸਵ. ਮਾ. ਨਵਦੀਪ ਸਿੰਘ ਖੰਨਾ ਦੀ ਯਾਦ ਵਿਚ ਕਰਵਾਇਆ ਗਿਆ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਭਲਾਈ, ਤਰੱਕੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਬਤੀਤ ਕਰ ਸਕਣ। ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਨਵਾਂ ਉਤਸ਼ਾਹ ਪੈਦਾ ਕੀਤਾ ਹੈ। ਇਨ੍ਹਾਂ ਖੇਡਾਂ ਤੋਂ ਪ੍ਰੇਰਿਤ ਹੋ ਕੇ ਵੱਖ-ਵੱਖ ਪੱਧਰਾਂ ’ਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜੋ ਕਿ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਨਾਲ ਨੌਜਵਾਨ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿੰਦੇ ਹਨ, ਸਗੋਂ ਉਨ੍ਹਾਂ ਲਈ ਖੇਡਾਂ ਦੇ ਖੇਤਰ ਵਿਚ ਆਪਣਾ ਭਵਿੱਖ ਬਣਾਉਣ ਅਤੇ ਰੁਜ਼ਗਾਰ ਦੇ ਮੌਕੇ ਹਾਸਲ ਕਰਨ ਦੇ ਰਾਹ ਵੀ ਖੁੱਲ੍ਹਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਗਾਉਣ ਲਈ ਵਚਨਬੱਧ ਹੈ। ਉਨ੍ਹਾਂ ਖਿਡਾਰੀਆਂ ਨੂੰ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਅਤੇ ਆਪਣੇ ਮਾਪਿਆਂ, ਅਧਿਆਪਕਾਂ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਲੁਧਿਆਣਾ ਡਿੰਪਲ ਮਦਾਨ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਨੋਜ ਕੁਮਾਰ, ਰਣਜੋਧ ਸਿੰਘ ਖੰਗੂੜਾ, ਬੀ. ਪੀ. ਈ. ਓ. ਇੰਦਰਜੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਜਗਤਾਰ ਸਿੰਘ ਗਿੱਲ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾ. ਅਵਤਾਰ ਸਿੰਘ ਦਹਿੜੂ, ਓ. ਐੱਸ. ਡੀ. ਕਰੁਣ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਅਮਰਦੀਪ ਸਿੰਘ ਪੁਰੇਵਾਲ, ਪੀ. ਏ. ਮਹੇਸ਼ ਕੁਮਾਰ, ਆਪ ਯੂਥ ਆਗੂ ਕਰਨ ਵਰਮਾ ਅਤੇ ਆਮ ਆਦਮੀ ਪਾਰਟੀ ਦੇ ਹੋਰ ਪ੍ਰਮੁੱਖ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖੰਨਾ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਤੇਜ਼, ਹੁਣ ਤੱਕ 10.70 ਲੱਖ ਕੁਇੰਟਲ ਫ਼ਸਲ ਦੀ ਖ਼ਰੀਦ ਅਗਲੀ ਖ਼ਬਰ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ 26 ਅਕਤੂਬਰ ਨੂੰ ਸ਼ੋਭਾ ਯਾਤਰਾ
Ad Position 24