25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮੰਤਰੀ ਸੌਂਦ ਨੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਪਿੰਡ ਜਲਾਜਣ ਅਤੇ ਮਹੌਣ ਦੇ 383 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਲਾਲ ਲਕੀਰ ਅੰਦਰ ਰਹਿੰਦੇ ਯੋਗ ਪਰਿਵਾਰਾਂ ਨੂੰ ਮਿਲੀ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ-ਸੌਂਦ

ਖੰਨਾ, 25 ਅਕਤੂਬਰ (ਹਰੀਜਿੰਦਰ ਸਿੰਘ ਲਾਲ)-ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਜਲਾਜਣ ਅਤੇ ਪਿੰਡ ਮਹੌਣ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ 383 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ। ਇਸ ਮੌਕੇ ਪਿੰਡ ਜਲਾਜਣ ਦੇ 226 ਅਤੇ ਪਿੰਡ ਮਹੌਣ ਦੇ 157 ਪਰਿਵਾਰਾਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਮਕਾਨਾਂ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਪਛਾਣ ਪ੍ਰਦਾਨ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-10-2026
ਖੰਨਾ, 25 ਅਕਤੂਬਰ (ਹਰੀਜਿੰਦਰ ਸਿੰਘ ਲਾਲ)-ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਜਲਾਜਣ ਅਤੇ ਪਿੰਡ ਮਹੌਣ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ 383 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ। ਇਸ ਮੌਕੇ ਪਿੰਡ ਜਲਾਜਣ ਦੇ 226 ਅਤੇ ਪਿੰਡ ਮਹੌਣ ਦੇ 157 ਪਰਿਵਾਰਾਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਮਕਾਨਾਂ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਪਛਾਣ ਪ੍ਰਦਾਨ ਕੀਤੀ ਗਈ। ਇਸ ਮੌਕੇ ਮੰਤਰੀ ਸੌਂਦ ਨੇ ਕਿਹਾ ਕਿ ਜਿਨ੍ਹਾਂ ਘਰਾਂ ਵਿਚ ਪਰਿਵਾਰਾਂ ਦੀਆਂ ਕਈ ਪੀੜ੍ਹੀਆਂ ਰਹਿੰਦੀਆਂ ਆਈਆਂ ਹਨ, ਉਨ੍ਹਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮਿਲਣਾ ਪਰਿਵਾਰਾਂ ਲਈ ਭਰੋਸੇ ਅਤੇ ਤਸੱਲੀ ਦਾ ਅਹਿਮ ਪਲ ਹੈ। ਆਪਣਾ ਘਰ ਸਿਰਫ਼ ਇੱਟਾਂ ਅਤੇ ਕੰਧਾਂ ਦੀ ਉਸਾਰੀ ਨਹੀਂ ਹੁੰਦਾ, ਸਗੋਂ ਇਸ ਨਾਲ ਪਰਿਵਾਰ ਦੀ ਮਿਹਨਤ, ਯਾਦਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਜੁੜਿਆ ਹੁੰਦਾ ਹੈ। ਸੌਂਦ ਨੇ ਕਿਹਾ ਕਿ ਘਰ ਦੀ ਮਾਲਕੀ ਸਬੰਧੀ ਰਿਕਾਰਡ ਸਪਸ਼ਟ ਹੋਣ ਨਾਲ ਪਰਿਵਾਰਾਂ ਨੂੰ ਆਪਣੇ ਮਕਾਨ ਦੀ ਸੰਭਾਲ, ਸੁਧਾਰ ਅਤੇ ਭਵਿੱਖ ਦੀ ਯੋਜਨਾਬੰਦੀ ਕਰਨ ਵਿਚ ਵਧੇਰੇ ਭਰੋਸਾ ਮਿਲਦਾ ਹੈ। ਇਸ ਮੌਕੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਬਲਾਕ ਸੰਮਤੀ ਖੰਨਾ ਚੇਅਰਮੈਨ ਲਖਵੀਰ ਸਿੰਘ ਗਿੱਲ, ਨੌਜਵਾਨ ਆਗੂ ਕਰਨ ਵਰਮਾ ਤੋਂ ਇਲਾਵਾ ਮਾਲ ਵਿਭਾਗ ਦੇ ਅਧਿਕਾਰੀ, ਪਿੰਡ ਜਲਾਜਣ ਅਤੇ ਮਹੌਣ ਦੀਆਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਪੀ. ਐੈੱਸ. ਖੰਨਾ ਵਲੋਂ ਡੀ. ਪੀ. ਐੱਸ. ਕੇ. ਐੱਮ. ਯੂ. ਐਨ. ਸੰਮੇਲਨ ਦਾ ਆਯੋਜਨ ਅਗਲੀ ਖ਼ਬਰ ਆਰੀਆ ਗਰਲਜ਼ ਸਕੂਲ ’ਚ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਸ਼ੁਰੂ
Ad Position 24