26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ–ਸੰਤ ਸ਼ਮਸ਼ੇਰ ਸਿੰਘ ਜਗੇੜਾ

ਰਾੜਾ ਸਾਹਿਬ, 25 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਇੰਟਰਨੈਸ਼ਨਲ ਸੰਤ ਸਮਾਜ ਦੇ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ਮਹਾਨ ਸ਼ਹੀਦ ਪਰਮਿੰਦਰ ਸਿੰਘ ਝੋਟਾ ਦੀ ਧਰਮ ਸੁਪਤਨੀ ਬੀਬੀ ਮਨਪ੍ਰੀਤ ਕੌਰ ਅਤੇ ਪਿਤਾ ਭੀਮ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਮਹਾਨ ਸ਼ਹੀਦ ਪਰਵਿੰਦਰ ਸਿੰਘ ਦੀ ਸ਼ਹੀਦੀ ਨੂੰ ਪ੍ਰਣਾਮ ਕਰਦੇ ਹਨ, ਜਿਨ੍ਹਾਂ ਨੇ ਪੰਜਾਬ ਦੇ ਬੱਚਿਆਂ ਨੂੰ ਨਸ਼ੇ ਤੋਂ ਬਚਾਉਣ ਲਈ ਸਰਕਾਰਾਂ ਅਤੇ ਪੁਲਸ ਦੇ ਜ਼ੁਲਮ ਨੂੰ ਆਪਣੇ ਪਿੰਡੇ ’ਤੇ ਹੰਢਾਇਆ। ਇੱਥੋਂ ਤਕ ਕਿ ਇਸ ਪੁਲਸ ਨੇ ਪਰਿਵਾਰਕ ਮੈਂਬਰਾਂ ਨੂੰ ਤਸੀਹੇ ਦਿੱਤੇ, ਝੂਠੇ ਪਰਚੇ ਦਰਜ ਕੀਤੇ ਅਤੇ ਇਸ ਸਮੇਂ ਦੀ ਸਰਕਾਰ ਅਤੇ ਪੁਲਿਸ ਨੇ ਉਸ ਮਹਾਨ ਆਤਮਾ ਨੂੰ ਸ਼ਹੀਦ ਕਰ ਦਿੱਤਾ।

Ad Position 21
No active advertisement
ਇੰਟਰਨੈਸ਼ਨਲ ਸੰਤ ਸਮਾਜ ਦੇ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੇੜਾ। 26-10-2026
ਰਾੜਾ ਸਾਹਿਬ, 25 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਇੰਟਰਨੈਸ਼ਨਲ ਸੰਤ ਸਮਾਜ ਦੇ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ਮਹਾਨ ਸ਼ਹੀਦ ਪਰਮਿੰਦਰ ਸਿੰਘ ਝੋਟਾ ਦੀ ਧਰਮ ਸੁਪਤਨੀ ਬੀਬੀ ਮਨਪ੍ਰੀਤ ਕੌਰ ਅਤੇ ਪਿਤਾ ਭੀਮ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਮਹਾਨ ਸ਼ਹੀਦ ਪਰਵਿੰਦਰ ਸਿੰਘ ਦੀ ਸ਼ਹੀਦੀ ਨੂੰ ਪ੍ਰਣਾਮ ਕਰਦੇ ਹਨ, ਜਿਨ੍ਹਾਂ ਨੇ ਪੰਜਾਬ ਦੇ ਬੱਚਿਆਂ ਨੂੰ ਨਸ਼ੇ ਤੋਂ ਬਚਾਉਣ ਲਈ ਸਰਕਾਰਾਂ ਅਤੇ ਪੁਲਸ ਦੇ ਜ਼ੁਲਮ ਨੂੰ ਆਪਣੇ ਪਿੰਡੇ ’ਤੇ ਹੰਢਾਇਆ। ਇੱਥੋਂ ਤਕ ਕਿ ਇਸ ਪੁਲਸ ਨੇ ਪਰਿਵਾਰਕ ਮੈਂਬਰਾਂ ਨੂੰ ਤਸੀਹੇ ਦਿੱਤੇ, ਝੂਠੇ ਪਰਚੇ ਦਰਜ ਕੀਤੇ ਅਤੇ ਇਸ ਸਮੇਂ ਦੀ ਸਰਕਾਰ ਅਤੇ ਪੁਲਿਸ ਨੇ ਉਸ ਮਹਾਨ ਆਤਮਾ ਨੂੰ ਸ਼ਹੀਦ ਕਰ ਦਿੱਤਾ। ਉਸ ਦਾ ਡੁੱਲਿ੍ਆ ਖੂਨ ਅਜਾਈਂ ਨਹੀਂ ਜਾਵੇਗਾ ਤੇ ਉਸ ਦੇ ਡੁੱਲ੍ਹੇ ਖੂਨ ਤੋਂ ਹੋਰ ਝੋਟੇ ਪੈਦਾ ਹੋਣਗੇ ਅਤੇ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਣੀ ਵਿਚ ਸੰਤ-ਮਹਾਪੁਰਖ ਕਹਿੰਦੇ ਹਨ ਜਿਹੜਾ ਕੌਮ ਅਤੇ ਧਰਮ ਲਈ ਸ਼ਹੀਦ ਹੁੰਦਾ ਹੈ, ਰੱਬ ਉਸ ਦੀ ਪ੍ਰਕਰਮਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜੋ ਮੋਰਚਾ ਲਾਇਆ ਹੈ, ਉਸ ਮੋਰਚੇ ਦਾ ਇੰਟਰਨੈਸ਼ਨਲ ਸੰਤ ਸਮਾਜ ਸਮਰਥਨ ਕਰਦਾ ਹੈ ਤੇ ਵਿਸ਼ਵਾਸ ਦਿਵਾਉਂਦਾ ਹੈ ਕਿ ਜਦੋਂ ਤਕ ਇਨਸਾਫ਼ ਨਹੀਂ ਮਿਲਦਾ, ਨਾਲ ਖੜ੍ਹੇ ਹਾਂ ਅਤੇ ਹਰ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦਿੰਦੇ ਰਹਾਂਗੇ।
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਵਿਖੇ ਆਈ. ਪੀ. ਐੱਸ. ਅਧਿਕਾਰੀ ਵਜੋਂ ਪੇਸ਼ ਹੋਣ ਦੇ ਦੋਸ਼ ਵਿਚ ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਦੇ ਸਾਰੇ 117 ਹਲਕਿਆਂ ’ਚ ਘੱਟ ਗਿਣਤੀ ਤੈਅ ਕਰਦੇ ਹਨ ਹਾਰ-ਜਿੱਤ ਕਾਂਗਰਸ ਲੀਡਰਸ਼ਿਪ ਦੇਵੇ ਬਣਦਾ ਮਾਣ-ਸਤਿਕਾਰ-ਦਿਲਬ...
Ad Position 24