25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਾਂਗਰਸੀ ਆਗੂ ਲਖਵੰਤ ਸਿੰਘ ਕਿਸਾਨ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ ਸਾਬਕਾ ਮੰਤਰੀ ਆਸ਼ੂ ਨੇ ਸੌਂਪਿਆ ਨਿਯੁਕਤੀ ਪੱਤਰ

ਕੁਹਾੜਾ, 25 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਕਿਸਾਨ ਕਾਂਗਰਸ ਕਮੇਟੀ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂ ਲਖਵੰਤ ਸਿੰਘ (ਹੈਪੀ ਗਿੱਲ) ਨੂੰ ਕਿਸਾਨ ਕਾਂਗਰਸ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 26-10-2026
ਕੁਹਾੜਾ, 25 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਕਿਸਾਨ ਕਾਂਗਰਸ ਕਮੇਟੀ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂ ਲਖਵੰਤ ਸਿੰਘ (ਹੈਪੀ ਗਿੱਲ) ਨੂੰ ਕਿਸਾਨ ਕਾਂਗਰਸ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲਖਵੰਤ ਸਿੰਘ (ਹੈਪੀ ਗਿੱਲ) ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਹੈਪੀ ਗਿੱਲ ਨੇ ਕੌਮੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ,ਕਿਸਾਨ ਕਾਂਗਰਸ ਪੰਜਾਬ ਦੇ ਚੇਅਰਮੈਨ ਕਿਰਨਜੀਤ ਸਿੰਘ ਸੰਧੂ, ਪੰਜਾਬ ਪ੍ਰਧਾਨ ਪ੍ਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਸਮੁੱਚੀ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨਾ ਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਹੈਪੀ ਗਿੱਲ ਨੇ ਕਿਹਾ ਕਿ ਉਹ ਹਲਕਾ ਸਾਹਨੇਵਾਲ ਸਮੇਤ ਪੂਰੇ ਪੰਜਾਬ ਵਿਚ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਨੂੰ ਪਾਰਟੀ ਦੇ ਧਿਆਨ ਵਿਚ ਲਿਆਉਣ ਲਈ ਯਤਨਸ਼ੀਲ ਰਹਿਣਗੇ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵੀ ਸਰਗਰਮੀ ਨਾਲ ਕੰਮ ਕਰਨਗੇ ਅਤੇ ਕਿਸਾਨਾਂ ਅਤੇ ਆਮ ਲੋਕਾਂ ਦੇ ਮਸਲਿਆਂ ਨੂੰ ਉਠਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਈਸ਼ਵਰਜੋਤ ਸਿੰਘ ਚੀਮਾ, ਹਰਜਾਪ ਸਿੰਘ, ਦਿਲਾਵਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ਾਂ ਦੀ ਧਰਤੀ ’ਤੇ ਵੀ ਲਖਵੀਰ ਸਿੰਘ ਲੱਖਾ ਪਾਇਲ ਦੀ ਲੋਕਪ੍ਰਿਅਤਾ ਹਲਕਾ ਪਾਇਲ ਲਈ ਮਾਣ ਦੀ ਗੱਲ–ਚੇਅਰਮੈਨ ਕਮਲ ਸਿਆੜ੍ਹ... ਅਗਲੀ ਖ਼ਬਰ ਪੰਚਾਇਤ ਵਿਭਾਗ ਵਲੋਂ ਪਿੰਡ ਛੋਕਰ ਦੀ ਸਰਪੰਚ ਮਨਿੰਦਰ ਕੌਰ ਬਹਾਲ
Ad Position 24