ਬਾਬਾ ਜ਼ੋਰਾਵਰ ਸਿੰਘ ਸਕੂਲ ਵਲੋਂ ਸੀਨੀਅਰ ਜਮਾਤਾਂ ਦਾ ਵਿੱਦਿਅਕ ਟੂਰ
ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭਗਵਾਨ ਵਾਲਮੀਕਿ ਮੰਦਰ ਤੇ ਧਰਮਸ਼ਾਲਾ ਪ੍ਰਬੰਧਕ ਕਮੇਟੀ ਖੰਨਾ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਸ਼ਰਧਾ ਤੇ ਉਤਸ਼ਾਹ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਬ
ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸਕੂਲ ਪਬਲਿਕ ਸਕੂਲ ਕੋਟਾਂ ਦੇ ਵਿਦਿਆਰਥੀ ਵਿੱਦਿਅਕ ਟੂਰ ਦੌਰਾਨ। ਅਜੀਤ ਤਸਵੀਰ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੁੱਚੀ ਲੀਡਰਸ਼ਿਪ ਸਮੇਤ ਨਤਮਸਤਕ ਹੋ ਕੇ ਲਿਆ ਆਸ਼ੀਰਵਾਦ
27-10-2026
ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭਗਵਾਨ ਵਾਲਮੀਕਿ ਮੰਦਰ ਤੇ ਧਰਮਸ਼ਾਲਾ ਪ੍ਰਬੰਧਕ ਕਮੇਟੀ ਖੰਨਾ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਸ਼ਰਧਾ ਤੇ ਉਤਸ਼ਾਹ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਵੀ ਮੰਦਰ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਪ੍ਰਗਟਾਈ। ਇਸ ਮੌਕੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਦਰਸ਼ਨ ਨੂੰ ਯਾਦ ਕੀਤਾ ਗਿਆ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਸ਼ੋਭਾ ਯਾਤਰਾ ਰਾਹੀਂ ਧਾਰਮਿਕ ਪਰੰਪਰਾਵਾਂ ਦੀ ਸੰਭਾਲ ਕਰਨਤੇ ਸਮਾਜ ਵਿੱਚ ਏਕਤਾ ਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਵਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਨਵਰਾਜ ਸੌਂਦ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਦਰ ਕਮੇਟੀ ਦੇ ਸਮੂਹ ਸਤਿਕਾਰਯੋਗ ਸੇਵਾਦਾਰਾਂ, ਪਤਵੰਤਿਆਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਾਜ਼ਰੀ ਭਰੀ।